ਗੁਰਦੁਆਰਾ ਦਮਦਮਾ ਸਾਹਿਬ ਵਿੱਚ ਢਾਡੀ ਜਥਿਆਂ ਨੇ ਕੀਤਾ ਸੰਗਤ ਨੂੰ ਨਿਹਾਲ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 8 ਮਾਰਚ:
ਬਲਾਕ ਮਾਜਰੀ ਅਧੀਨ ਪੈਂਦੇ ਪਿੰਡ ਖਿਜ਼ਰਾਬਾਦ ਦੇ ਗੁਰਦਵਾਰਾ ਦਮਦਮਾ ਸਾਹਿਬ ਵਿਖੇ ਸਲਾਨਾ ਸਮਾਗਮ ਦੌਰਾਨ ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰੂਜਸ ਸੁਣਾ ਕੇ ਨਿਹਾਲ ਕੀਤਾ। ਇਸ ਮੌਕੇ ਗੁਰਦਵਾਰਾ ਦਮਦਮਾ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਖੁੱਲੇ ਪੰਡਾਲਾਂ ਵਿਚ ਢਾਡੀ ਜਥਿਆਂ ਇੰਟਰਨੈਸ਼ਨਲ ਗੋਲਡ ਮੈਡਲਿਸਟ ਢਾਡੀ ਗਿਆਨੀ ਮਲਕੀਤ ਸਿੰਘ ਪਪਰਾਲੀ, ਜਸਪਾਲ ਸਿੰਘ ਤਾਨ, ਬਲਵਿੰਦਰ ਸਿੰਘ ਬਗੀਚਾ, ਦਲੇਰ ਕੌਰ ਖਾਲਸਾ, ਨਿਊ ਚੰਡੀਗੜ੍ਹ ਵਾਲੀਆਂ ਬੀਬੀਆਂ ਦਾ ਜਥਾ, ਸੰਦੀਪ ਸਿੰਘ, ਗਿਆਨੀ ਪ੍ਰਿਤਪਾਲ ਸਿੰਘ ਬੈਂਸ, ਗੁਰਦੇਵ ਸਿੰਘ ਕੋਨਾ, ਕਥਾਵਾਚਕ ਸੁਖਵਿੰਦਰ ਸਿੰਘ, ਇੰਦਰਜੀਤ ਸਿੰਘ ਤੀਰ, ਰਣਜੀਤ ਸਿੰਘ ਰਾਣਾ, ਗੁਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਢਾਡੀ ਵਾਰਾਂ ਅਤੇ ਗੁਰ ਇਤਿਹਾਸ ਸੁਣਕੇ ਨਿਹਾਲ ਕੀਤਾ।
ਇਸ ਦੌਰਾਨ ਮੰਚ ਸੰਚਾਲਕ ਦੀ ਭੂਮਿਕਾ ਮੇਜਰ ਜਗਮੋਹਨ ਸਿੰਘ ਨੇ ਬਾਖੂਬੀ ਨਿਭਾਈ ਤੇ ਗੁਰਦਵਾਰਾ ਸਾਹਿਬ ਦੇ ਪ੍ਰਧਾਨ ਨੰਬਰਦਾਰ ਬਲਵਿੰਦਰ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਜਗਦੀਪ ਸਿੰਘ, ਚਰਨ ਸਿੰਘ, ਕੌਂਸਲਰ ਕੁਲਵੰਤ ਕੌਰ ਪਾਬਲਾ, ਜਸਮਿੰਦਰ ਸਿੰਘ ਲੌਂਗੀਆ, ਸਤਨਾਮ ਸਿੰਘ ਏ.ਆਰ.ਆਈ, ਹਰਚਰਨ ਸਿੰਘ, ਪਰਮਜੀਤ ਸਿੰਘ, ਜਸਵਿੰਦਰ ਸਿੰਘ ਕਾਲਾ, ਕੁਲਵੰਤ ਸਿੰਘ ਸਾਬਕਾ ਪ੍ਰਧਾਨ, ਗੁਰਮੀਤ ਸਿੰਘ, ਬਲਵੀਰ ਸਿੰਘ ਮੰਗੀ ਪੰਚ, ਲਖਵਿੰਦਰ ਸਿੰਘ ਜੌਨੀ, ਪਾਲ ਸਿੰਘ, ਸਵਰਨ ਸਿੰਘ ਭੱਟੀ, ਗੁਰਮੀਤ ਸਿੰਘ,ਤਰਲੋਚਨ ਸਿੰਘ ਕੈਪਟਨ ਹਜ਼ਾਰਾ ਸਿੰਘ, ਹਰਪ੍ਰੀਤ ਸਿੰਘ, ਜਸਪਾਲ ਸਿੰਘ, ਬਲਦੇਵ ਸਿੰਘ, ਮੇਵਾ ਸਿੰਘ, ਭੁਪਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਲਗਵਾਈ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …