ਸਰਕਾਰੀ ਸਕੂਲਾਂ, ਪਾਰਕਾਂ ਤੇ ਮਾਰਕੀਟਾਂ ਦੀ ਕਾਇਆਕਲਪ ਕਰਨ ਲਈ ਕਰੋੜਾਂ ਰੁਪਏ ਖ਼ਰਚੇ ਜਾਣਗੇ: ਸਿੱਧੂ

ਸਿਹਤ ਮੰਤਰੀ ਬਲਬੀਰ ਸਿੱਧੂ ਨੇ ਸਰਕਾਰੀ ਸਕੂਲਾਂ ਤੇ ਮਾਰਕੀਟਾਂ ਦੇ ਵਿਕਾਸ ਲਈ ਗਰਾਂਟਾਂ ਦੇ ਚੈੱਕ ਵੰਡੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਅਕਤੂਬਰ:
ਮੁਹਾਲੀ ਹਲਕੇ ਦੇ ਸਰਕਾਰੀ ਸਕੂਲਾਂ, ਪਾਰਕਾਂ ਅਤੇ ਮਾਰਕੀਟਾਂ ਦੇ ਨਵੀਨੀਕਰਨ ਦੀ ਰਸ਼ਮੀ ਸ਼ੁਰੂਆਤ ਕਰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਵਿਕਾਸ ਕਾਰਜਾਂ ਲਈ 1 ਕਰੋੜ 20 ਲੱਖ ਰੁਪਏ ਫੰਡ ਜਾਰੀ ਕੀਤੇ ਗਏ ਅਤੇ ਵੱਖ-ਵੱਖ ਮਾਰਕੀਟਾਂ ਦੇ ਨਵੀਨੀਕਰਨ ਦੇ ਨੀਂਹ ਪੱਥਰ ਰੱਖੇ ਗਏ। ਉਨ੍ਹਾਂ ਦੱਸਿਆ ਕਿ ਸਰਕਾਰੀ ਮਿਡਲ ਸਕੂਲ ਫੇਜ਼-2 ਦੇ ਵਿਕਾਸ ਲਈ ਸਾਢੇ 9 ਲੱਖ ਰੁਪਏ ਦਾ ਚੈੱਕ ਮੁੱਖ ਅਧਿਆਪਕਾ ਨੂੰ ਸੌਂਪਿਆ ਗਿਆ। ਇੰਜ ਹੀ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼-3ਬੀ1 ਵਿੱਚ ‘ਮਿੱਡ ਡੇਅ ਮੀਲ ਸ਼ੈੱਡ’ ਦੀ ਉਸਾਰੀ ਲਈ ਪ੍ਰਿੰਸੀਪਲ ਨੂੰ 5 ਲੱਖ ਦਾ ਚੈੱਕ ਦਿੱਤਾ। ਉਨ੍ਹਾਂ ਕਿਹਾ ਕਿ ਪੜ੍ਹਾਈ ਅਤੇ ਬੁਨਿਆਦੀ ਢਾਂਚੇ ਪੱਖੋਂ ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਦੇ ਯਤਨ ਲਗਾਤਾਰ ਜਾਰੀ ਹਨ।
ਸ੍ਰੀ ਸਿੱਧੂ ਨੇ ਦੱਸਿਆ ਕਿ ਫੇਜ਼-7 ਦੀ ਪਾਰਕ ਨੰਬਰ-14 ਦੀ ਨੁਹਾਰ ਬਦਲਣ ਲਈ 45 ਲੱਖ ਰੁਪਏ ਖ਼ਰਚੇ ਜਾਣਗੇ। ਇਸ ਤੋਂ ਇਲਾਵਾ 23 ਲੱਖ ਰੁਪਏ ਦੀ ਲਾਗਤ ਨਾਲ ਕਮਾਂਡੋ ਕੰਪਲੈਕਸ ਦੀਆਂ ਸੜਕਾਂ ਅਤੇ 40 ਲੱਖ ਰੁਪਏ ਦੀ ਲਾਗਤ ਨਾਲ ਫੇਜ਼-10 ਦੀ ਮਾਰਕੀਟ ਦੀ ਪਾਰਕਿੰਗ ਦਾ ਨਵੀਨੀਕਰਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਸਮੂਹ ਪਾਰਕਾਂ ਨੂੰ ਸੈਰਗਾਹ ਵਜੋਂ ਵਿਕਸਤ ਕੀਤਾ ਜਾਵੇਗਾ। ਇਸ ਉਪਰੰਤ ਸਿਹਤ ਮੰਤਰੀ ਨੇ ਫੇਜ਼-7 ਅਤੇ ਫੇਜ਼-11 ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਸਾਰੇ ਕੰਮ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ।
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਕਮਿਸ਼ਨਰ ਕਮਲ ਗਰਗ, ਨਿਗਰਾਨ ਇੰਜੀਨੀਅਰ ਮੁਕੇਸ਼ ਗਰਗ, ਜ਼ਿਲ੍ਹਾ ਸਹਿਕਾਰੀ ਬੈਂਕ ਦੇ ਚੇਅਰਮੈਨ ਅਮਰਜੀਤ ਸਿੰਘ ਜੀਤੀ ਸਿੱਧੂ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਿੰਮਤ ਸਿੰਘ ਹੁੰਦਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਗੁਰਪ੍ਰੀਤ ਕੌਰ ਧਾਰੀਵਾਲ, ਪ੍ਰਿੰਸੀਪਲ ਸੁਖਵਿੰਦਰ ਕੌਰ ਧਾਰੀਵਾਲ, ਮੁੱਖ ਅਧਿਆਪਕਾ ਸੁਖਮਿੰਦਰ ਕੌਰ, ਸਾਬਕਾ ਪ੍ਰਧਾਨ ਰਾਜਿੰਦਰ ਸਿੰਘ ਰਾਣਾ, ਸਾਬਕਾ ਕੌਂਸਲਰ ਕੁਲਜੀਤ ਸਿੰਘ ਬੇਦੀ, ਰਾਜਾ ਕੰਵਰਜੋਤ ਸਿੰਘ, ਜ਼ਿਲ੍ਹਾ ਕਾਂਗਰਸ ਦੀ ਜਨਰਲ ਸਕੱਤਰ ਬਲਜੀਤ ਕੌਰ, ਰੁਪਿੰਦਰ ਕੌਰ ਰੀਨਾ, ਜਗਰੂਪ ਸਿੰਘ ਭੰਗੂ, ਮਨਮੋਹਨ ਕੌਰ, ਜੀਐਸ ਰਿਆੜ, ਜਸਪਾਲ ਸਿੰਘ ਟਿਵਾਣਾ, ਅਮਿਤ ਮਰਵਾਹਾ, ਐਚਐਸ ਕੰਵਲ, ਆਈਡੀ ਸਿੰਘ ਆਦਿ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…