ਕਾਂਗਰਸ ਸਰਕਾਰ ਬਣਨ ’ਤੇ ਨਸ਼ਿਆਂ ਦੇ ਮਾਮਲੇ ਵਿੱਚ ਸਿੱਟ ਦੀ ਕਲੀਨ ਚਿਟ ਦੀ ਮੁੜ ਜਾਂਚ ਕਰਵਾਂਗੇ: ਕੈਪਟਨ ਅਮਰਿੰਦਰ

ਪੰਜਾਬ ਵਿੱਚ ਬਣਨ ਵਾਲੀ ਕਾਂਗਰਸ ਸਕਰਾਰ ਵਿੱਚ ਕਿਸੇ ਵੀ ਅਹੁਦੇ ਦੀ ਦੌੜ ਵਿੱਚ ਸ਼ਾਮਲ ਨਹੀਂ ਹਾਂ: ਨਵਜੋਤ ਸਿੱਧੂ

ਸਿੱਧੂ ਨੂੰ ਕਾਂਗਰਸ ਦਾ ਅਹਿਮ ਸਿਪਾਹੀ ਦੱਸਿਆ, ਕਿਹਾ ਸਿੱਧੂ ਬਿਨ੍ਹਾਂ ਕਿਸੇ ਸ਼ਰਤ ਹੋਏ ਕਾਂਗਰਸ ’ਚ ਸ਼ਾਮਲ ਹੋਏ:

ਨਬਜ਼-ਏ-ਪੰਜਾਬ ਬਿਊਰੋ, ਅੰਮ੍ਰਿਤਸਰ, 19 ਜਨਵਰੀ:
ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਡਰੱਗ ਰੈਕੇਟ ਮਾਮਲੇ ਵਿੱਚ ਐਸਆਈਟੀ ਦੀ ਕਲੀਨ ਚਿਟ ਦੀ ਮੁੜ ਨਵੇਂ ਸਿਰਿਓਂ ਉੱਚ ਪੱਧਰੀ ਜਾਂਚ ਕਰਵਾ ਕੇ ਨਸ਼ੇ ਦੇ ਵਪਾਰ ਵਿੱਚ ਦੋਸ਼ੀ ਪਾਏ ਜਾਣ ਵਾਲੇ ਸਿਆਸੀ ਆਗੂਆਂ ਅਤੇ ਨਸ਼ਿਆਂ ਦੇ ਸੌਦਾਗਰਾਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਭੇਜਿਆ ਜਾਵੇਗਾ ਅਤੇ ਇਸ ਮਾਮਲੇ ਵਿੱਚ ਜੂਨੀਅਰ ਬਾਦਲ ਦੇ ਸਾਲਾ ਸਾਹਿਬ ਬਿਕਰਮ ਸਿੰਘ ਮਜੀਠੀਆ ਨੂੰ ਵੀ ਨਾਮਜ਼ਦ ਕੀਤਾ ਜਾਵੇਗਾ। ਕੈਪਟਨ ਅਮਰਿੰਦਰ ਦੇ ਨਾਲ ਕਾਂਗਰਸ ਦੇ ਅੰਮ੍ਰਿਤਸਰ ਪੂਰਬੀ ਤੋਂ ਉਮੀਦਵਾਰ ਨਵਜੋਤ ਸਿੰਘ ਸਿੱਧੂ ਸਮੇਤ ਹੋਰ ਸਾਰੇ ਵਿਧਾਨ ਸਭਾ ਹਲਕਿਆਂ ਤੇ ਲੋਕ ਸਭਾ ਜ਼ਿਮਨੀ ਚੋਣ ਦੇ ਉਮੀਦਵਾਰ ਵੀ ਸਨ।
ਪੱਤਰਕਾਰ ਸੰਮੇਲਨ ਵਿੱਚ ਕੈਪਟਨ ਅਮਰਿੰਦਰ ਨੇ ਮੁੜ ਸਪੱਸ਼ਟ ਕੀਤਾ ਕਿ ਸ੍ਰੀ ਸਿੱਧੂ ਬਿਨਾਂ ਕਿਸੇ ਸ਼ਰਤ ਕਾਂਗਰਸ ਵਿੱਚ ਸ਼ਾਮਲ ਹੋਏ ਹਨ ਅਤੇ ਇਨ੍ਹਾਂ ਚੋਣਾਂ ਦੌਰਾਨ ਉਹ ਪਾਰਟੀ ਦੇ ਸਟਾਰ ਪ੍ਰਚਾਰਕ ਹੋਣਗੇ। ਇਸ ਮੌਕੇ ਆਪਣੀ ਪਹਿਲੀ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਨੇ ਸਿੱਧੂ ਦੇ ਸਮਰਥਨ ਉਪਰ ਖੁਸ਼ੀ ਪ੍ਰਗਟਾਈ ਅਤੇ ਖੁਦ ਨੂੰ ਸਾਬਕਾ ਕ੍ਰਿਕੇਟਰ ਦਾ ਵਿਕੇਟਕੀਪਰ ਦੱਸਿਆ। ਕੈਪਟਨ ਅਮਰਿੰਦਰ ਨੇ ਕਿਹਾ ਕਿ ਸਿੱਧੂ ਪਾਰਟੀ ਦੇ ਇਕ ਅਹਿਮ ਸਿਪਾਹੀ ਹਨ ਅਤੇ ਉਹ ਬਗੈਰ ਕਿਸੇ ਸਰਤ ਕਾਂਗਰਸ ’ਚ ਸ਼ਾਮਿਲ ਹੋਏ ਹਨ। ਉਨ੍ਹਾਂ ਨੇ ਕਦੇ ਵੀ ਆਪਣੀ ਕੋਈ ਸ਼ਰਤ ਨਹੀਂ ਰੱਖੀ ਸੀ।
ਆਪ ਵੱਲੋਂ ਉਨ੍ਹਾਂ ਉਪਰ ਪ੍ਰਕਾਸ਼ ਸਿੰਘ ਬਾਦਲ ਪ੍ਰਤੀ ਨਰਮ ਰਵੱਈਆ ਅਪਣਾਉਣ ਸਬੰਧੀ ਦੋਸ਼ਾਂ ’ਤੇ, ਹਮਲਾਵਰ ਕੈਪਟਨ ਅਮਰਿੰਦਰ ਨੇ ਪੁੱਛਿਆ ਕਿ ਕੀ ਮੀਡੀਆ ਚਾਹੁੰਦਾ ਹੈ ਕਿ ਉਹ ਬਾਦਲ ਨੂੰ ਕੁੱਟਣ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਬਾਦਲ ਨੂੰ ਹਰਾਉਣ ਲਈ ਲੰਬੀ ਤੋਂ ਚੋਣ ਲੜਨ ਦਾ ਫੈਸਲਾ ਕੀਤਾ ਹੈ ਅਤੇ ਉਨ੍ਹਾਂ ਨੂੰ ਭਰੋਸਾ ਹੈ ਕਿ ਉਹ ਅਕਾਲੀ ਆਗੂ ਵਿਰੁੱਧ ਇਕ ਵੱਡੀ ਜਿੱਤ ਦਰਜ਼ ਕਰਨਗੇ। ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਮਲੋਟ ਤੋਂ ਲੈ ਕੇ ਲੰਬੀ ਤੱਕ ਲੋਕਾਂ ’ਚ ਬਾਦਲਾਂ ਖਿਲਾਫ ਰੋਹ ਹੈ ਅਤੇ ਲੋਕ ਚਾਹੁੰਦੇ ਹਨ ਕਿ ਉਹ ਮੁੱਖ ਮੰਤਰੀ ਨੂੰ ਬਾਹਰ ਦਾ ਰਸਤਾ ਦਿਖਾਉਣ, ਜਿਥੇ ਉਹ ਬੁੱਧਵਾਰ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਅਤੇ ਚੋਣ ਪ੍ਰਚਾਰ ਲਈ ਗਏ ਸਨ। ਖੇਤਰ ’ਚ ਪਾਰਟੀ ਦੇ 9 ਉਮੀਦਵਾਰਾਂ ਨਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਪਾਰਟੀ ਮਾਝਾ ਦੀਆਂ ਸਾਰੀਆਂ ਸੀਟਾਂ ’ਤੇ ਚੋਣ ਜਿੱਤੇਗੀ। ਉਨ੍ਹਾਂ ਕਿਹਾ ਕਿ ਬਾਦਲ ਸ਼ਾਸਨ ਦੌਰਾਨ ਸੂਬਾ ਪੂਰੀ ਤਰ੍ਹਾਂ ਬਰਬਾਦ ਹੋ ਚੁੱਕਾ। ਅਜਿਹੇ ਵਿੱਚ ਪੰਜਾਬ ਨੂੰ ਵਾਪਸ ਤਰੱਕੀ ਦੀ ਪੱਟੜੀ ’ਤੇ ਲਿਆਉਣ ਵਾਸਤੇ ਉਨ੍ਹਾਂ ਨੂੰ ਦੋ-ਤਿਹਾਈ ਬਹੁਮਤ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਅੰਮ੍ਰਿਤਸਰ ’ਚ ਕਈ ਆਪ ਆਗੂ ਪਾਰਟੀ ’ਚ ਸ਼ਾਮਿਲ ਹੋਣ ਸਮੇਤ ਜਲੰਧਰ ’ਚ ਇਨ੍ਹਾਂ ਦੇ 2500 ਵਰਕਰ ਕਾਂਗਰਸ ਦਾ ਹਿੱਸਾ ਬਣ ਰਹੇ ਹਨ।
ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਨੇ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਦਾ ਪ੍ਰੋਗਰਾਮ ਰੱਦ ਕਰਨ ’ਤੇ ਅਫਸੋਸ ਜਾਹਿਰ ਕੀਤਾ ਅਤੇ ਕਿਹਾ ਕਿ ਉਹ ਜ਼ਲਦੀ ਹੀ ਸ੍ਰੀ ਹਰਿਮੰਦਰ ਸਾਹਿਬ ’ਚ ਮੱਥਾ ਟੇਕਣਗੇ। ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਚੱਲਿਆ ਸੀ ਕਿ ਅਕਾਲੀਆਂ ਦੇ ਪਿੱਠੂ ਚਲਾਕੀਆਂ ਕਰ ਰਹੇ ਹਨ, ਜਿਸ ’ਤੇ ਉਨ੍ਹਾਂ ਨੇ ਸਾਰੇ ਵਿਧਾਨ ਸਭਾ ਤੇ ਸੰਸਦ ਉਮੀਦਵਾਰਾਂ ਨੂੰ ਉਨ੍ਹਾਂ ਦੇ ਕਾਗਜਾਤਾਂ ਦੀ ਪੜਤਾਲ ਕਰਨ ਵਾਸਤੇ ਕਿਹਾ ਸੀ ਅਤੇ ਉਨ੍ਹਾਂ ਨੂੰ ਆਪਣਾ ਪ੍ਰੋਗਰਾਮ ਰੱਦ ਕਰਨਾ ਪਿਆ। ਇਕ ਹੋਰ ਸਵਾਲ ’ਤੇ, ਉਨ੍ਹਾਂ ਨੇ ਭਰੋਸਾ ਪ੍ਰਗਟਾਇਆ ਕਿ ਟਿਕਟਾਂ ਦੀ ਵੰਡ ਤੋਂ ਬਾਅਦ ਪਾਰਟੀ ’ਚ ਚੱਲ ਰਹੀ ਥੋੜ੍ਹੀ ਬਹੁਤ ਨਰਾਜ਼ਗੀ ਨੂੰ ਥੰਮ੍ਹ ਲਗਾ ਦਿੱਤਾ ਜਾਵੇਗਾ ਅਤੇ ਇਸਦਾ ਪਾਰਟੀ ਦੇ ਨਤੀਜ਼ੇ ’ਤੇ ਕੋਈ ਅਸਰ ਨਹੀਂ ਪਵੇਗਾ। ਇਸੇ ਤਰ੍ਹਾਂ ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਸ੍ਰੀ ਸਿੱਧੂ ਨੇ ਅਗਲੀ ਕਾਂਗਰਸ ਸਕਰਾਰ ਵਿੱਚ ਉਨ੍ਹਾਂ ਦੇ ਕਿਸੇ ਵੀ ਅਹੁਦੇ ਦੀ ਦੌੜ ਵਿੱਚ ਹੋਣ ਦੀਆਂ ਅਟਕਲਾਂ ਨੂੰ ਸਿਰੇ ਤੋਂ ਖਾਰਿਜ਼ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪੁੱਤ, ਪੁੱਤ ਹੁੰਦਾ ਹੈ ਅਤੇ ਪਿਓ, ਪਿਓ ਹੁੰਦਾ ਹੈ।
ਸਿੱਧੂ ਨੇ ਆਪ ਆਗੂ ਅਰਵਿੰਦ ਕੇਜਰੀਵਾਲ ਨੂੰ ਇਕ ਅਸਪੱਸ਼ਟ ਵਿਅਕਤੀ ਕਰਾਰ ਦਿੰਦਿਆਂ ਖਾਰਿਜ਼ ਕੀਤਾ, ਜਿਹੜੇ ਪੰਜਾਬ ਦੀਆਂ ਚੋਣਾਂ ਦੀ ਗਰਮੀ ਮਹਿਸੂਸ ਕਰਨ ਨਾਲ ਆਪਣਾ ਦਿਮਾਗ ਖੋਹੁੰਦੇ ਜਾ ਰਹੇ ਹਨ ਅਤੇ ਘਬਰਾਹਟ ’ਚ ਹਰ ਤਰ੍ਹਾਂ ਦੇ ਨਿਰਾਧਾਰ ਦੋਸ਼ ਲਗਾਉਂਦੇ ਜਾ ਰਹੇ ਹਨ। ਸਿੱਧੂ ਨੇ ਆਪ ਦੇ ਉਸ ਦਾਅਵੇ ਨੂੰ ਮਜ਼ਾਕ ਬਣਾਉਂਦਿਆਂ ਖਾਰਿਜ਼ ਕੀਤਾ ਕਿ ਆਪ ਨੇ ਉਨ੍ਹਾਂ ਨੂੰ ਡਿਪਟੀ ਮੱੁਖ ਮੰਤਰੀ ਅਹੁਦੇ ਦੀ ਪੇਸ਼ਕਸ਼ ਦਿੱਤੀ ਸੀ, ਅਤੇ ਕਿਹਾ, ਹਾਥੀ ਚੱਲੇ ਵਿੱਚ ਬਜ਼ਾਰ, ਹਜ਼ਾਰਾਂ ਮਾਰਨ ਚੀਖਾਂ ਨਾਲ ਨਾਲ। ਜਦੋਂ ਕਿ ਨੋਟਬੰਦੀ ਉੱਤੇ ਪੱਖ ਨੂੰ ਲੈ ਕੇ ਇਕ ਸਵਾਲ ’ਤੇ ਸਿੱਧੂ ਵੱਲੋਂ ਬੋਲਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਦਾ ਵੀ ਓਹੀ ਪੱਖ ਹੈ, ਜਿਹੜਾ ਕਾਂਗਰਸ ਦਾ ਹੈ, ਜਿਸਦਾ ਉਹ ਹਿੱਸਾ ਹਨ। ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਬੁੱਧਵਾਰ ਨੂੰ ਵੀ ਬੈਂਕਾਂ ਦੇ ਬਾਹਰ ਲੰਬੀਆਂ ਲਾਈਨਾਂ ਦੇਖੀਆਂ ਸਨ। ਇਕ ਹੋਰ ਸਵਾਲ ਦੇ ਜਵਾਬ ’ਚ, ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਨੇ ਨਵਜੋਤ ਕੌਰ ਸਿੱਧੂ ਨਾਲ ਵਾਅਦਾ ਕੀਤਾ ਸੀ ਕਿ ਚੋਣਾਂ ਤੋਂ ਬਾਅਦ ਉਨ੍ਹਾਂ ਨੂੰ ਸਰਕਾਰ ’ਚ ਸ਼ਾਮਿਲ ਕੀਤਾ ਜਾਵੇਗਾ। ਉਨ੍ਹਾਂ ਨੇ ਚੁਟਕੀ ਲਈ ਕਿ ਉਨ੍ਹਾਂ ਦੀ ਪਤਨੀ ਨੇ ਵੀ ਉਨ੍ਹਾਂ ਵਾਸਤੇ ਆਪਣੀ ਸੀਟ ਨੂੰ ਛੱਡਿਆ ਹੈ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…