nabaz-e-punjab.com

ਹਾੜ•ੀ ਦੇ ਮੌਸਮ ਲਈ ਨਹਿਰਾਂ ਵਿੱਚ ਪਾਣੀ ਛੱਡਣ ਦੇ ਵੇਰਵੇ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ•, 3 ਜਨਵਰੀ:
ਜਲ ਸ੍ਰੋਤ ਵਿਭਾਗ ਵੱਲੋਂ ਹਾੜ•ੀ ਦੇ ਮੌਸਮ ਦੌਰਾਨ 4 ਜਨਵਰੀ ਤੋਂ 11 ਜਨਵਰੀ, 2019 ਤੱਕ ਨਹਿਰੀ ਪਾਣੀ ਛੱਡਣ ਦੇ ਵੇਰਵੇ ਜਾਰੀ ਕੀਤੇ ਗਏ ਹਨ। ਇਸ ਸਬੰਧੀ ਇੱਕ ਬੁਲਾਰੇ ਨੇ ਦੱਸਿਆ ਕਿ ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਅਬੋਹਰ ਬ੍ਰਾਂਚ, ਪਟਿਆਲਾ ਫੀਡਰ, ਬਿਸਤ ਦੋਆਬ ਕੈਨਾਲ, ਸਿੱਧਵਾਂ ਬ੍ਰਾਂਚ ਅਤੇ ਬਠਿੰਡਾ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ ‘ਤੇ ਚੱਲਣਗੀਆਂ।
ਉਨਾਂ ਅੱਗੇ ਦੱਸਿਆ ਕਿ ਘੱਗਰ ਲਿੰਕ ਅਤੇ ਇਸ ਵਿਚ ਫੀਡ ਹੁੰਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਜੋ ਕਿ ਗਰੁੱਪ ਬੀ ਵਿਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ। ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ ਜੋ ਕਿ ਗਰੁੱਪ ਏ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਅਧਾਰ ‘ਤੇ ਬਾਕੀ ਬਚਦਾ ਪਾਣੀ ਮਿਲੇਗਾ।
ਹਰੀਕੇ ਅਤੇ ਫਿਰੋਜ਼ਪੁਰ ਹੈੱਡ ਵਰਕਸ ਤੋਂ ਨਿਕਲਣ ਵਾਲੀਆਂ ਨਹਿਰਾਂ ਅਤੇ ਬ੍ਰਾਂਚਾਂ ਯਾਨੀ ਕਿ ਸਰਹੰਦ ਫੀਡਰ ਵਿਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਜਿਹੜੇ ਕਿ ਗਰੁੱਪ ਬੀ ਵਿਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ। ਸਰਹੰਦ ਫੀਡਰ ਵਿਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ ਏ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ‘ਤੇ ਬਾਕੀ ਬਚਦਾ ਪਾਣੀ ਮਿਲੇਗਾ।
ਉਨਾਂ ਅੱਗੇ ਦੱਸਿਆ ਕਿ ਲਾਹੌਰ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦ ਕਿ ਮੇਨ ਬਰਾਂਚ ਲੋਅਰ, ਕਸੂਰ ਬ੍ਰਾਂਚ ਲੋਅਰ, ਸਭਰਾਓ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…