Nabaz-e-punjab.com

ਰੈਕੋਗੇਨਾਈਜਡ ਐਫੀਲੀਏਟਿਡ ਸਕੂਲ ਐਸੋਸੀਏਸ਼ਨ ਵੱਲੋਂ ਸਾਲਾਨਾ ਪ੍ਰੀਖਿਆਵਾਂ ਦਾ ਬਾਈਕਾਟ ਦਾ ਐਲਾਨ

ਸਿੱਖਿਆ ਬੋਰਡ ਦੇ ਚੇਅਰਮੈਨ ਸਮੇਤ ਹੋਰ ਅਹਿਮ ਅਹੁਦਿਆਂ ’ਤੇ ਅਧਿਕਾਰੀਆਂ ਦੀ ਪੱਕੀ ਨਿਯੁਕਤੀ ਹੋਵੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਜਨਵਰੀ:
ਰੈਕੋਗੇਨਾਈਜਡ ਐਫੀਲੀਏਟਿਡ ਸਕੂਲ ਐਸੋਸੀਏਸ਼ਨ ਪੰਜਾਬ (ਰਾਸਾ) ਨੇ ਸਿੱਖਿਆ ਬੋਰਡ ਵੱਲੋਂ ਲਈਆਂ ਜਾਣ ਵਾਲੀਆਂ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਬਾਈਕਾਟ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਇਨ੍ਹਾਂ ਪ੍ਰੀਖਿਆਵਾਂ ਲਈ ਆਪਣੇ ਸਕੂਲਾਂ ਦੀਆਂ ਇਮਾਰਤਾਂ ਵਿੱਚ ਪ੍ਰੀਖਿਆ ਕੇਂਦਰ ਵੀ ਨਹੀਂ ਬਣਾਉਣ ਦਿੱਤੇ ਜਾਣਗੇ।
ਅੱਜ ਇੱਥੇ ਮੁਹਾਲੀ ਪ੍ਰੈਸ ਕਲੱਬ ਰਾਸਾ ਦੇ ਜਥੇਬੰਦਕ ਸਕੱਤਰ ਜਗਦੀਸ਼ ਰਾਏ ਸ਼ਰਮਾ, ਕਾਨੂੰਨੀ ਸਲਾਹਕਾਰ ਹਰਪਾਲ ਸਿੰਘ ਨੇ ਕੀਤਾ। ਉਨ੍ਹਾਂ ਦੱਸਿਆ ਕਿ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨਾਜਾਇਜ਼ ਤੌਰ ’ਤੇ ਪ੍ਰਾਈਵੇਟ ਸਕੂਲਾਂ ਨੂੰ ਤੰਗ ਕਰ ਰਿਹਾ ਹਨ ਤਾਂ ਕਿ ਇਹ ਸਕੂਲ ਸਿੱਖਿਆ ਬੋਰਡ ਨਾਲੋਂ ਐਫ਼ੀਲੀਏਟਿਡ ਤੋੜਕੇ ਸੀਬੀਐਸਈ ਨਾਲ ਲੈ ਲੈਣ। ਉਨ੍ਹਾਂ ਖੁਲਾਸਾ ਕੀਤਾ ਕਿ ਬੋਰਡ ਵੱਲੋਂ 1992 ਤੋਂ ਪਹਿਲਾਂ ਐਫ਼ੀਲੀਏਟਿਡ ਹੋਏ ਸਕੂਲਾਂ ਤੋਂ ਸਕਿਊਰਿਟੀ ਲੈਣ ਦਾ ਮਾਸਲਾ ਹਾਈ ਕੋਰਟ ਵੱਲੋਂ ਸਟੇਅ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਸਕੱਤਰ ਸਕੂਲੀ ਵਿਦਿਆ ਨੀਤੀ ਵਿੱਚ ਕੀਤੇ ਗਏ ਸੁਧਾਰਾਂ ਦਾ ਢੰਡੋਰਾ ਪਿੱਟ ਰਹੇ ਹਨ, ਜਦੋਂਕਿ ਅਸਲੀਅਤ ਇਸ ਤੋਂ ਵਿਰੱੁਧ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਵੱਡੀ ਗਿਣਤੀ ਵਿੱਚ ਅਧਿਆਪਕ ਨਹੀਂ ਹਨ ਅਤੇ ਅਧਿਆਪਕ ਵਰਗ ਸੜਕਾਂ ’ਤੇ ਕ੍ਰਿਸ਼ਨ ਕੁਮਾਰ ਦੀਆਂ ਨੀਤੀਆਂ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਰਾਸਾ ਨਾਲ ਸਬੰਧਤ ਸਾਰੇ ਸਕੂਲ ਇਸ ਗੱਲ ਲਈ ਤਿਆਰ ਬੈਠੇ ਹਨ ਕਿ ਜੇਕਰ ਸਕੂਲ ਸਿੱਖਿਆ ਬੋਰਡ ਉਨ੍ਹਾਂ ਨੂੰ ਕੋਈ ਇਤਰਾਜ ਨਹੀਂ ਦਾ ਸਰਟੀਫਿਕੇਟ ਜਾਰੀ ਕਰ ਦੇਵੇ ਤਾਂ ਉਹ ਸਾਰੇ ਸੀਬੀਐਸਈ ਨਾਲ ਐਫੀਲੀਏਸ਼ਨ ਲੈ ਲੈਣਗੇ। ਉਨ੍ਹਾਂ ਕਿਹਾ ਕਿ ਸਿੱਖਿਆ ਬੋਰਡ ਇਕ ਪਾਸੇ ਸਕੂਲਾਂ ਨੂੰ ਕਿਤਾਬਾਂ ਵੇਚਣ ਲਈ ਜੋਰ ਪਾ ਰਿਹਾ ਹੈ।
ਦੂਜੇ ਪਾਸੇ ਹਦਾਇਤਾਂ ਜਾਰੀ ਕਰ ਰਿਹਾ ਹੈ ਕਿ ਸਕੂਲਾਂ ਵਿੱਚ ਕਿਤਾਬਾਂ ਨਾ ਵੇਚੀਆਂ ਜਾਣ। ਉਨ੍ਹਾਂ ਦੱਸਿਆ ਕਿ ਅੱਜ ਰਾਸਾ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਫੈਸਲਾ ਕਰਕੇ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਸਮੇਤ ਬਾਕੀ ਅਹਿਮ ਅਹੁਦਿਆਂ ’ਤੇ ਪੱਕੇ ਤੌਰ ’ਤੇ ਨਿਯੁਕਤੀ ਕੀਤੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਪ੍ਰਾਈਵੇਟ ਸਕੂਲਾਂ ਦੇ ਸਟਾਫ਼ ਨੂੰ ਪ੍ਰੀਖਿਆ ਡਿਊਟੀ, ਉਡਾਣ ਦਸਤੇ ਅਤੇ ਕੇਂਦਰ ਨਿਗਰਾਨ ਅਮਲੇ ਦੀਆਂ ਡਿਊਟੀਆਂ ਵਿੱਚ ਐਫੀਲੀਏਟਿਡ ਸਕੂਲਾਂ ਦੇ ਸਟਾਫ਼ ਨੂੰ ਵੀ ਲਗਾਇਆ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਲਗਾਤਾਰ ਜਾਰ ਕੀਤੇ ਜਾ ਰਹੇ ਬੇਲੋੜੇ ਹੁਕਮ ਬੰਦ ਕੀਤੇ ਜਾਣ ਅਤੇ ਪੜ੍ਹਾਈ ਦਾ ਮਾਹੌਲ ਬਣਨ ਦਿੱਤਾ ਜਾਵੇ। ਇਸ ਮੌਕੇ ਸੁਰਜੀਤ ਸ਼ਰਮਾ, ਜਗਤਪਾਲ ਮਹਾਜਨ, ਜਗਜੀਤ ਸਿੰਘ, ਪ੍ਰੇਮ ਕੁਮਾਰ, ਰਣਜੀਤ ਸਿੰਘ ਸੈਣੀ, ਸਚਿਨ ਕੁਮਾਰ, ਨਰਿੰਦਰਪਾਲ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…