ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਨ ਮੌਕੇ ਫੇਜ਼-1 ਵਿੱਚ ਧਾਰਮਿਕ ਸਮਾਗਮ ਆਯੋਜਿਤ

ਵਾਰਡ ਨੰਬਰ-45 ਤੋਂ ਉਮੀਦਵਾਰ ਡਾ. ਉਮਾ ਸ਼ਰਮਾ ਨੂੰ ਨਗਰ ਨਿਗਮ ਚੋਣ ਜਿਤਾਉਣ ਦੀ ਅਪੀਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜਨਵਰੀ:
ਦਸਵੇਂ ਪਾਤਿਸ਼ਾਹ ਸਰਬੰਸਦਾਨੀ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਅੱਜ ਫੇਜ਼-1 ਦੀ ਕੋਠੀ ਨੰਬਰ 460 ਦੇ ਸਾਹਮਣੇ ਵਾਲੇ ਪਾਰਕ ਨੰਬਰ-16 ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਮੁਹੱਲਾ ਨਿਵਾਸੀਆਂ ਵਿੱਚ ਸਵਰਨ ਸਿੰਘ ਚੰਨੀ ਪ੍ਰਧਾਨ, ਦਰਸ਼ਨ ਸਿੰਘ, ਬਲਬੀਰ ਸਿੰਘ, ਡਾ. ਹਜ਼ਾਰਾ ਸਿੰਘ ਚੀਮਾ, ਮਨਮੋਹਨ ਸਿੰਘ, ਪ੍ਰਿਤਪਾਲ ਸਿੰਘ ਚੱਡਾ, ਡਾ. ਉਮਾ ਸ਼ਰਮਾ, ਐਡਵੋਕੇਟ ਸੱਤਪਾਲ ਆਦਿ ਦੀ ਅਗਵਾਈ ਵਿੱਚ ਕਰਵਾਏ ਗਏ ਇਸ ਧਾਰਮਿਕ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਮੁਹੱਲਾ ਨਿਵਾਸੀਆਂ ਨੇ ਪਹੁੰਚ ਕੇ ਗੁਰਬਾਣੀ ਵਿਚਾਰ ਸੁਣੇ। ਕਮਾਂਡੈਂਟ ਗੁਰਬਚਨ ਸਿੰਘ, ਨਗਰ ਕੌਂਸਲ ਖਰੜ ਦੀ ਪ੍ਰਧਾਨ ਅੰਜੂ ਚੰਦਰਾ ਦੇ ਪਤੀ ਪ੍ਰਿੰਸੀਪਲ ਜਸਬੀਰ ਚੰਦਰਾ, ਸਮਾਜ ਸੇਵੀ ਪੀ.ਐਸ. ਵਿਰਦੀ, ਇੰਦਰਜੀਤ ਸਿੰਘ ਖੋਖਰ, ਅਤੁਲ ਸ਼ਰਮਾ, ਮਨਜੀਤ ਕੌਰ, ਬੀ.ਬੀ. ਮੈਣੀ, ਗੁਰਮੀਤ ਕੌਰ, ਫੂਲਰਾਜ ਸਿੰਘ (ਸਾਰੇ ਸਾਬਕਾ ਕੌਂਸਲਰ) ਜਸਪਾਲ ਸਿੰਘ ਮਟੌਰ ਵੀ ਪ੍ਰੋਗਰਾਮ ਵਿੱਚ ਉਚੇਚੇ ਤੌਰ ’ਤੇ ਸ਼ਾਮਲ ਹੋਏ।
ਇਸ ਮੌਕੇ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪਰਿਵਾਰ ਦੀ ਹਰੇਕ ਧਰਮ ਦੀ ਰੱਖਿਆ ਲਈ ਕੀਤੀ ਕੁਰਬਾਨੀ ਨੂੰ ਯਾਦ ਕੀਤਾ ਗਿਆ ਅਤੇ ਇਸ ਦੇ ਨਾਲ ਹੀ ਦੇਸ਼ ਵਿਆਪੀ ਚੱਲ ਰਹੇ ਕਿਸਾਨ ਅੰਦੋਲਨ ਦੀ ਸਫ਼ਲਤਾ ਲਈ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਅਰਦਾਸ ਕੀਤੀ ਗਈ। ਬੁਲਾਰਿਆਂ ਨੇ ਆਪਣੇ ਸੰਬੋਧਨ ਵਿੱਚ ਮੁਹੱਲਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਵਾਰ ਹੋਣ ਜਾ ਰਹੀਆਂ ਨਗਰ ਨਿਗਮ ਮੋਹਾਲੀ ਦੀਆਂ ਚੋਣਾਂ ਵਿੱਚ ਪ੍ਰਸਿੱਧ ਸਮਾਜ ਸੇਵੀ ਡਾ. ਉਮਾ ਸ਼ਰਮਾ ਵਾਰਡ ਨੰਬਰ 45 ਤੋਂ ਚੋਣ ਲੜ ਰਹੇ ਹਨ। ਇਸ ਲਈ ਇਨ੍ਹਾਂ ਚੋਣਾਂ ਵਿੱਚ ਡਾ. ਉਮਾ ਸ਼ਰਮਾ ਵਰਗੇ ਪੜ੍ਹੇ ਲਿਖੇ ਅਤੇ ਸੂਝਵਾਨ ਉਮੀਦਵਾਰ ਨੂੰ ਜਿਤਾ ਵਾਰਡ ਦੀ ਬਿਹਤਰੀ ਕੀਤੀ ਜਾ ਸਕਦੀ ਹੈ। ਆਪਣੇ ਸੰਬੋਧਨ ਵਿੱਚ ਡਾ. ਉਮਾ ਸ਼ਰਮਾ ਨੇ ਵੀ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਰਡ ਦੇ ਹਰ ਵਿਅਕਤੀ ਨਾਲ ਦੁੱਖ ਸੁੱਖ ਵਿੱਚ ਖੜ੍ਹਨਗੇ ਅਤੇ ਆਪਣੇ ਵਾਰਡ ਦੀ ਬਿਹਤਰੀ ਲਈ ਪੁਰਜ਼ੋਰ ਯਤਨ ਕਰਨਗੇ। ਪ੍ਰੋਗਰਾਮ ਵਿੱਚ ਮੰਚ ਸੰਚਾਲਕ ਦੀ ਭੂਮਿਕਾ ਐਡਵੋਕੇਟ ਸੰਜੀਵ ਸ਼ਰਮਾ ਵੱਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ਜਿਸ ਵਿੱਚ ਸੰਗਤ ਨੇ ਪੰਗਤ ਵਿੱਚ ਬੈਠ ਕੇ ਲੰਗਰ ਛਕਿਆ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ ਮੁਲਜ਼ਮਾਂ ਕੋਲੋਂ ਵੱਡੀ …