ਸਰਕਾਰੀ ਸਕੂਲ ਫ਼ਤਿਹਪੁਰ ਟੱਪਰੀਆਂ ਵਿੱਚ ਕਰਵਾਇਆ ਧਾਰਮਿਕ ਸਮਾਗਮ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 24 ਮਈ:
ਨੇੜਲੇ ਪਿੰਡ ਫ਼ਤਿਹਪੁਰ ਟੱਪਰੀਆਂ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਚ ਨਗਰ ਪੰਚਾਇਤ ਅਤੇ ਦਸ਼ਮੇਸ਼ ਕਲੱਬ ਵੱਲੋਂ ਸਕੂਲ ਸਟਾਫ ਦੇ ਸਹਿਯੋਗ ਨਾਲ ਬੱਚਿਆਂ ਦੇ ਉਜਵਲ ਭਵਿੱਖ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਬੱਚਿਆਂ ਦੇ ਉਜਵਲ ਭਵਿੱਖ ਦੀ ਕਾਮਨਾ ਕਰਦਿਆਂ ਸਭਨਾ ਨੇ ਮਿਲਕੇ ਅਰਦਾਸ ਕੀਤੀ। ਇਸ ਮੌਕੇ ਸਤਨਾਮ ਸਿੰਘ ਮੁਖ ਅਧਿਆਪਕ ਅਤੇ ਮਿਡਲ ਸਕੂਲ ਦੇ ਇੰਚਾਰਜ ਮਨਿੰਦਰਪਾਲ ਸਿੰਘ ਵੱਲੋਂ ਆਏ ਪਤਵੰਤਿਆਂ ਦਾ ਧੰਨਵਾਦ ਕਰਦਿਆਂ ਸਕੂਲੀ ਵਿਦਿਆਰਥੀਆਂ ਨੂੰ ਮਨ ਲਗਾਕੇ ਪੜਾਈ ਕਰਕੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਅਧਿਆਪਕ ਆਗੂ ਰਵਿੰਦਰ ਸਿੰਘ ਪੱਪੀ ਅਤੇ ਦਸ਼ਮੇਸ਼ ਕਲੱਬ ਪ੍ਰਧਾਨ ਜਗਤਾਰ ਸਿੰਘ ਨੇ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਤੇ ਇਨ੍ਹਾਂ ਨੂੰ ਸਹੀ ਰਾਸਤਾ ਵਿਖਾਉਣਾ ਜਿਥੇ ਅਧਿਆਪਕਾਂ ਦਾ ਫਰਜ਼ ਹੈ ਉਥੇ ਮਾਪਿਆਂ ਨੂੰ ਵੀ ਸਮੇਂ ਸਮੇਂ ਤੇ ਅਧਿਆਪਕਾਂ ਨਾਲ ਰਾਬਤਾ ਰੱਖਕੇ ਬੱਚੇ ਨੂੰ ਸਹੀ ਸੇਧ ਦੇਣ ਵਿਚ ਬਣਦਾ ਯੋਗਦਾਨ ਦੇਣਾ ਚਾਹੀਦਾ ਹੈ। ਇਸ ਮੌਕੇ ਰਾਜੇਸ਼ ਚੌਧਰੀ ਨਰਿੰਦਰਪਾਲ ਕੌਰ ਸੀ.ਐਚ.ਟੀ, ਅਜਮੇਰ ਸਿੰਘ, ਸੁਰਮੁਖ ਸਿੰਘ, ਰਤਨ ਸਿੰਘ ਪੰਚ, ਕੁਲਵੰਤ ਸਿੰਘ, ਰਘਵੀਰ ਸਿੰਘ, ਰਘਵੰਤ ਕੌਰ, ਸੰਦੀਪ ਕੌਰ ਸਮੇਤ ਸਕੂਲ ਸਟਾਫ ਅਤੇ ਸਕੂਲੀ ਵਿਦਿਆਰਥੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…