ਗੁਰਦੁਆਰਾ ਸਾਹਿਬ ਸੋਹਾਣਾ ਵਿੱਚ ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜੂਨ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਿਆ। ਜਿਸ ਵਿੱਚ ਭਾਈ ਨਵਰੰਗ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਸਿੰਘ ਵੱਲੋਂ ਜਬਰ-ਜੁਲਮ ਖ਼ਿਲਾਫ਼ ਦਿੱਤੀ ਅਦੱੁਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਸੁਣਾਇਆ। ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਬਾਬਾ ਬੁੱਢਾ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗੰ੍ਰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਕਰਵਾਉਣ ਅਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦਿਆਂ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਪੇ੍ਰਰਿਆ।
ਇਸ ਮੌਕੇ ਭਾਈ ਕਮਲਜੀਤ ਸਿੰਘ, ਭਾਈ ਚਰਨਜੀਤ ਸਿੰਘ ਸ੍ਰੀ ਅਨੰਦਪੁਰ ਸਾਹਿਬ, ਭਾਈ ਜਸਵਿੰਦਰ ਸਿੰਘ, ਬੀਬੀ ਰਵਿੰਦਰ ਕੌਰ ਖਾਲਸਾ, ਭਾਈ ਗੁਰਸੇਵਕ ਸਿੰਘ, ਭਾਈ ਅਮਰਜੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਹਰਬਖ਼ਸ਼ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸੇਵਾਦਾਰਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਵੱਡੀ ਗਿਣਤੀ ਵਿੱਚ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਇਸ ਮੌਕੇ ਗੰਨੇ ਦੇ ਖੀਰ, ਜਲੇਬੀਆਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …