Nabaz-e-punjab.com

ਮੁਲਜ਼ਮ ਸਿਹਤ ਵਿਭਾਗ ਦੇ ਕਰਮਚਾਰੀ ਨਾਲ ਮਿਲ ਕੇ ਕਰਦਾ ਸੀ ਪੈਸਿਆਂ ਦੀ ਵਸੂਲੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਦਸੰਬਰ:
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਦੇ ਤਹਿਤ ਬੀਤੀ 21 ਦਸੰਬਰ ਨੂੰ 3 ਹਜ਼ਾਰ ਰੁਪਏ ਦੀ ਵਸੂਲੀ ਕਰਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤੇ ਜਸਪ੍ਰੀਤ ਸਿੰਘ ਵਾਸੀ ਪਿੰਡ ਪੜੌਲ ਸਿਹਤ ਵਿਭਾਗ ਦੇ ਮੁਲਾਜ਼ਮ ਨਾਲ ਮਿਲ ਕੇ ਦੁਕਾਨਦਾਰਾਂ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ ਅਤੇ ਪੈਸਿਆਂ ਦੀ ਵਸੂਲੀ ਕਰਦਾ ਸੀ। ਇਸ ਗੱਲ ਦਾ ਖੁਲਾਸਾ ਵਿਜੀਲੈਂਸ ਵੱਲੋਂ ਪੁਲੀਸ ਰਿਮਾਂਡ ਦੌਰਾਨ ਮੁਲਜ਼ਮ ਕੋਲੋਂ ਕੀਤੀ ਪੁੱਛਗਿੱਛ ਦੌਰਾਨ ਹੋਇਆ ਹੈ। ਜਸਪ੍ਰੀਤ ਨਾਂ ਦਾ ਇਹ ਵਿਅਕਤੀ ਵਿਜੀਲੈਂਸ ਕੋਲ 5 ਦਿਨ ਦੇ ਪੁਲੀਸ ਰਿਮਾਂਡ ’ਤੇ ਹੈ।
ਮੁਲਜ਼ਮ ਨੇ ਵਿਜੀਲੈਂਸ ਨੂੰ ਦੱਸਿਆ ਕਿ ਉਹ ਸਿਹਤ ਵਿਭਾਗ ਵਿੱਚ ਤਾਇਨਾਤ ਮਨਿੰਦਰ ਸਿੰਘ ਸਿੱਧੂ ਨਾਲ ਮਿਲ ਕੇ ਦੁਕਾਨਦਾਰਾਂ ਨੂੰ ਵਿਭਾਗੀ ਕਾਰਵਾਈ ਤੋਂ ਬਚਾਉਣ ਲਈ ਦਲਾਲੀ ਕਰਦਾ ਸੀ। ਅੱਜ ਵਿਜੀਲੈਂਸ ਦੀ ਜਾਂਚ ਟੀਮ ਮੁਲਜ਼ਮ ਜਸਪ੍ਰੀਤ ਸਿੰਘ ਨੂੰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਸੈਕਟਰ-34 ਸਥਿਤ ਮੁੱਖ ਦਫ਼ਤਰ ਵਿੱਚ ਲੈ ਕੇ ਗਈ। ਜਿੱਥੇ ਦਫ਼ਤਰੀ ਸਟਾਫ਼ ਨੇ ਦੱਸਿਆ ਕਿ ਜਿਸ ਕਰਮਚਾਰੀ ਬਾਰੇ ਮੁਲਜ਼ਮ ਗੱਲ ਕਰ ਰਿਹਾ ਹੈ, ਉਹ ਡਰੱਗ ਸ਼ਾਖਾ ਖਰੜ ਵਿੱਚ ਤਾਇਨਾਤ ਸੀ। ਜੋ ਡਰੱਗ ਇੰਸਪੈਕਟਰ ਬਣ ਕੇ ਜਸਪ੍ਰੀਤ ਸਿੰਘ ਨਾਲ ਮਿਲ ਕੇ ਪੈਸਿਆਂ ਦੀ ਵਸੂਲੀ ਕਰਦਾ ਸੀ। ਉਕਤ ਜੋੜੀ ਦੇ ਸ਼ਿਕਾਰ ਹੋਏ ਕਈ ਹੋਰ ਲੋਕ ਵੀ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਦੋਵੇਂ ਜਣੇ ਸਿਹਤ ਵਿਭਾਗ ਨਾਲ ਸਬੰਧਤ ਕਾਰੋਬਾਰੀਆਂ ਕੋਲ ਜਾਂਦੇ ਸਨ ਅਤੇ ਉਨ੍ਹਾਂ ਨੂੰ ਕਹਿੰਦੇ ਸੀ ਕਿ ਉਨ੍ਹਾਂ ਦੇ ਕਦੇ ਵੀ ਸੈਂਪਲ ਨਹੀਂ ਲਏ ਜਾਣਗੇ। ਇਸ ਦੇ ਏਵਜ਼ ਵਿੱਚ ਉਹ ਕਾਰੋਬਾਰੀਆਂ ਤੋਂ ਮਹੀਨਾ ਲੈਂਦੇ ਸਨ। ਸਿਹਤ ਵਿਭਾਗ ਦੇ ਦਫ਼ਤਰੀ ਸਟਾਫ਼ ਨੇ ਵਿਜੀਲੈਂਸ ਨੂੰ ਦੱਸਿਆ ਕਿ ਮਨਿੰਦਰ ਸਿੱਧੂ ਦੀ ਹਫ਼ਤਾ ਕੁ ਪਹਿਲਾਂ ਕੁਦਰਤੀ ਮੌਤ ਹੋ ਚੁੱਕੀ ਹੈ।
ਜਾਣਕਾਰੀ ਅਨੁਸਾਰ ਜਸਪ੍ਰੀਤ ਸਿੰਘ 26 ਦਸੰਬਰ ਤੱਕ ਪੁਲੀਸ ਰਿਮਾਂਡ ’ਤੇ ਹੈ। ਉਸ ਨੂੰ ਪੀੜਤ ਦੁਕਾਨਦਾਰ ਸੁਭਾਸ਼ ਸਿੰਘ ਵਾਸੀ ਪਿੰਡ ਨਵਾਂ ਗਰਾਓਂ ਦੀ ਸ਼ਿਕਾਇਤ ’ਤੇ 3 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ ਗਿਆ ਹੈ। ਮੁਲਜ਼ਮ ਦੇ ਖ਼ਿਲਾਫ਼ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਵੱਖ ਵੱਖ ਧਰਾਵਾਂ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਬੀਬੀ ਭਾਨੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ

ਬੀਬੀ ਭਾਨੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 27 ਫਰਵਰੀ: ਇੱਥੋਂ…