Share on Facebook Share on Twitter Share on Google+ Share on Pinterest Share on Linkedin ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ 1 ਨਵੰਬਰ ਤੋਂ ਸੇਵਾ ਕੇਂਦਰਾਂ ਰਾਹੀਂ ਹੋਵੇਗੀ ਰਜਿਸਟਰੇਸ਼ਨ: ਡੀਸੀ ਪੰਜਾਬ ਦੇ ਸਾਰੇ ਸੇਵਾ ਕੇਂਦਰਾਂ ’ਤੇ ਮੁਫ਼ਤ ਵਿੱਚ ਮਿਲੇਗੀ ਆਨਲਾਈਨ ਰਜਿਸਟਰੇਸ਼ਨ ਦੀ ਸਹੂਲਤ: ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਅਕਤੂਬਰ: ਪੰਜਾਬ ਸਰਕਾਰ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਰਜਿਸਟਰੇਸ਼ਨ, ਸੂਬੇ ਭਰ ਵਿੱਚ ਸਥਾਪਿਤ ਸੇਵਾ ਕੇਂਦਰਾਂ ਰਾਹੀਂ ਕਰਨ ਦਾ ਫੈਸਲਾ ਕੀਤਾ ਹੈ। ਅੱਜ ਇੱਥੇ ਇਸ ਗੱਲ ਦਾ ਖੁਲਾਸਾ ਕਰਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪਹਿਲੀ ਨਵੰਬਰ ਤੋਂ ਰਾਜ ਭਰ ਵਿੱਚ ਸਥਾਪਿਤ ਸੇਵਾ ਕੇਂਦਰਾਂ ਰਾਹੀਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਰਜਿਸਟਰੇਸ਼ਨ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਵੀ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੇ ਇੱਛੁਕ ਸ਼ਰਧਾਲੂਆਂ ਦੀ ਰਜਿਸਟਰੇਸ਼ਨ ਲਈ ਪੋਰਟਲ ਸ਼ੁਰੂ ਕੀਤਾ ਹੈ। ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਸੇਵਾ ਕੇਂਦਰਾਂ ਵਿੱਚ ਰਜਿਸਟਰੇਸ਼ਨ ਸਬੰਧੀ ਅਰਜ਼ੀ ਫਾਰਮ ਉਪਲਬਧ ਹਨ ਅਤੇ ਜੇ ਕੋਈ ਨਾਗਰਿਕ ਆਪਣਾ ਫਾਰਮ ਦਸਤੀ ਤੌਰ ’ਤੇ ਭਰਵਾਉਣ ਲਈ ਸੇਵਾਵਾਂ ਲਵੇਗਾ ਤਾਂ ਉਸ ਤੋਂ 20 ਰੁਪਏ ਫੀਸ ਲਈ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਜਿਹੜਾ ਵੀ ਸ਼ਰਧਾਲੂ ਫਾਰਮ ਖ਼ੁਦ ਭਰ ਕੇ ਲਿਆਵੇਗਾ, ਉਸ ਤੋਂ ਆਨਲਾਈਨ ਰਜਿਸਟਰੇਸ਼ਨ ਲਈ ਕੋਈ ਫੀਸ ਨਹੀਂ ਵਸੂਲੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੇਵਾ ਕੇਂਦਰਾਂ ਦੇ ਸਾਰੇ ਅਪਰੇਟਰਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਗਈ ਹੈ। ਇਹ ਸਹੂਲਤ ਸੇਵਾ ਕੇਂਦਰਾਂ ਦੇ ਅਪਰੇਟਰਾਂ ਦੇ ਈ-ਸੇਵਾ ਕੇਂਦਰ ਲਾਗਇਨ ਉੱਤੇ ਪਹਿਲੀ ਨਵੰਬਰ ਤੋਂ ਉਪਲਬਧ ਹੋਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਈ-ਗਵਰਨੈਂਸ ਸੁਸਾਇਟੀ ਨੇ ਇਸ ਮੰਤਵ ਲਈ ਇਕ ਹੈਲਪਲਾਈਨ ਵੀ ਸਥਾਪਤ ਕੀਤੀ ਹੈ। ਜੇ ਕਿਸੇ ਸ਼ਰਧਾਲੂ ਨੂੰ ਰਜਿਸਟਰੇਸ਼ਨ ਦੌਰਾਨ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਹੈਲਪਲਾਈਨ ਨੰਬਰ 8283842323 ਉੱਤੇ ਫੋਨ ਕਰ ਕੇ ਸਹਾਇਤਾ ਲੈ ਸਕਦਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ