Share on Facebook Share on Twitter Share on Google+ Share on Pinterest Share on Linkedin ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਜਿਸਟਰੇਸ਼ਨ ਪ੍ਰਕਿਰਿਆ ਆਸਾਨ ਬਣਾਈ ਜਾਵੇ: ਜੇਪੀ ਸਿੰਘ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਨਵੰਬਰ: ਕਲਗੀਧਰ ਸੇਵਕ ਜਥਾ ਦੇ ਮੁਖੀ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕਰਨ ਲਈ ਰਜਿਸਟਰੇਸ਼ਨ ਪ੍ਰਕਿਰਿਆ ਆਸਾਨ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਧਰਤੀ ਸਿੱਖਾਂ ਲਈ ਬਹੁਤ ਪਵਿੱਤਰ ਹੈ, ਹੁਣ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣ ਨਾਲ ਦੇਸ਼ ਵਿਦੇਸ਼ ਵਿੱਚ ਵਸਦੇ ਸਿੱਖਾਂ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਭਾਈ ਜਤਿੰਦਰਪਾਲ ਸਿੰਘ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਜਾਣ ਲਈ ਜੋ ਪ੍ਰਕਿਰਿਆ ਅਪਨਾਈ ਗਈ ਹੈ, ਉਹ ਕਾਫ਼ੀ ਮੁਸ਼ਕਲ ਹੋਣ ਕਰਕੇ ਵੱਡੀ ਗਿਣਤੀ ਸਿੱਖ ਅਤੇ ਹੋਰ ਸ਼ਰਧਾਲੂ ਇਸ ਪ੍ਰਕਿਰਿਆ ਦੇ ਚੱਲਦਿਆਂ ਹੁਣ ਤੱਕ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਨਹੀਂ ਕਰ ਸਕੇ ਹਨ। ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਪੁਲੀਸ ਜਾਂਚ ਅਤੇ ਆਗਾਮੀ ਅਪੀਲ ਕਰਨ ਦੀਆਂ ਸ਼ਰਤਾਂ ਖ਼ਤਮ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਅਤੇ ਪਾਸਪੋਰਟ ਦੀ ਸ਼ਰਤ ਵੀ ਖ਼ਤਮ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਾਸਪੋਰਟ ਦੀ ਸ਼ਰਤ ਖ਼ਤਮ ਕਰਨ ਲਈ ਕੇਂਦਰ ਨੂੰ ਇਹ ਮਾਮਲਾ ਪਾਕਿਸਤਾਨ ਸਰਕਾਰ ਕੋਲ ਉਠਾਉਣਾ ਚਾਹੀਦਾ ਹੈ। ਕਿਉਂਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਸਮੇਂ ਸ਼ਰਧਾਲੂਆਂ ਦੀ ਸਹੂਲਤ ਲਈ ਪਾਸਪੋਰਟ ਦੀ ਸ਼ਰਤ ਖ਼ਤਮ ਕਰਨ ਬਾਰੇ ਟਵੀਟ ਕੀਤਾ ਗਿਆ ਸੀ। ਜਿਸ ਕਰਕੇ ਹੁਣ ਸ਼ਰਧਾਲੂਆਂ ਵਿੱਚ ਪਾਸਪੋਰਟ ਨੂੰ ਲੈ ਕੇ ਭੰਬਲਭੂਸਾ ਪਾਇਆ ਜਾ ਰਿਹਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ