Share on Facebook Share on Twitter Share on Google+ Share on Pinterest Share on Linkedin ਸੋਹਾਣਾ ਗੁਰਦੁਆਰਾ ਵਿੱਚ ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 25 ਅਕਤੂਬਰ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਅੱਜ ਦਸਵੀਂ ਦੇ ਪਵਿੱਤਰ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਭਾਈ ਬਲਜਿੰਦਰ ਸਿੰਘ ਬਠਿੰਡਾ ਵਾਲਿਆਂ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਸ੍ਰੀ ਗੁਰੂ ਰਾਮਦਾਸ ਦੇ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਵੱਲੋਂ ਉਚਾਰਨ ਕੀਤੀ ਬਾਣੀ ਬਾਰੇ ਨੂੰ ਸੰਗਤ ਨੂੰ ਢਾਡੀ ਵਾਰਾਂ ਵਿੱਚ ਜਾਣੂ ਕਰਵਾਇਆ। ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਇਲਾਹੀ ਬਾਣੀ ਨਾਲ ਗਵਾ ਕੇ ਸੰਗਤ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤ ਨੂੰ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਬਾਰੇ ਦੱਸਦਿਆਂ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਇਸ ਮੌਕੇ ਸ਼੍ਰੋਮਣੀ ਪ੍ਰਚਾਰਕ ਭਾਈ ਗੁਰਪ੍ਰੀਤ ਸਿੰਘ ਨਿਆਮੀਆਂ, ਬੀਬੀ ਰਵਿੰਦਰ ਕੌਰ ਗੁਰਦੁਆਰਾ ਗੁਰੂ ਸ਼ਬਦ ਪ੍ਰਕਾਸ਼, ਭਾਈ ਮਨਜੀਤ ਸਿੰਘ ਦਾ ਇੰਟਰਨੈਸ਼ਨਲ ਢਾਡੀ ਜਥਾ, ਭਾਈ ਅਰਵਿੰਦਰ ਸਿੰਘ, ਭਾਈ ਗੁਰਦੇਵ ਸਿੰਘ, ਬੀਬੀ ਜਸਪ੍ਰੀਤ ਕੌਰ, ਸ਼ੇਰ ਪੰਜਾਬ ਕਵੀਸ਼ਰੀ ਜਥਾ, ਭਾਈ ਜਸਵਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਹਰਬਖ਼ਸ਼ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਸਾਰਾ ਦਿਨ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਪ੍ਰਬੰਧਕਾਂ ਵੱਲੋਂ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸੈਂਕੜੇ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ