Share on Facebook Share on Twitter Share on Google+ Share on Pinterest Share on Linkedin ਸੋਲਖੀਆਂ ਸਾਹਿਬ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਗੁਰਮਤਿ ਸਮਾਗਮ ਲੋੜਵੰਦਾਂ ਦੀ ਮਦਦ ਲਈ ਉਪਰਾਲੇ ਜਾਰੀ ਰਹਿਣਗੇ: ਬਾਬਾ ਸਰੂਪ ਸਿੰਘ ਸੋਲਖੀਆਂ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 10 ਫਰਵਰੀ: ਇੱਥੋਂ ਦੇ ਨੇੜਲੇ ਪਿੰਡ ਸੋਲਖੀਆਂ ਸਥਿਤ ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਵਿਖੇ ਅਨੋਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸਲਾਨਾ ਸ਼ਹੀਦੀ ਜੋੜ ਮੇਲਾ ਸੰਤ ਬਾਬਾ ਸਰੂਪ ਸਿੰਘ ਦੀ ਦੇਖ-ਰੇਖ ਵਿੱਚ ਮਨਾਇਆ ਗਿਆ। ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖੁੱਲੇ ਪੰਡਾਲ ਵਿੱਚ ਧਾਰਮਕ ਦੀਵਾਨ ਸਜਾਏ ਗਏ। ਜਿਨ੍ਹਾਂ ਵਿੱਚ ਭਾਈ ਗੁਰਕੀਰਤ ਸਿੰਘ ਬੂਟਾ ਹਜ਼ੂਰੀ ਰਾਗੀ ਦਰਬਾਰ ਸਾਹਿਬ, ਸੰਤ ਬਾਬਾ ਰਣਜੀਤ ਸਿੰਘ ਤਪਾਦਰਾਜ਼, ਗੋਲਡ ਮੈਡਲਿਸਟ ਢਾਡੀ ਸੁਖਪ੍ਰੀਤ ਸਿੰਘ ਸਭਰਾਵਾਂ, ਬਾਬਾ ਪਰਮਜੀਤ ਸਿੰਘ ਢਿੱਡਾ ਸਾਹਿਬ, ਬਾਬਾ ਦਰਬਾਰਾ ਸਿੰਘ ਰੋਹੀਸਰ, ਬਾਬਾ ਕੁਲਜੀਤ ਸਿੰਘ ਸ਼ੀਸਮਹਿਲ, ਭਾਈ ਰਜਿੰਦਰਪਾਲ ਸਿੰਘ ਰਾਜੂ ਲੁਧਿਆਣਾ, ਬਾਬਾ ਭਰਪੂਰ ਸਿੰਘ ਸੇਖਾਂ ਝੁਲਾਰ, ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ, ਬਾਬਾ ਬਲਵੀਰ ਸਿੰਘ ਧਿਆਨੂੰਮਾਜਰਾ, ਭਾਈ ਨਿਰਭੈ ਸਿੰਘ ਖਾਲਸਾ ਦੇ ਜਥਿਆਂ ਨੇ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕੀਤਾ। ਸਮਾਗਮ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਹੈਡ ਗ੍ਰੰਥੀ ਭਾਈ ਅਵਤਾਰ ਸਿੰਘ ਨੇ ਬਾਖੂਬੀ ਨਿਭਾਈ। ਇਸ ਮੌਕੇ ਸੈਂਕੜੇ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਦੇ ਲੜ ਲੱਗੇ। ਮੁਫ਼ਤ ਮੈਡੀਕਲ ਜਾਂਚ ਕੈਂਪ ਦੌਰਾਨ ਡਾ. ਗੁਰਪ੍ਰੀਤ ਸਿੰਘ ਦੀ ਅਗਵਾਈ ਵਿੱਚ 400 ਵਿਅਕਤੀਆਂ ਦੀ ਜਾਂਚ ਕੀਤੀ ਅਤੇ 150 ਸ਼ਰਧਾਲੂਆਂ ਨੇ ਖੂਨਦਾਨ ਕੀਤਾ। ਇਸ ਮੌਕੇ ਬਾਬਾ ਸਰੂਪ ਸਿੰਘ ਸੋਲਖੀਆਂ ਨੇ ਕਿਹਾ ਕਿ ਮਾਨਵਤਾ ਦੀ ਸੇਵਾ ਦੇ ਮੱਦੇਨਜ਼ਰ ਲੋੜਵੰਦਾਂ ਦੀ ਮੱਦਦ ਲਈ ਉਪਰਾਲੇ ਜਾਰੀ ਰਹਿਣਗੇ ਤੇ ਉਨ੍ਹਾਂ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕੀਰਤਨੀ ਜਥਿਆਂ ਦਾ ਸਿਰੋਪਾਉ ਨਾਲ ਸਨਮਾਨ ਕੀਤਾ। ਇਸ ਮੌਕੇ ਬੀਬੀ ਕਮਲਜੀਤ ਕੌਰ, ਭਾਈ ਰਣਜੀਤ ਸਿੰਘ ਕਪੂਰਥਲਾ, ਭਾਈ ਜਸਵੀਰ ਸਿੰਘ ਪਟਿਆਲਾ, ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ, ਬੀਬੀ ਸਤਵੰਤ ਕੌਰ ਸੰਧੂ, ਬਾਬਾ ਸੇਵਾ ਸਿੰਘ ਖਾਬੜਾਂ, ਬਰਿੰਦਰ ਸਿੰਘ ਢਿੱਲੋਂ, ਸੁਖਜਿੰਦਰ ਸਿੰਘ ਸੋਢੀ, ਰਾਜਦੀਪ ਸਿੰਘ ਹੈਪੀ, ਰਣਜੀਤ ਸਿੰਘ ਕਾਕਾ, ਇੰਦਰਮੋਹਨ ਸਿੰਘ, ਜਤਿੰਦਰਪਾਲ ਸਿੰਘ ਢੇਰ, ਬਾਬਾ ਬਲਕਾਰ ਸਿੰਘ ਕਾਰਸੇਵਾ, ਸੁਰਜੀਤ ਸਿੰਘ, ਭਾਈ ਸੁਖਵਿੰਦਰ ਸਿੰਘ ਸੰਧਿਆ, ਭਾਈ ਤਰਵਿੰਦਰ ਸਿੰਘ ਦਿੱਲੀ, ਮੈਨੇਜਰ ਧਰਮਵੀਰ ਸਿੰਘ, ਮੈਨੇਜਰ ਸੁਖਵਿੰਦਰ ਸਿੰਘ, ਭਾਈ ਸਤਨਾਮ ਸਿੰਘ ਮੁੰਧੋਂ, ਭਾਈ ਜਸਵੰਤ ਸਿੰਘ, ਭਾਈ ਕੁਲਵੀਰ ਸਿੰਘ, ਭਾਈ ਜਸਵੀਰ ਸਿੰਘ, ਭਾਈ ਅਜਮੇਰ ਸਿੰਘ, ਜਥੇਦਾਰ ਗੁਰਮੀਤ ਸਿੰਘ ਸੋਲਖੀਆਂ ਸਮੇਤ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ