ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 20 ਮਈ:
ਨੇੜਲੇ ਪਿੰਡ ਪਡਿਆਲਾ ਵਿਖੇ ਸਥਿਤ ਗੁਰਦਵਾਰਾ ਕਰਤਾਰਸਰ ਸਾਹਿਬ ਵਿਖੇ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਸੰਤ ਬਾਬਾ ਗਗਨਦੀਪ ਸਿੰਘ ਸਿੰਘ ਪਡਿਆਲਾ ਦੀ ਅਗਵਾਈ ਵਿਚ ਸ਼ਹੀਦਾਂ ਦੇ ਸਿਰਤਾਜ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਸੰਤ ਬਾਬਾ ਜਸਵੀਰ ਸਿੰਘ ਪਿੱਪਲ ਮਾਜਰਾ ਵਾਲਿਆਂ ਨੇ ਸੰਗਤਾਂ ਨੂੰ ਕਥਾ ਕੀਰਤਨ ਦੁਆਰਾ ਨਿਹਾਲ ਕਰਦੇ ਹੋਏ ਸ਼੍ਰੀ ਗੁਰੂ ਗਰੰਥ ਸਾਹਿਬ ਦੇ ਲੜ ਲੱਗਣ ਅਤੇ ਅੰਮ੍ਰਿਤ ਛਕਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਮਾਤਾ ਸੁਖਪਾਲ ਕੌਰ ਵੱਲੋਂ ਕੀਰਤਨੀ ਜਥੇ ਦਾ ਸਿਰੋਪਾਉ ਨਾਲ ਸਨਮਾਨ ਕੀਤਾ ਗਿਆ। ਮਾਤਾ ਸੁਖਪਾਲ ਕੌਰ ਪਡਿਆਲਾ ਨੇ ਆਈਆਂ ਸੰਗਤਾਂ ਅਤੇ ਕੀਰਤਨੀ ਜਥੇ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਹੈਡ ਗ੍ਰੰਥੀ ਸਵਰਨ ਸਿੰਘ ਚਨਾਲੋਂ, ਬੀਬੀ ਸਤਪਾਲ ਕੌਰ, ਅਮਰਜੀਤ ਸਿੰਘ, ਕਾਲਾ ਜੌਲੂਵਾਲ, ਸਤਨਾਮ ਸਿੰਘ, ਬਲਜੀਤ ਸਿੰਘ, ਰੁਪਿੰਦਰ ਸਿੰਘ, ਬਲਜਿੰਦਰ ਸਿੰਘ, ਕਮਲਜੀਤ ਸਿੰਘ, ਪ੍ਰਗਟ ਸਿੰਘ, ਸੁਖਦਰਸ਼ਨ ਸਿੰਘ, ਅਜਮੇਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …