550 ਸਾਲਾ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਕਿਤਾਬਾਂ ਦੇ ਲੰਗਰ ਲਗਾਏ ਜਾਣ: ਜੇਪੀ ਸਿੰਘ

ਨੌਜਵਾਨ ਪੀੜੀ ਆਪਣੇ ਧਰਮ ਤੇ ਵਿਰਸੇ ਬਾਰੇ ਜਾਣੂ ਹੋ ਕੇ ਆਪਣੇ ਸ਼ਾਨਾਮੱਤੇ ਧਰਮ ਤੇ ਵਿਰਸੇ ਨਾਲ ਜੁੜੇਗੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਸਤੰਬਰ:
ਕਲਗੀਧਰ ਸੇਵਕ ਜਥਾ, ਮਾਰਕੀਟ ਵੈਲਫੇਅਰ ਐਸੋਸੀਏਸ਼ਨ ਫੇਜ਼-3ਬੀ2 ਦੇ ਪ੍ਰਧਾਨ ਅਤੇ ਪੇਡ ਪਾਰਕਿੰਗ ਸੰਘਰਸ ਕਮੇਟੀ ਦੇ ਕਨਵੀਨਰ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਕਿਹਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾ ਰਹੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਹੋਰ ਧਾਰਮਿਕ ਸੰਸਥਾਵਾਂ ਵੱਲੋਂ ਧਾਰਮਿਕ ਕਿਤਾਬਾਂ ਦੇ ਲੰਗਰ ਲਗਾਏ ਜਾਣ। ਮੁਹਾਲੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਜਤਿੰਦਰਪਾਲ ਸਿੰਘ ਨੇ ਕਿਹਾ ਕਿ ਵੱਖ-ਵੱਖ ਥਾਵਾਂ ਉਪਰ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਸਮਾਗਮ ਕੀਤੇ ਜਾ ਰਹੇ ਹਨ, ਜੋ ਕਿ ਚੰਗੀ ਗਲ ਹੈ। ਉਹਨਾਂ ਕਿਹਾ ਕਿ ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਸਿੱਖ ਸੰਸਥਾਵਾਂ ਵਲੋਂ ਸਿੱਖ ਧਰਮ ਨਾਲ ਸਬੰਧਿਤ ਧਾਰਮਿਕ ਕਿਤਾਬਾਂ ਦੇ ਵੀ ਲੰਗਰ ਲਾਉਣੇ ਚਾਹੀਦੇ ਹਨ ਤਾਂ ਕਿ ਆਮ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਅਤੇ ਸਿੱਖ ਧਰਮ ਬਾਰੇ ਪੂਰੀ ਅਤੇ ਸਹੀ ਜਾਣਕਾਰੀ ਮਿਲ ਸਕੇ।
ਭਾਈ ਜੇਪੀ ਸਿੰਘ ਨੇ ਕਿਹਾ ਕਿ ਧਾਰਮਿਕ ਕਿਤਾਬਾਂ ਦੇ ਲੰਗਰ ਲਾਉਣ ਨਾਲ ਨੌਜਵਾਨ ਪੀੜੀ ਵਿੱਚ ਧਰਮ ਬਾਰੇ ਉਤਸੁਕਤਾ ਪੈਦਾ ਹੋਵੇਗੀ ਅਤੇ ਸਿੱਖਾਂ ਦੀ ਨੌਜਵਾਨ ਪੀੜੀ ਆਪਣੇ ਧਰਮ ਅਤੇ ਵਿਰਸੇ ਬਾਰੇ ਜਾਣੂ ਹੋ ਕੇ ਧਰਮ ਅਤੇ ਵਿਰਸੇ ਨਾਲ ਜੁੜੇਗੀ। ਭਾਈ ਜਤਿੰਦਰ ਪਾਲ ਸਿੰਘ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜੀ ਨੂੰ ਨਸ਼ਿਆਂ ਦੀ ਦਲਦਲ ਵਿੱਚ ਪੈਣ ਤੋਂ ਰੋਕਣ ਲਈ ਅਤੇ ਕੁਰਾਹੇ ਪੈਣ ਤੋਂ ਰੋਕਣ ਲਈ ਧਾਰਮਿਕ ਕਿਤਾਬਾਂ ਦੇ ਲੰਗਰ ਲਾਉਣੇ ਬਹੁਤ ਜ਼ਰੂਰੀ ਹਨ ਤਾਂ ਕਿ ਸਾਡੀ ਨੌਜਵਾਨ ਪੀੜੀ ਧਰਮ ਨਾਲ ਜੁੜ ਸਕੇ। ਉਨ੍ਹਾਂ ਕਿਹਾ ਕਿ ਸਿੱਖ ਧਰਮ ਦੁਨੀਆਂ ਦਾ ਸਭ ਤੋਂ ਆਧੁਨਿਕ ਧਰਮ ਹੋਣ ਦਾ ਮਾਣ ਰੱਖਦਾ ਹੈ, ਲੋੜ ਤਾਂ ਇਸ ਗਲ ਦੀ ਹੈ ਕਿ ਸਿਖ ਧਰਮ ਬਾਰੇ ਜਾਣਕਾਰੀ ਦੁਨੀਆਂ ਭਰ ਵਿਚ ਪਹੁੰਚਾਉਣ ਲਈ ਧਾਰਮਿਕ ਕਿਤਾਬਾਂ ਦੇ ਲੰਗਰ ਲਾਏ ਜਾਣ ਤਾਂ ਜੋ ਸਾਰੇ ਵਿਸ਼ਵ ਨੂੰ ਸਾਡੇ ਸਿੱਖ ਧਰਮ ਬਾਰੇ ਜਾਣਕਾਰੀ ਹੋ ਸਕੇ। ਉਨ੍ਹਾਂ ਕਿਹਾ ਕਿ ਕਲਗੀਧਰ ਸੇਵਕ ਜਥੇ ਵੱਲੋਂ ਗੁਰਪੁਰਬ ਅਤੇ ਧਾਰਮਿਕ ਸਮਾਗਮ ਮੌਕੇ ਉਚੇਚੇ ਤੌਰ ’ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ, ਸਾਖੀਆਂ ਅਤੇ ਧਾਰਮਿਕ ਤੇ ਇਤਿਹਾਸਕ ਕਿਤਾਬਾਂ ਦਾ ਲੰਗਰ ਲਗਾਇਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਦੀਵਾਲੀ ਨਾਈਟ: ਵੱਖ-ਵੱਖ ਕਲਾਕਾਰਾਂ ਨੇ ਖੂਬ ਰੰਗ ਬੰਨ੍ਹਿਆ

ਦੀਵਾਲੀ ਨਾਈਟ: ਵੱਖ-ਵੱਖ ਕਲਾਕਾਰਾਂ ਨੇ ਖੂਬ ਰੰਗ ਬੰਨ੍ਹਿਆ ਮੁਹਾਲੀ 27 ਅਕਤੂਬਰ: ਪੇਂਡੂ ਵਿਕਾਸ, ਪੰਚਾਇਤ , ਸ…