ਜ਼ਿਲ੍ਹਾ ਰੈੱਡ ਕਰਾਸ ਤੇ ਵਿਸ਼ਵਾਸ ਫਾਊਡੇਸ਼ਨ ਨੇ ਖੂਨਦਾਨ ਕੈਂਪ ਲਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਨਵੰਬਰ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੀ ਅਗਵਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਵਿਸ਼ਵਾਸ ਫਾਊਡੇਸ਼ਨ, ਐਚਡੀਐਫ਼ਸੀ ਬੈਂਕ ਅਤੇ ਜ਼ਿਲ੍ਹਾ ਪੁਲੀਸ ਸਾਂਝ ਕੇਂਦਰ ਦੇ ਸਹਿਯੋਗ ਨਾਲ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਏਡੀਸੀ (ਜ) ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਸਹਾਇਕ ਕਮਿਸ਼ਨਰ ਤਰਸੇਮ ਚੰਦ, ਐਸਪੀ (ਐੱਚ) ਅਜਿੰਦਰ ਸਿੰਘ ਅਤੇ ਵਿਸ਼ਵਾਸ ਫਾਊਂਡੇਸ਼ਨ ਦੀ ਪ੍ਰਧਾਨ ਸਾਧਵੀ ਨੀਲਿਮਾ ਵਿਸ਼ਵਾਸ, ਸ਼ਕਤੀ ਵਿਸ਼ਵਾਸ, ਰਿਸ਼ੀ ਸਰਲ ਵਿਸ਼ਵਾਸ, ਮੰਜੂਲਾ ਗੁਲਾਟੀ ਅਤੇ ਐਚਡੀਐਫ਼ਸੀ ਬੈਂਕ ਦੇ ਅਧਿਕਾਰੀ ਸ੍ਰੀਮਤੀ ਮੇਨਕਾ ਨੇ ਖੂਨਦਾਨੀਆਂ ਨੂੰ ਬੈਜ ਲਗਾ ਕੇ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ। ਏਡੀਸੀ ਸ੍ਰੀਮਤੀ ਬਰਾੜ ਨੇ ਕਿਹਾ ਕਿ ਖੂਨਦਾਨ ਮਹਾਦਾਨ ਹੈ। ਸਾਡੇ ਵੱਲੋਂ ਦਾਨ ਵਿੱਚ ਦਿੱਤੀ ਖੂਨ ਦੀ ਇੱਕ ਬੂੰਦ ਨਾਲ ਕਿਸੇ ਲੋੜਵੰਦ ਮਰੀਜ਼ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ।

ਜ਼ਿਲ੍ਹਾ ਰੈੱਡ ਕਰਾਸ ਦੇ ਸਕੱਤਰ ਕਮਲੇਸ਼ ਕੁਮਾਰ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਫੇਜ਼-6 ਦੇ ਬਲੱਡ ਬੈਂਕ ਦੇ ਅਧਿਕਾਰੀ ਡਾ. ਰਮਨ ਦੀ ਅਗਵਾਈ ਵਾਲੀ ਟੀਮ ਨੇ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਖੂਨ ਦੇ ਯੂਨਿਟ ਇਕੱਤਰ ਕੀਤੇ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਮੁਲਾਜ਼ਮਾਂ ਸਮੇਤ 52 ਵਿਅਕਤੀਆਂ ਨੇ ਸਵੈ ਇੱਛਾ ਨਾਲ ਖੂਨਦਾਨ ਕੀਤਾ। ਜ਼ਿਲ੍ਹਾ ਰੈੱਡ ਕਰਾਸ, ਜ਼ਿਲ੍ਹਾ ਪੁਲੀਸ ਸਾਂਝ ਕੇਂਦਰ ਅਤੇ ਵਿਸ਼ਵਾਸ ਫਾਊਡੇਸ਼ਨ ਵੱਲੋਂ ਖੂਨਦਾਨੀਆਂ ਨੂੰ ਵਿਸ਼ੇਸ਼ ਸਰਟੀਫਿਕੇਟ ਅਤੇ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ।

Check Also

ਪਾਵਰਕੌਮ ਮੁਲਾਜ਼ਮਾਂ, ਪੈਨਸ਼ਨਰਾਂ ਤੇ ਠੇਕਾ ਮੁਲਾਜ਼ਮਾਂ ਨੇ ਨਿੱਜੀਕਰਨ ਵਿਰੁੱਧ ਸੰਘਰਸ਼ ਦਾ ਵਿਗਲ ਵਜਾਇਆ

ਪਾਵਰਕੌਮ ਮੁਲਾਜ਼ਮਾਂ, ਪੈਨਸ਼ਨਰਾਂ ਤੇ ਠੇਕਾ ਮੁਲਾਜ਼ਮਾਂ ਨੇ ਨਿੱਜੀਕਰਨ ਵਿਰੁੱਧ ਸੰਘਰਸ਼ ਦਾ ਵਿਗਲ ਵਜਾਇਆ ਮੁਹਾਲੀ …