ਬਲੌਂਗੀ ਵਿੱਚ ਅੰਗਹੀਣਾਂ ਤੇ ਵਿਧਵਾ ਅੌਰਤਾਂ ਦੇ ਰਾਸ਼ਨ ਕਾਰਡਾਂ ’ਤੇ ਮਾਰੀ ‘ਲਾਲ ਲਕੀਰ’

ਡਿਪਟੀ ਮੇਅਰ ਨੇ ਪੀੜਤ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ, ਸਾਰੇ ਰਾਸ਼ਨ ਕਾਰਡ ਬਹਾਲ ਕਰਨ ਦੀ ਮੰਗ

ਅਧਿਕਾਰੀਆਂ ਦੀ ਮਿਲੀਭੁਗਤ ਨਾਲ ਆਮ ਆਦਮੀ ਨਾਲ ਕੀਤੀ ਜਾ ਰਹੀ ਹੈ ਧੱਕੇਸ਼ਾਹੀ: ਬੇਦੀ

ਨਬਜ਼-ਏ-ਪੰਜਾਬ, ਮੁਹਾਲੀ, 16 ਜੁਲਾਈ:
ਮੁਹਾਲੀ ਦੀ ਜੂਹ ਵਿੱਚ ਕਸਬਾ ਬਲੌਂਗੀ ਦੇ ਵਸਨੀਕ ਪਹਿਲਾਂ ਹੀ ਅੱਤ ਦੀ ਗਰੀਬੀ ਅਤੇ ਬੁਨਿਆਦੀ ਸਹੂਲਤਾਂ ਨਾਲ ਜੂਝ ਰਹੇ ਹਨ ਲੇਕਿਨ ਹੁਣ ਪੰਜਾਬ ਸਰਕਾਰ ਨੇ ਵੱਡੀ ਮਾਤਰਾ ਵਿੱਚ ਇਨ੍ਹਾਂ ਗਰੀਬ ਪਰਿਵਾਰਾਂ ਦੇ ਰਾਸ਼ਨ ਕਾਰਡਾਂ ’ਤੇ ਲਾਲ ਲਕੀਰ ਮਾਰ ਕੇ ਭਲਾਈ ਸਕੀਮਾਂ ਤੋਂ ਵਾਂਝਾ ਕਰ ਦਿੱਤਾ ਹੈ। ਜਿਸ ਕਾਰਨ ਪੀੜਤ ਲੋਕਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਮੁਹਾਲੀ ਨਗਰ ਨਿਗਮ ਦੀ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਐਤਵਾਰ ਨੂੰ ਬਲੌਂਗੀ ਦਾ ਦੌਰਾ ਕਰਕੇ ਪੀੜਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਜਿੱਥੇ ਲੋਕ ਕੁਦਰਤ ਦੀ ਮਾਰ ਨਾਲ ਝੰਬੇ ਪਏ ਹਨ, ਉੱਥੇ ਦੂਜੇ ਪਾਸੇ ਸੂਬਾ ਸਰਕਾਰ ਵੱਲੋਂ ਗਰੀਬ ਲੋਕਾਂ ਦੇ ਰਾਸ਼ਨ ਕਾਰਡ ਕੱਟੇ ਜਾਣ ਕਾਰਨ ਉਨ੍ਹਾਂ ਨੂੰ ਦੋਹਰੀ ਮਾਰ ਪੈ ਰਹੀ ਹੈ। ਉਨ੍ਹਾਂ ਦੱਸਿਆ ਕਿ ਅੰਗਹੀਣਾਂ ਅਤੇ ਵਿਧਵਾ ਅੌਰਤਾਂ ਦੇ ਵੀ ਰਾਸ਼ਨ ਕਾਰਡ ਕੱਟੇ ਗਏ ਹਨ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਕੁਦਰਤੀ ਕਰੋਪੀ ਦੇ ਚੱਲਦਿਆਂ ਘੱਟੋ-ਘੱਟ ਛੇ ਮਹੀਨੇ ਲਈ ਸਾਰੇ ਰਾਸ਼ਨ ਕਾਰਡ ਮੁੜ ਬਹਾਲ ਕੀਤੇ ਜਾਣ ਅਤੇ ਲੋਕਾਂ ਨੂੰ ਰਾਸ਼ਨ ਦਿੱਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਜਾਇਜ਼ ਲੋਕਾਂ ਦੇ ਰਾਸ਼ਨ ਕਾਰਡ ਕੱਟਣ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਡਿਪਟੀ ਮੇਅਰ ਨੇ ਡਿਪਟੀ ਕਮਿਸ਼ਨਰ ਅਤੇ ਐਸਡੀਐਮ ਤੋਂ ਮੰਗ ਕੀਤੀ ਕਿ ਉਹ ਜ਼ਮੀਨੀ ਪੱਧਰ ’ਤੇ ਲੋਕਾਂ ਵਿੱਚ ਜਾ ਕੇ ਮੌਜੂਦਾ ਹਾਲਾਤਾਂ ਦਾ ਜਾਇਜ਼ਾ ਲੈਣ ਅਤੇ ਸਚਾਈ ਦਾ ਪਤਾ ਲਗਾਇਆ ਜਾਵੇ। ਇਸ ਮੌਕੇ ਸਾਬਕਾ ਸਰਪੰਚ ਮੱਖਣ ਸਿੰਘ, ਪੰਚ ਲਾਲ ਬਹਾਦਰ, ਡਾਕਟਰ ਪ੍ਰੇਮ ਚੰਦ ਸ੍ਰੀਵਾਸਤਵ, ਰੀਟਾ, ਸੁੱਖੀ ਸਮੇਤ ਹੋਰ ਇਲਾਕਾ ਵਾਸੀ ਹਾਜ਼ਰ ਰਹੇ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…