ਸਰਬੱਤ ਦੇ ਭਲੇ ਲਈ 3 ਰੋਜ਼ਾ 9ਵਾਂ ਵਿਸ਼ਾਲ ਗੁਰਮਤਿ ਸਮਾਗਮ 20, 21 ਤੇ 22 ਨਵੰਬਰ ਨੂੰ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 9 ਨਵੰਬਰ:
ਸ਼ਹਿਰ ਦੀ ਹੱਦ ਅਧੀਨ ਪੈਂਦੇ ਪਿੰਡ ਪਡਿਆਲਾ ਵਿਖੇ ਸੰਤ ਕਰਤਾਰ ਸਿੰਘ ਭੈਰੋਮਾਜਰਾ ਵਾਲਿਆਂ ਦੀ ਯਾਦ ਵਿੱਚ ਬਾਬਾ ਗਗਨਦੀਪ ਸਿੰਘ ਪਡਿਆਲਾ ਦੀ ਸ੍ਰਪਰਸਤੀ ਵਿਚ ਬਣੇ ਗੁਰਦਵਾਰਾ ਕਰਤਾਰਸਰ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਸਰਬੱਤ ਦੇ ਭਲੇ ਲਈ ਕਰਵਾਏ ਜਾਂਦੇ ਗੁਰਮਤਿ ਸਮਾਗਮ ਇਸ ਵਾਰ ਵੱਡੀ ਪੱਧਰ ’ਤੇ ਕਰਵਾਏ ਜਾ ਰਹੇ ਹਨ। ਸਮਾਗਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਮਾਤਾ ਸੁਖਪਾਲ ਕੌਰ ਨੇ ਦੱਸਿਆ ਕਿ ਪਾਠ ਦੇ ਭੋਗ 19 ਨਵੰਬਰ ਦਿਨ ਐਤਵਾਰ ਨੂੰ ਪਾਏ ਜਾਣਗੇ। 20 ਨਵੰਬਰ ਨੂੰ ਪੰਜ ਸ੍ਰੀ ਅਖੰਡ ਪਾਠ ਆਰੰਭ ਹੋਣਗੇ ਅਤੇ ਸੰਤ ਸਮਾਗਮ ਕਰਵਾਇਆ ਜਾਵੇਗਾ। ਜਿਸ ਦੌਰਾਨ ਬਾਬਾ ਗੁਰਦੀਪ ਸਿੰਘ ਖੁਜਾਲੇ ਵਾਲੇ, ਬਾਬਾ ਦਲੇਰ ਸਿੰਘ ਖੇੜੀ ਵਾਲੇ ਅਤੇ ਸੰਤ ਬਾਬਾ ਅਵਤਾਰ ਸਿੰਘ ਧੂਲਕੋਟ ਵਾਲੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰਾਂ ਨਾਲ ਗੁਰੂ ਚਰਨਾਂ ਨਾਲ ਜੋੜਨਗੇ।
21 ਨਵੰਬਰ ਨੂੰ ਢਾਡੀ ਦਰਬਾਰ ਕਰਵਾਇਆ ਜਾਵੇਗਾ ਜਿਸ ਦੌਰਾਨ ਪੰਥ ਦੇ ਮਹਾਨ ਢਾਡੀ ਗਿਆਨੀ ਮਲਕੀਤ ਸਿੰਘ ਪਪਰਾਲੀ ਵਾਲੇ, ਗਿਆਨੀ ਤਰਸੇਮ ਸਿੰਘ ਮੋਰਾਂਵਾਲੀ ਦੇ ਜਥੇ ਸੰਗਤਾਂ ਨੂੰ ਵੀਰ ਰਸ ਤੇ ਢਾਡੀ ਵਾਰਾਂ ਨਾਲ ਗੁਰੂ ਇਤਿਹਾਸ ਨਾਲ ਜੋੜਣਗੇ। ਸਮਾਗਮ ਦੇ ਆਖਰੀ ਦਿਨ 22 ਨਵੰਬਰ ਨੂੰ ਆਰੰਭ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਜਾਣਗੇ। ਉਪਰੰਤ ਸ਼ਾਹ ਕਾਦਰੀ ਮਲੇਰ ਕੋਟਲਾ ਵਾਲੇ, ਬਾਬਾ ਜਸਵੀਰ ਸਿੰਘ ਪਿੱਪਲ ਮਾਜਰਾ, ਹਰਚਰਨ ਸਿੰਘ ਰਾਹੋਂ ਵਾਲੇ ਅਤੇ ਬਾਬਾ ਕੁਲਜੀਤ ਸਿੰਘ ਸ਼ੀਸ਼ ਮਹਿਲ ਸਿਸਵਾਂ ਵਾਲੇ ਸੰਗਤਾਂ ਨੂੰ ਗੁਰ ਇਤਿਹਾਸ ਅਤੇ ਕਥਾ ਕੀਰਤਨ ਰਾਹੀਂ ਗੁਰੂ ਚਰਨਾਂ ਨਾਲ ਜੋੜਣਗੇ। ਸਮਾਗਮਾਂ ਦੌਰਾਨ ਗੁਰੂ ਕੇ ਲੰਗਰ ਦਿਨ ਰਾਤ ਅਤੁੱਟ ਵਰਤਾਏ ਜਾਣਗੇ। ਮਾਤਾ ਸੁਖਪਾਲ ਕੌਰ ਨੇ ਸੰਗਤਾਂ ਨੂੰ ਸਮਾਗਮਾਂ ਦੌਰਾਨ ਹਾਜ਼ਰੀ ਭਰ ਕੇ ਗੁਰੂ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…