Share on Facebook Share on Twitter Share on Google+ Share on Pinterest Share on Linkedin ਪੰਜਾਬ ਦੀਆਂ ਨਹਿਰਾਂ ਵਿੱਚ ਪਾਣੀ ਛੱਡਣ ਦੇ ਵੇਰਵੇ ਜਾਰੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 15 ਅਕਤੂਬਰ- ਪੰਜਾਬ ਦੀਆਂ ਵੱਖ-ਵੱਖ ਨਹਿਰਾਂ ਵਿਚ ਸਾਉਣੀ ਦੇ ਮੌਸਮ ਦੌਰਾਨ ਪਾਣੀ ਛੱਡਣ ਦੇ ਵੇਰਵੇ ਜਾਰੀ ਕੀਤੇ ਗਏ ਹਨ। ਇੱਕ ਬੁਲਾਰੇ ਨੇ ਦੱਸਿਆ ਕਿ 16 ਅਕਤੂਬਰ ਤੋਂ 23 ਅਕਤੂਬਰ, 2018 ਤੱਕ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਪਟਿਆਲਾ ਫੀਡਰ, ਅਬੋਹਰ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੁਆਬ ਕੈਨਾਲ ਅਤੇ ਸਿਧਵਾਂ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ ‘ਤੇ ਚੱਲਣਗੀਆਂ। ਇਸੇ ਤਰ੍ਹਾਂ ਭਾਖੜਾ ਮੇਨ ਲਾਈਨ ਦੀਆਂ ਨਹਿਰਾਂ ਅਤੇ ਬਰਾਂਚਾਂ ਜਿਵੇਂ ਕਿ ਘੱਗਰ ਲਿੰਕ ਅਤੇ ਇਸ ਵਿੱਚ ਫੀਡ ਹੁੰਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਜੋ ਕਿ ਗਰੁੱਪ ‘ਬੀ’ ਵਿੱਚ ਹਨ, ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ। ਭਾਖੜਾ ਮੇਨ ਲਾਈਨ ਵਿੱਚੋਂ ਨਿਕਲਦੀਆਂ ਨਹਿਰਾਂ ਜੋ ਕਿ ਗਰੁੱਪ ‘ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਅਧਾਰ ‘ਤੇ ਬਾਕੀ ਬਚਦਾ ਪਾਣੀ ਮਿਲੇਗਾ। ਉਨ੍ਹਾਂ ਅੱਗੇ ਦੱਸਿਆ ਕਿ ਹਰੀਕੇ ਅਤੇ ਫਿਰੋਜ਼ਪੁਰ ਹੈੱਡ ਵਰਕਸ ਵਿਚੋਂ ਨਿਕਲਣ ਵਾਲੀਆਂ ਨਹਿਰਾਂ ਅਤੇ ਬਰਾਂਚਾਂ ਜਿਵੇਂ ਕਿ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਜਿਹੜੇ ਕਿ ਗਰੁੱਪ ‘ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ। ਸਰਹਿੰਦ ਫੀਡਰ ਵਿੱਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ ‘ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ‘ਤੇ ਬਾਕੀ ਬਚਦਾ ਪਾਣੀ ਮਿਲੇਗਾ। ਬੁਲਾਰੇ ਅਨੁਸਾਰ ਸਭਰਾਓ ਬਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦ ਕਿ ਕਸੂਰ ਬਰਾਂਚ ਲੋਅਰ, ਮੇਨ ਬਰਾਂਚ ਲੋਅਰ, ਲਾਹੌਰ ਬਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ