ਸ਼ਹੀਦ ਫੌਜੀਆਂ ਦੇ ਪਰਿਵਾਰਕ ਮੈਂਬਰਾਂ ਨੇ ਵਿੱਤ ਮੰਤਰੀ ਨਾਲ ਮੁਲਾਕਾਤ ਕਰਕੇ ਮੁਆਵਜ਼ੇ ਦੀ ਪਹਿਲੀ ਕਿਸ਼ਤ ਜਾਰੀ ਕਰਨ ਦੀ ਕੀਤੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 24 ਅਕਤੂਬਰ:
1962, 1965 ਅਤੇ 1971 ਦੀ ਜੰਗ ਦੇ ਵਿੱਚ ਸ਼ਹੀਦ ਹੋਏ ਫੌਜੀਆਂ ਦੀਆਂ ਵਿਧਵਾਵਾਂ ਅਤੇ ਪਰਿਵਾਰਿਕ ਮੈਂਬਰਾਂ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਗਈ। ਪੰਜਾਬ ਸਿਵਲ ਸਕਤਰੇਤ ਵਿੱਚ ਹੋਈ ਇਸ ਮੀਟਿੰਗ ਦੌਰਾਨ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਵੱਲੋੱ ਐਲਾਨੀ ਗਈ ਮੁਆਵਜੇ ਦੀ ਪਹਿਲੀ ਕਿਸ਼ਤ (20 ਲੱਖ ਰੁਪਏ) ਛੇਤੀ ਜਾਰੀ ਕੀਤੇ ਜਾਣ।
ਸ਼ਹੀਦ ਫੌਜੀਆਂ ਦੇ ਪਰਿਵਾਰਾਂ ਦੇ ਵਫ਼ਦ ਦੇ ਨਾਲ ਗਏ ਗੁਰਸੇਵਕ ਸਿੰਘ ਨੇ ਦੱਸਿਆ ਕਿ ਕਾਂਗਰਸ ਸਰਕਾਰ ਵੀ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਕਦਮਾਂ ਤੇ ਚਲਦੇ ਹੋਏ ਜੰਗੀ ਸਹੀਦਾਂ ਦੇ ਪਰਿਵਾਰਾਂ ਨੂੰ ਛੇ ਮਹੀਨਿਆ ਤੋੱ ਸਿਰਫ ਲਾਰੇ ਲਾਉੱਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇੱ ਵਿੱਚ ਜਦੋੱ ਜੰਗੀ ਸਹੀਦਾਂ ਦੇ ਪਰਿਵਾਰ ਸਰਕਾਰ ਦੇ ਖਿਲਾਫ਼ ਧਰਨੇ ਤੇ ਬੈਠੇ ਤਾਂ ਸਾਬਕਾਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਜੰਗੀ ਐਵਾਰਡ ਦੇਤੌਰ ਤੇ ਮਿਲਣ ਵਾਲੀ 10 ਕਿੱਲੇ ਜ਼ਮੀਨ ਦੀ ਥਾਂ ਤਿੰਨ ਕਿਸ਼ਤਾਂ ਵਿੱਚ 50 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਸੀ। ਜਿਸ ਵਿੱਚ 20 ਲੱਖ ਰੁਪਏ ਪਹਿਲਾਂ ਅਤੇ ਬਾਕੀ 15 ਲੱਖ ਦੀਆਂ 2 ਕਿਸ਼ਤਾਂ ਵਿੱਚ ਦੇਣ ਦਾ ਐਲਾਨ ਕੀਤਾ ਗਿਆ ਸੀ, ਇਸ ਐਲਾਨ ਤੇ ਪਰਿਵਾਰਕ ਮੈਂਬਰਾਂ ਨੇ ਸਹਿਮਤੀ ਵੀ ਜਤਾ ਦਿੱਤੀ ਸੀ। ਇਸ ਸਬੰਧੀ ਸਰਕਾਰ ਨੇ ਨੋਟਿਫਿਕੇਸ਼ਨ ਵੀ ਜਾਰੀ ਕਰ ਦਿੱਤਾ ਸੀ।
ਉਨ੍ਹਾਂ ਦੱਸਿਆ ਕਿ ਕਾਂਗਰਸ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਸੀ ਕਿ ਰਾਸ਼ੀ ਜਲਦੀ ਹੀ ਜਾਰੀ ਕੀਤੀ ਜਾਵੇਗੀ ਪਰ ਛੇ ਮਹੀਨੇ ਬੀਤ ਜਾਣ ਦੇ ਬਾਅਦ ਵੀ ਰਾਸ਼ੀ ਜਾਰੀ ਨਹੀਂ ਕੀਤੀ ਜਾ ਰਹੀ ਹੈ ਤੇ ਸਰਕਾਰ ਖਜਾਨਾ ਖਾਲੀ ਹੋਣ ਦਾ ਬਹਾਨਾ ਬਣਾਕੇ ਡੰਗ ਟਪਾ ਰਹੀ ਹੈ, ਇਸ ਲਈ ਮਜਬੂਰ ਹੋਕੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਮਿਲਕੇ ਸਰਕਾਰ ਵੱਲੋਂ ਐਲਾਨ ਕੀਤੀ ਗਈ 20 ਲੱਖ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰਨ ਦੀ ਮੰਗ ਕੀਤੀ ਹੈ। ਉਹਨਾਂ ਦੱਸਿਆ ਕਿ ਵਿੱਤ ਮੰਤਰੀ ਨੇ ਜੰਗੀ ਵਿਧਵਾਵਾਂ ਅਤੇ ਸ਼ਹੀਦ ਫੌਜੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ 3 ਨਵੰਬਰ ਤੋਂ ਪਹਿਲਾਂ ਪਹਿਲਾਂ ਇਸ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸ਼ਹੀਦ ਪਰਿਵਾਰਾਂ ਲਈ ਇਹ ਰਕਮ ਜਾਰੀ ਕਰ ਦਿਤੀ ਜਾਵੇਗੀ। ਇਸ ਮੌਕੇ ਬਲਵਿੰਦਰ ਸਿੰਘ ਬਬਲਾ, ਪਰਮਜੀਤ ਕੌਰ, ਗੋਬਿੰਦ ਸਿੰਘ, ਸਤਿੰਦਰ ਸਿੰਘ ਤੇ ਹੋਰ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…