nabaz-e-punjab.com

ਭਾਰਤੀ ਵਾਯੂ ਸੈਨਾ ਵਿੱਚ ਅਗਨੀਵੀਰ ਦੀ ਭਰਤੀ ਲਈ ਰਜਿਸਟਰੇਸ਼ਨ 31 ਮਾਰਚ ਤੱਕ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਮਾਰਚ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਭਾਰਤੀ ਵਾਯੂ ਸੈਨਾ ਵਿੱਚ ਅਗਨੀਵੀਰ ਵਾਯੂ ਦੀ ਭਰਤੀ ਲਈ ਰਜਿਸਟਰੇਸ਼ਨ 31 ਤੱਕ ਕਰਵਾਈ ਜਾ ਸਕਦੀ ਹੈ। ਅੱਜ ਇੱਥੇ ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦਿਆਂ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਸ੍ਰੀਮਤੀ ਮੀਨਾਕਸ਼ੀ ਗੋਇਲ ਨੇ ਦੱਸਿਆ ਕਿ ਅਗਨੀਪੱਥ ਸਕੀਮ ਦੇ ਤਹਿਤ ਭਾਰਤੀ ਵਾਯੂ ਸੈਨਾ ਵਿੱਚ ਅਗਨੀਵੀਰ ਵਾਯੂ ਦੀਆਂ ਅਸਾਮੀਆਂ ਲਈ ਆਨਲਾਈਨ ਰਜਿਸਟਰੇਸ਼ਨ ਪ੍ਰਕਿਰਿਆ 31 ਮਾਰਚ ਤੱਕ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗੀ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਪ੍ਰੀਖਿਆ 20 ਮਈ ਤੋਂ ਬਾਅਦ ਹੋਵੇਗੀ। ਉਨ੍ਹਾਂ ਦੱਸਿਆ ਕਿ ਭਾਰਤੀ ਵਾਯੂ ਸੈਨਾ ਵਿੱਚ ਅਪਲਾਈ ਕਰਨ ਵਾਲੇ ਉਮੀਦਵਾਰ ਦੀ ਜਨਮ ਸੀਮਾ 26 ਦਸੰਬਰ 2002 ਤੋਂ 26 ਜੂਨ 2006 (ਦੋਨੋਂ ਦਿਨ ਸ਼ਾਮਲ) ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਉਮੀਦਵਾਰ ਨੇ ਬਾਰ੍ਹਵੀਂ ਜਾਂ 3 ਸਾਲ ਦਾ ਇੰਜੀਨੀਅਰਿੰਗ ਵਿੱਚ ਡਿਪਲੋਮਾ ਜਾਂ ਫਿਰ ਦੋ ਸਾਲ ਦਾ ਵੋਕੇਸ਼ਨਲ ਕੋਰਸ ਕੀਤਾ ਹੋਣਾ ਜ਼ਰੂਰੀ ਹੈ। ਇਨ੍ਹਾਂ ਦਰਸਾਈਆਂ ਯੋਗਤਾਵਾਂ ਵਿੱਚ ਉਮੀਦਵਾਰ ਵੱਲੋਂ ਪ੍ਰੀਖਿਆਵਾਂ ’ਚੋਂ 50 ਫੀਸਦੀ ਅੰਕ ਹਾਸਲ ਕੀਤੇ ਹੋਣ, ਉਹ ਉਮੀਦਵਾਰ ਇਨ੍ਹਾਂ ਅਸਾਮੀਆਂ ਲਈ ਯੋਗ ਹਨ। ਅਗਨੀਵੀਰਾਂ ਦੀ ਭਰਤੀ ਲਈ ਅਣਵਿਆਹੇ ਲੜਕੇ ਤੇ ਲੜਕੀਆਂ ਦੋਵੇਂ ਅਪਲਾਈ ਕਰ ਸਕਦੇ ਹਨ। ਇਸ ਪ੍ਰੀਖਿਆ ਵਿੱਚ ਰਜਿਸਟਰ ਕਰਨ ਲਈ 250 ਰੁਪਏ ਫੀਸ ਨਿਰਧਾਰਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਮੈਡੀਕਲ ਸਟੈਂਡਰਡ, ਯੋਗਤਾ ਤੇ ਨੌਕਰੀ ਸਬੰਧੀ ਜਾਣਕਾਰੀ ਅਤੇ ਆਨਲਾਈਨ ਫਾਰਮ ਅਪਲਾਈ ਕਰਨ ਲਈ ਵੈਬਸਾਈਟ ’ਤੇ ਲਾਗਇਨ ਕਰ ਕੇ ਪੂਰੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

Check Also

ਵਿਜੀਲੈਂਸ ਬਿਊਰੋ ਵੱਲੋਂ ਚੌਂਕੀ ਇੰਚਾਰਜ 80 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਚੌਂਕੀ ਇੰਚਾਰਜ 80 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ ਨਬਜ਼-ਏ-ਪੰਜਾਬ…