ਰੈਫਰੰਡਮ-2020: ਸਿੱਖ ਜਥੇਬੰਦੀਆਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਵੱਲ ਇਨਸਾਫ਼ ਮਾਰਚ

ਮੁੱਖ ਮੰਤਰੀ ਦੇ ਓਐਸਡੀ ਜਗਦੀਪ ਸਿੰਘ ਬਰਾੜ ਨੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਜੁਲਾਈ:
ਸਿੱਖ ਨੌਜਵਾਨ ਭਾਈ ਲਵਪ੍ਰੀਤ ਸਿੰਘ ਦੀ ਮੌਤ ਲਈ ਜ਼ਿੰਮੇਵਾਰ ਕੌਮੀ ਜਾਂਚ ਏਜੰਸੀ (ਐਨਆਈਏ) ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਨੂੰ ਲੈ ਅੱਜ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਦਮਦਮੀ ਟਕਸਾਲ ਦੇ ਮੁੱਖ ਸੇਵਾਦਾਰ ਅਤੇ ਸਰਬੱਤ ਖਾਲਸਾ ਵੱਲੋਂ ਥਾਪੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਅਤੇ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਦੀ ਅਗਵਾਈ ਹੇਠ ਅੱਜ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਤੋਂ ਮੁੱਖ ਮੰਤਰੀ ਦੀ ਕੋਠੀ ਤੱਕ ਇਨਸਾਫ਼ ਮਾਰਚ ਕੀਤਾ ਗਿਆ। ਇਸ ਇਨਸਾਫ਼ ਮਾਰਚ ਵਿੱਚ ਦਲ ਖਾਲਸਾ, ਯੂਨਾਈਟਿਡ ਅਕਾਲੀ ਦਲ, ਅਕਾਲੀ ਦਲ (ਅੰਮ੍ਰਿਤਸਰ), ਸਿੱਖ ਸਟੂਡੈਂਟਸ ਫੈਡਰੇਸ਼ਨ ਅਤੇ ਹੋਰ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ।
ਅਰਦਾਸ ਉਪਰੰਤ ਸਿੱਖ ਆਗੂਆਂ ਦੇ ਵੱਡੇ ਕਾਫਲੇ ਨੇ ਸ਼ਾਂਤਮਈ ਮਾਰਚ ਕਰਦਿਆਂ ਮੁੱਖ ਮੰਤਰੀ ਨੂੰ ਮੰਗ ਪੱਤਰ ਦੇਣ ਜਾਣ ਲਈ ਚੰਡੀਗੜ੍ਹ ਵੱਲ ਕੂਚ ਕੀਤਾ ਤਾਂ ਵਾਈਪੀਐਸ ਚੌਕ ਨੇੜੇ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ‘ਤੇ ਪ੍ਰਦਰਸ਼ਨਕਾਰੀਆਂ ਦਾ ਰਾਹ ਡੱਕ ਲਿਆ। ਜਿਸ ਕਾਰਨ ਸਿੱਖ ਆਗੂ ਉੱਥੇ ਹੀ ਧੁੱਪ ਵਿੱਚ ਸੜਕ ‘ਤੇ ਧਰਨਾ ਲਗਾ ਕੇ ਬੈਠ ਗਏ।
ਇਸ ਮੌਕੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਗੁਰਸੇਵ ਸਿੰਘ ਹਰਪਾਲਪੁਰ, ਅਕਾਲੀ ਦਲ (ਅੰਮ੍ਰਿਤਸਰ) ਦੇ ਕੌਮੀ ਜਨਰਲ ਸਕੱਤਰ ਕੁਲਦੀਪ ਸਿੰਘ ਭਾਗੋਵਾਲ, ਚੰਡੀਗੜ੍ਹ ਰਾਜ ਦੇ ਪ੍ਰਧਾਨ ਗੋਪਾਲ ਸਿੰਘ ਸਿੱਧੂ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਮਾਸਟਰ ਕਰਨੈਲ ਸਿੰਘ ਨਾਰਕੇ, ਗੁਰਸੇਵ ਸਿੰਘ ਜਵਾਹਕੇ, ਯੂਨਾਈਟਿਡ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਦੀਪ ਸਿੰਘ ਬਠਿੰਡਾ, ਸੀਨੀਅਰ ਮੀਤ ਪ੍ਰਧਾਨ ਗੁਰਨਾਮ ਸਿੰਘ ਸਿੱਧੂ, ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਸਤਨਾਮ ਸਿੰਘ ਨਮੋਲ, ਮਹਿੰਦਰਪਾਲ ਸਿੰਘ, ਅੰਮ੍ਰਿਤਪਾਲ ਸਿੰਘ ਸੰਧੜਾ, ਇਕਬਾਲ ਸਿੰਘ ਟਿਵਾਣਾ ਅਤੇ ਵਕੀਲ ਸਿਮਰਨ ਸਿੰਘ, ਅਮਰੀਕ ਸਿੰਘ ਧਾਲੀਵਾਲ ਸਮੇਤ ਵੱਡੀ ਗਿਣਤੀ ਵਿੱਚ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਹਾਜਰ ਸਨ। ਬੁਲਾਰਿਆਂ ਨੇ ਮੰਗ ਕੀਤੀ ਕਿ ਸਿੱਖਾਂ ਨਾਲ ਵਧੀਕੀਆਂ ਬੰਦ ਕੀਤੀਆਂ ਜਾਣ। ਸਿੱਖ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਅਧਿਕਾਰੀਆਂ ਅਤੇ ਕਰਮਚਾਰੀਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇ। ਐਨਆਈਏ ਨੂੰ ਪੰਜਾਬ ਡਜਾਇਆ ਜਾਵੇ। ਉਹਨਾਂ ਚਿਤਾਵਨੀ ਦਿੱਤੀ ਕਿ ਜੇਕਰ ਸਿੱਖ ਨੌਜਵਾਨ ਨੂੰ ਨਿਸ਼ਾਨਾ ਬਣਾਉਣਾ ਬੰਦ ਨਹੀਂ ਕੀਤਾ ਤਾਂ ਵੱਡੇ ਪੱਧਰ ’ਤੇ ਸੰਘਰਸ਼ ਵਿੱਢਿਆਂ ਜਾਵੇਗਾ।
ਉਧਰ, ਮੁੱਖ ਮੰਤਰੀ ਦੇ ਓਐਸਡੀ ਜਗਦੀਪ ਸਿੰਘ ਸਿੱਧੂ ਨੇ ਧਰਨੇ ਵਾਲੀ ਥਾਂ ’ਤੇ ਪਹੁੰਚ ਕੇ ਪ੍ਰਦਰਸ਼ਨਕਾਰੀ ਸਿੱਖਾਂ ਤੋਂ ਮੁੱਖ ਮੰਤਰੀ ਦੇ ਨਾਮ ਲਿਖਿਆ ਮੰਗ ਪੱਤਰ ਹਾਸਲ ਕੀਤਾ ਅਤੇ ਸਿੱਖ ਆਗੂਆਂ ਨੂੰ ਬਣਦੀ ਕਾਰਵਾਈ ਨੂੰ ਅਮਲ ਵਿੱਚ ਲਿਆਉਣ, ਮ੍ਰਿਤਕ ਸਿੱਖ ਨੌਜਵਾਨ ਦੇ ਪਰਿਵਾਰ ਨੂੰ ਯੋਗ ਮੁਆਵਜ਼ਾ ਦੇਣ ਅਤੇ ਐਨਆਈਏ ਦੀਆਂ ਵਧੀਕੀਆਂ ਨੂੰ ਠੱਲ ਪਾਉਣ ਅਤੇ ਪੰਜਾਬ ਵਿੱਚ ਗਤੀਵਿਧੀਆਂ ‘ਤੇ ਰੋਕ ਲਗਾਉਣ ਲਈ ਕੇਂਦਰ ਸਰਕਾਰ ਨਾਲ ਗੱਲ ਕਰਨ ਦਾ ਭਰੋਸਾ ਦਿੱਤਾ। ਇਸ ਮਗਰੋਂ ਕਰੀਬ ਡੇਜ ਵਜੇ ਸਿੱਖਾਂ ਨੇ ਧਰਨਾ ਖਤਮ ਦਾ ਐਲਾਨ ਕੀਤਾ ਅਤੇ ਆਪੋ ਆਪਣੇ ਘਰਾਂ ਵਿੱਚ ਚਾਲੇ ਪਾ ਦਿੱਤੇ। ਇਸ ਮੌਕੇ ਜਿਲਾ ਪੁਲੀਸ ਵੱਲੋਂ ਸਖਤ ਸੁਰੱਖਿਆ ਪਝਬੰਧ ਕੀਤੇ ਗਏ ਸੀ।
ਜ਼ਿਕਰਯੋਗ ਹੈ ਕਿ ਨੈਸ਼ਨਲ ਜਾਂਚ ਏਜੰਸੀ (ਐਨਆਈਏ) ਵੱਲੋਂ ਰੈਫਰੰਡਮ-2020 ਦੇ ਸਬੰਧ ਵਿੱਚ ਸਿੱਖ ਨੌਜਵਾਨਾਂ ਦੀ ਫੜੋ ਫੜੀ ਅਤੇ ਪੁੱਛਗਿੱਛ ਲਈ ਆਪਣੇ ਦਫਤਰ ਸੱਦ ਕੇ ਉਹਨਾਂ ਨੂੰ ਮਾਨਸਿਕ ਤੌਰ ‘ਤੇ ਪਰੇਸ਼ਾਨ ਕਰਨ ਅਤੇ ਝੂਠੇ ਕੇਸਾਂ ਵਿੱਚ ਫਸਾਉਣ ਲਈ ਡਰਾਉਣ ਧਮਕਾਉਣ ਨੂੰ ਲੈ ਕੇ ਸਿੱਖਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਐਨਆਈਏ ਦੀ ਪੁੱਛਗਿੱਛ ਤੋਂ ਘਬਰਾਏ ਲਵਪ੍ਰੀਤ ਸਿੰਘ ਵਾਸੀ ਪਿੰਡ ਰੋੜਾ ਖੇੜਾ (ਸੰਗਰੂਰ) ਨੇ ਪਿਛਲੇ ਦਿਨੀਂ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿੱਚ ਛੱਤ ਵਾਲੇ ਪੱਖੇ ਦੀ ਹੁੱਕ ਨਾਲ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ ਸੀ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …