Share on Facebook Share on Twitter Share on Google+ Share on Pinterest Share on Linkedin ਸਰਕਾਰੀ ਆਈਟੀਆਈ (ਲੜਕੀਆਂ) ਵਿੱਚ ਧਾਰਮਿਕ ਸਮਾਗਮ ਲੜਕੀਆਂ ਲਈ ਕਿੱਤਾ ਮੁਖੀ ਸਿੱਖਿਆ ਦੇ ਨਾਲ-ਨਾਲ ਸਮਾਜਿਕ ਚੇਤਨਾ ਵੀ ਜ਼ਰੂਰੀ: ਪੁਰਖਾਲਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਨਵੰਬਰ: ਇੱਥੋਂ ਦੇ ਫੇਜ਼-5 ਸਥਿਤ ਸਰਕਾਰੀ ਆਈਟੀਆਈ (ਲੜਕੀਆਂ) ਦੇ ਵਿਹੜੇ ਵਿੱਚ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲੇ ਦੇ ਜਥੇ ਨੇ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ। ਇਸ ਤੋਂ ਪਹਿਲਾਂ ਆਈਟੀਆਈ ਦੇ ਸਮੂਹ ਸਟਾਫ਼ ਅਤੇ ਬੱਚਿਆਂ ਨੇ ਸੰਸਥਾ ਵਿੱਚ ਦਾਖ਼ਲ ਹੋਏ ਕਰੀਬ 500 ਸਿੱਖਿਆਰਥੀਆਂ ਅਤੇ ਭਰਤੀ ਕੀਤੇ ਇੰਸਟਰਕਟਰਾਂ ਦੀ ਖੁਸ਼ੀ ਅਤੇ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ। ਉਪਰੰਤ ਖੁੱਲ੍ਹੇ ਪੰਡਾਲ ਵਿੱਚ ਦੀਵਾਨ ਸਜਾਏ ਗਏ। ਜਿਸ ਵਿੱਚ ਵੱਖ-ਵੱਖ ਰਾਗੀ ਜਥਿਆਂ ਅਤੇ ਵਿਦਵਾਨਾਂ ਨੇ ਸ਼ਬਦ ਕੀਰਤਨ ਅਤੇ ਗੁਰ ਸ਼ਬਦ ਦੀ ਵਿਆਖਿਆ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਪ੍ਰਿੰਸੀਪਲ ਸ਼ਮਸ਼ੇਰ ਪੁਰਖਾਲਵੀ ਨੇ ਕਿਹਾ ਕਿ ਲੜਕੀਆਂ ਨੂੰ ਕਿੱਤਾ ਮੁਖੀ ਸਿੱਖਿਆ ਦੇ ਨਾਲ-ਨਾਲ ਬੌਧਿਕ ਅਤੇ ਸਮਾਜਿਕ ਚੇਤਨਾ ਵੀ ਜ਼ਰੂਰੀ ਹੈ। ਉਨ੍ਹਾਂ ਸਟਾਫ਼ ਨੂੰ ਅਪੀਲ ਕੀਤੀ ਕਿ ਉਹ ਲੜਕੀਆਂ ਨੂੰ ਸਮਾਜਿਕ ਕਦਰਾਂ-ਕੀਮਤਾਂ ਦੀ ਬਹਾਲੀ ਲਈ ਮਾਨਸਿਕ ਤੌਰ ’ਤੇ ਤਿਆਰ ਕਰਨ ਤਾਂ ਜੋ ਉਹ ਇੱਕ ਨਿੱਗਰ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾ ਸਕਣ। ਸਮਾਗਮ ਵਿੱਚ ਲਾਲ ਕੋਠੀ ਆਸ਼ਰਮ ਰੂਪਨਗਰ ਵਾਲੇ ਮਹਾਂਪੁਰਸ਼ਾਂ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਸਮਾਗਮ ਨੂੰ ਸਫਲ ਬਣਾਉਣ ਲਈ ਵਰਿੰਦਰਪਾਲ ਸਿੰਘ, ਮਨਿੰਦਰਪਾਲ ਸਿੰਘ, ਗੁਰਵਿੰਦਰ ਸਿੰਘ, ਰਾਕੇਸ਼ ਕੁਮਾਰ, ਰੋਹਿਤ ਕੌਸ਼ਲ, ਸ੍ਰੀਮਤੀ ਜਸਵੀਰ ਕੌਰ, ਸ੍ਰੀਮਤੀ ਉਪਾਸਨਾ ਅੱਤਰੀ, ਸ੍ਰੀਮਤੀ ਸ਼ਵੀ ਗੋਇਲ, ਸ਼੍ਰੀਮਤੀ ਰਮਨਦੀਪ ਕੌਰ, ਸ਼੍ਰੀਮਤੀ ਦਰਸ਼ਨਾ ਕੁਮਾਰੀ ਅਤੇ ਸ਼੍ਰੀਮਤੀ ਅੰਮ੍ਰਿਤਬੀਰ ਕੌਰ ਨੇ ਆਪਣਾ ਵੱਡਮੁੱਲਾ ਯੋਗਦਾਨ ਪਾਇਆ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ