nabaz-e-punjab.com

ਹਾੜ੍ਹੀ ਦਾ ਮੌਸਮ: ਪੰਜਾਬ ਦੀਆਂ ਨਹਿਰਾਂ ਵਿੱਚ 6 ਤੋਂ 13 ਮਾਰਚ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਐਲਾਨਿਆ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 5 ਮਾਰਚ:
ਹਾੜ੍ਹੀ ਦੇ ਮੌਸਮ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਸਿੰਜਾਈ ਵਿਭਾਗ ਪੰਜਾਬ ਦੇ ਇੱਕ ਬੁਲਾਰੇ ਨੇ ਅੱਜ ਇਥੇ ਦੱਸਿਆ ਕਿ 06 ਮਾਰਚ ਤੋਂ 13 ਮਾਰਚ, 2018 ਤੱਕ ਰੋਪੜ ਹੈਡ ਵਰਕਸ ’ਤੋਂ ਨਿਕਲਣ ਵਾਲੀਆਂ ਨਹਿਰਾਂ (ਸਰਹਿੰਦ ਕੈਨਾਲ ਸਿਸਟਮ) ਅਤੇ ਬਰਾਂਚਾਂ ਜਿਵੇ ਕਿ ਪਟਿਆਲਾ ਫੀਡਰ, ਅਬੋਹਰ ਬ੍ਰਾਂਚ, ਸਿਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ ਅਤੇ ਬਿਸਤ ਦੁਆਬ ਕੈਨਾਲ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।
ਬੁਲਾਰੇ ਨੇ ਨਹਿਰੀ ਵਾਰੀ ਬੰਦੀ ਪ੍ਰੋਗਰਾਮ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਘੱਗਰ ਲਿੰਕ ਅਤੇ ਇਸ ਵਿੱਚ ਫੀਡ ਹੁੰਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਜੋ ਕਿ ਗਰੁੱਪ ‘ਬੀ’ ਵਿੱਟ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਭਾਖੜਾ ਨਹਿਰ ਵਿੱਚੋਂ ਨਿਕਲਦੀਆਂ ਨਹਿਰਾਂ ਜੋ ਗਰੁੱਪ ‘ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਅਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।
ਸਿੰਚਾਈ ਵਿਭਾਗ ਦੇ ਬੁਲਾਰੇ ਨੇ ਇਹ ਵੀ ਦੱਸਿਆ ਕਿ ਸਰਹੰਦ ਫੀਡਰ ਵਿੱਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਜਿਹੜੇ ਕਿ ਗਰੁੱਪ ‘ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਸਰਹਿੰਦ ਫੀਡਰ ਵਿੱਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ ‘ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ। ਸਿੰਚਾਈ ਵਿਭਾਗ ਦੇ ਬੁਲਾਰੇ ਨੇ ਅੱਗੇ ਹੋਰ ਦੱਸਿਆ ਕਿ ਅੱਪਰਬਾਰੀ ਦੁਆਬ ਕੈਨਾਲ ਵਿੱਚੋਂ ਨਿਕਲਦੀ ਕਸੂਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦ ਕਿ ਸਭਰਾਓ ਬ੍ਰਾਂਚ, ਲਾਹੌਰ ਬ੍ਰਾਂਚ, ਮੇਨ ਬ੍ਰਾਂਚ ਲੋਅਰ ਅਤੇ ਇਨ੍ਹਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

Load More Related Articles
Load More By Nabaz-e-Punjab
Load More In Agriculture & Forrest

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…