Share on Facebook Share on Twitter Share on Google+ Share on Pinterest Share on Linkedin ਮਿਸ਼ਨ-2019: ਲਈ ਪੈਮਾਨਾ ਨਹੀਂ ਮੰਨੀ ਜਾ ਸਕਦੀ ਗੁਰਦਾਸਪੁਰ ਦੀ ਜ਼ਿਮਨੀ ਚੋਣ: ਭਗਵੰਤ ਮਾਨ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਦਾ ਫਤਵਾ ਸਵੀਕਾਰ, ਹਾਰ ਦੇ ਕਾਰਨਾਂ ਦੀ ਸਮੀਖਿਆ ਕਰਾਂਗੇ ਅਮਰਜੀਤ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 15 ਅਕਤੂਬਰ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਗੁਰਦਾਸਪੁਰ ਜਿਮਨੀ ਚੋਣ ਦੇ ਨਤੀਜੇ ‘ਤੇ ਪ੍ਰਤੀਕਰਮ ਦਿੰਦੇ ਹੋਏ ਕਿਹਾ ਕਿ ਲੋਕਤੰਤਰ ‘ਚ ਲੋਕ ਵੱਡੇ ਹੁੰਦੇ ਹਨ ਅਤੇ ਲੋਕਾਂ ਦਾ ਫਤਵਾ ਸਵੀਕਾਰ ਕਰਦੇ ਹੋਏ ਪਾਰਟੀ ਹਾਰ ਦੇ ਕਾਰਨਾਂ ਦੀ ਸਮੀਖਿਆ ਕਰੇਗੀ ਅਤੇ ਕਮੀਆਂ-ਖਾਮੀਆਂ ਦੂਰ ਕਰੇਗੀ। ‘ਆਪ’ ਵਲੋਂ ਜਾਰੀ ਪ੍ਰੈਸ ਬਿਆਨ ਰਾਹੀਂ ਭਗਵੰਤ ਮਾਨ ਨੇ ਕਾਂਗਰਸ ਦੇ ਜੇਤੂ ਉਮੀਦਵਾਰ ਸੁਨੀਲ ਜਾਖੜ ਨੂੰ ਵਧਾਈ ਦਿੰਦੇ ਹੋਏ ਉਮੀਦ ਜਤਾਈ ਕਿ ਜਾਖੜ ਬਤੌਰ ਮੈਂਬਰ ਪਾਰਲੀਮੈਂਟ ਅਤੇੇ ਪੰਜਾਬ ਕਾਂਗਰਸ ਪ੍ਰਧਾਨ ਉਹ ਸਾਰੇ ਚੋਣ ਵਾਅਦੇ ਤੁਰੰਤ ਪੂਰੇ ਕਰਾਉਣਗੇ ਜਿਹੜੇ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਸਨ, ਪਰ ਸੱਤਾ ‘ਚ ਆਉਣ ਉਪਰੰਤ ਕਾਂਗਰਸ ਉਸੇ ਤਰ੍ਹਾਂ ਮੁਕਰ ਗਈ। ਜਿਸ ਤਰ੍ਹਾਂ ਪ੍ਰਧਾਨ ਮੰਤਰੀ ਬਣਨ ਪਿੱਛੋਂ ਨਰਿੰਦਰ ਮੋਦੀ ਮੁਕਰੇ ਹਨ। ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਨੇ ਦੋ ਸਰਕਾਰਾਂ ਦੇ ਖਿਲਾਫ ਮੁੱਦਿਆਂ ਦੇ ਅਧਾਰ ‘ਤੇ ਇਮਾਨਦਾਰੀ ਅਤੇ ਸੱਚੇ-ਸੁੱਚੇ ਤਰੀਕੇ ਨਾਲ ਗੁਰਦਾਸਪੁਰ ਦੀ ਚੋਣ ਲੜੀ, ਸ਼ਾਇਦ ਸਾਧਨਾਂ-ਸੰਸਾਧਨਾ ਦੀ ਕਮੀ ਕਾਰਨ ਅਸੀ ਅਪਣੀ ਗੱਲ ਚੰਗੀ ਤਰ੍ਹਾਂ ਜਨਤਾ ਕੋਲ ਪੇਸ਼ ਕਰਨ ਤੋਂ ਅਸਮਰਥ ਰਹੇ ਜਾਂ ਫਿਰ ਗੁਰਦਾਸਪੁਰ ਦੇ ਲੋਕਾਂ ਨੇ 6 ਮਹੀਨੇ ਪਹਿਲਾਂ ਸੱਤਾ ‘ਚ ਆਈ ਕੈਪਟਨ ਸਰਕਾਰ ਨੂੰ ਕੁਝ ਸਮਾਂ ਹੋਰ ਦੇਣਾ ਬਿਹਤਰ ਸਮਝਿਆ, ਪਰੰਤੂ ਇਕ ਗੱਲ ਸਾਫ ਹੋ ਚੁੱਕੀ ਹੈ ਕਿ ਦੇਸ਼ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਜਨ-ਵਿਰੋਧੀ ਨੀਤੀਆਂ ਅਤੇ ਫੋਕੀ ਜੁਮਲੇ ਬਾਜ਼ੀ ਨੂੰ ਰੱਦ ਕਰ ਦਿੱਤਾ ਹੈ। ਇਸ ਲਈ ਜੇਕਰ ਕੈਪਟਨ ਅਮਰਿੰਦਰ ਸਿੰਘ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕਰੇਗੀ ਤਾਂ 2019 ‘ਚ ਕਾਂਗਰਸ ਦਾ ਹਾਲ ਵੀ ਅਕਾਲੀ-ਭਾਜਪਾ ਵਰਗਾ ਹੋਵੇਗਾ। ਭਗਵੰਤ ਮਾਨ ਨੇ ਕੈਪਟਨ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਹਰ ਵਾਰ ਜਨਤਾ ਨੂੰ ਡਰਾ ਧਮਕਾ ਕੇ ਚੋਣ ਨਹੀਂ ਜਿੱਤੀ ਜਾ ਸਕਦੀ, ਇਸ ਲਈ ਕਾਂਗਰਸੀ ਲੀਡਰ ਲੋਕਾਂ ਨੂੰ ਡਰਾਉਣ ਧਮਕਾਉਣ ਦੀ ਥਾਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ। ਮਾਨ ਨੇ ਦੋਸ਼ ਲਗਾਇਆ ਕਿ ਕਾਂਗਰਸ ਸਰਕਾਰ ਨੇ ਇਸ ਚੋਣ ‘ਚ ਨਾ ਕੇਵਲ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕੀਤੀ ਬਲਕਿ ਸੱਤਾ ਦੇ ਜੋਰ ਨਾਲ ਆਮ ਆਦਮੀ ਪਾਰਟੀ ਦੇ ਸਮਰਥਕਾਂ, ਵਰਕਰਾਂ ਅਤੇ ਆਗੂਆਂ ਨੂੰ ਡਰਾਇਆ ਧਮਕਾਇਆ ਗਿਆ। ਭਗਵੰਤ ਮਾਨ ਨੇ ਕਿਹਾ ਕਿ ਗੁਰਦਾਸਪੁਰ ਜਿਮਨੀ ਚੋਣ ਨੂੰ ਆਉਂਦੀਆਂ ਲੋਕ ਸਭਾ ਚੋਣਾਂ ਲਈ ਪੈਮਾਨਾ ਨਹੀਂ ਮੰਨਿਆ ਜਾ ਸਕਦਾ, ਕਿਉਂਕਿ ਰਾਜਨੀਤੀ ‘ਚ ਸਮੀਕਰਨ ਸਮੇ ਸਮੇਂ ਬਦਲਦੇ ਰਹਿੰਦੇ ਹਨ। ਭਗਵੰਤ ਮਾਨ ਨੇ ਗੁਰਦਾਸਪੁਰ ਹਲਕੇ ਦੇ ਵੋਟਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪੰਜਾਬ ਅਤੇ ਲੋਕਾਂ ਦੇ ਹਿੱਤਾਂ ਲਈ ਆਮ ਆਦਮੀ ਪਾਰਟੀ ਦਾ ਸੰਘਰਸ਼ ਹਮੇਸ਼ਾ ਜਾਰੀ ਰਹੇਗਾ, ਇਸ ਲਈ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਨੂੰ ਹੌਂਸਲੇ ਬੁਲੰਦ ਰੱਖਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ