Share on Facebook Share on Twitter Share on Google+ Share on Pinterest Share on Linkedin ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 28 ਜੂਨ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਜਿਸ ਵਿੱਚ ਭਾਈ ਪਰਉਪਕਾਰ ਸਿੰਘ ਖ਼ਾਲਸਾ ਨਕੋਦਰ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਗੁਰੂ ਅਰਜਨ ਦੇਵ ਦਾ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਵੱਲੋਂ ਜਬਰ ਤੇ ਜੁਲਮ ਖ਼ਿਲਾਫ਼ ਦਿੱਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤ ਨੂੰ ਜਾਣੂ ਕਰਵਾਇਆ। ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਇੰਦਰਜੀਤ ਸਿੰਘ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤ ਨੂੰ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਇਸ ਮੌਕੇ ਭਾਈ ਪ੍ਰਿੰਸਪਾਲ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਪਟਿਆਲਾ, ਭਾਈ ਹਰਜੀਤ ਸਿੰਘ ਇੰਟਰਨੈਸ਼ਨਲ ਢਾਡੀ ਜਥਾ, ਭਾਈ ਸੁਖਵਿੰਦਰ ਸਿੰਘ ਸ੍ਰੀ ਅਨੰਦਪੁਰ ਸਾਹਿਬ, ਬਾਬਾ ਦੀਪ ਸਿੰਘ ਸਿੰਘ ਕਵੀਸ਼ਰੀ ਜਥਾ, ਭਾਈ ਰਾਜਵਿੰਦਰ ਸਿੰਘ ਸਮਰਾਲਾ, ਭਾਈ ਜਸਵਿੰਦਰ ਸਿੰਘ, ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਹਰਬਖ਼ਸ਼ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਰਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਪ੍ਰਬੰਧਕਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸਮਾਗਮ ਦੌਰਾਨ ਵੱਡੀ ਗਿਣਤੀ ’ਚ ਪ੍ਰਾਣੀਆਂ ਨੇ ਖੰਡੇ ਬਾਟੇ ਦਾ ਅੰਮ੍ਰਿਤ ਛਕਿਆ। ਗੰਨੇ ਦੇ ਰਸ ਦੀ ਛਬੀਲ, ਜਲੇਬੀਆਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ