Share on Facebook Share on Twitter Share on Google+ Share on Pinterest Share on Linkedin ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 13 ਸਤੰਬਰ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਅੱਜ ਦਸਵੀਂ ਦਾ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ ਅਤੇ ਸੈਂਕੜੇ ਪ੍ਰਾਣੀ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਭਾਈ ਲਖਵਿੰਦਰ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਅਮਰ ਸ਼ਹੀਦ ਜਥੇਦਾਰ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ 1710 ਈ: ਵਿੱਚ ਸਿੱਖ ਰਾਜ ਦੀ ਸਥਾਪਨਾ ਕਰਨ ਅਤੇ 18ਵੀਂ ਸਦੀ ਵਿੱਚ ਜਬਰ ਤੇ ਜੁਲਮ ਖ਼ਿਲਾਫ਼ ਸਮੂਹ ਸ਼ਹੀਦ ਸਿੰਘਾਂ ਵੱਲੋਂ ਪ੍ਰਾਪਤ ਕੀਤੀਆਂ ਅਦੁੱਤੀ ਅਤੇ ਲਾਸਾਨੀ ਸ਼ਹਾਦਤਾਂ ਬਾਰੇ ਜਾਣੂ ਕਰਵਾਇਆ। ਪ੍ਰੋ. ਹਰਪ੍ਰੀਤ ਸਿੰਘ ਤੰਤੀ ਸਾਜਾਂ ਵਾਲਿਆਂ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸੁਖਦੇਵ ਸਿੰਘ ਸੁਲਤਾਨਪੁਰ ਲੋਧੀ ਨੇ ਖੰਡੇ ਬਾਟੇ ਦੀ ਅੰਮ੍ਰਿਤ ਦੀ ਮਹੱਤਤਾ ਦੱਸਦਿਆਂ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਇਸ ਮੌਕੇ ਭਾਈ ਧਰਮਿੰਦਰ ਸਿੰਘ ਪਟਿਆਲਾ ਵਾਲੇ, ਭਾਈ ਹਰਪ੍ਰੀਤ ਸਿੰਘ ਮਲੇਰਕੋਟਲਾ ਵਾਲੇ, ਭਾਈ ਪ੍ਰਿਤਪਾਲ ਸਿੰਘ ਬਰਗਾੜੀ ਦੇ ਇੰਟਰਨੈਸ਼ਨਲ ਕਵੀਸ਼ਰੀ ਜਥਾ, ਪ੍ਰਚਾਰਕ ਭਾਈ ਜਤਿੰਦਰ ਸਿੰਘ, ਭਾਈ ਕਰਨਵੀਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਹਰਬਖ਼ਸ਼ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਰਨੈਲ ਸਿੰਘ ਅਤੇ ਭਾਈ ਜਸਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਿਆ। ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ 16 ਸਤੰਬਰ ਨੂੰ ਸ੍ਰੀ ਗੁਰੂ ਰਾਮਦਾਸ ਦਾ 450 ਸਾਲਾ ਗੁਰਗੱਦੀ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ