ਸਾਵਣ ਮਹੀਨੇ ਦੀ ਸੰਗਰਾਂਦ ਤੇ ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ

ਨਬਜ਼-ਏ-ਪੰਜਾਬ, ਮੁਹਾਲੀ, 16 ਜੁਲਾਈ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਾਵਣ ਮਹੀਨੇ ਦੀ ਸੰਗਰਾਂਦ ਅਤੇ ਦਸਵੀਂ ਦਾ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਭਾਈ ਬਲਬੀਰ ਸਿੰਘ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਅਮਰ ਸ਼ਹੀਦ ਜਥੇਦਾਰ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ 1710ਈ: ਵਿੱਚ ਸਿੱਖ ਰਾਜ ਦੀ ਸਥਾਪਨਾ ਕਰਨ ਅਤੇ 18ਵੀਂ ਸਦੀ ਵਿੱਚ ਜਬਰ ਤੇ ਜੁਲਮ ਖ਼ਿਲਾਫ਼ ਸਮੂਹ ਸ਼ਹੀਦ ਸਿੰਘਾਂ ਵੱਲੋਂ ਪ੍ਰਾਪਤ ਕੀਤੀਆਂ ਅਦੁੱਤੀ ਤੇ ਲਾਸਾਨੀ ਸ਼ਹਾਦਤਾਂ ਬਾਰੇ ਜਾਣੂ ਕਰਵਾਇਆ। ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਜੋਗਿੰਦਰ ਸਿੰਘ ਦਿੱਲੀ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਬਾਰੇ ਦੱਸਦਿਆਂ ਸੰਗਤ ਨੂੰ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ।
ਇਸ ਮੌਕੇ ਬੀਬੀ ਜਸਵੀਰ ਕੌਰ ਜੱਸ ਅਤੇ ਸੁਲਤਾਨਪੁਰ ਲੋਧੀ ਵਾਲੀਆਂ ਬੀਬੀਆਂ ਦਾ ਇੰਟਰਨੈਸ਼ਨਲ ਢਾਡੀ ਜਥਾ, ਭਾਈ ਦਰਸ਼ਨ ਸਿੰਘ ਲੁਧਿਆਣਾ ਵਾਲੇ, ਭਾਈ ਭੁਪਿੰਦਰ ਸਿੰਘ ਲੁਧਿਆਣਾ ਵਾਲੇ, ਭਾਈ ਅਵਤਾਰ ਸਿੰਘ ਦਮਦਮੀ ਟਕਸਾਲ, ਭਾਈ ਆਜ਼ਾਦ ਸਿੰਘ ਜਵੱਦੀ ਟਕਸਾਲ, ਭਾਈ ਜਸਵਿੰਦਰ ਸਿੰਘ, ਭਾਈ ਲਖਵਿੰਦਰ ਸਿੰਘ ਅੰਮ੍ਰਿਤਸਰ ਵਾਲੇ, ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ, ਭਾਈ ਇੰਦਰਜੀਤ ਸਿੰਘ, ਭਾਈ ਹਰਬਖ਼ਸ਼ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਸੰਗਤ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਵੱਡੀ ਗਿਣਤੀ ਵਿੱਚ ਪ੍ਰਾਣੀ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…