Share on Facebook Share on Twitter Share on Google+ Share on Pinterest Share on Linkedin ਪਿੰਡ ਮੁਗਲ ਮਾਜਰੀ ਵਿੱਚ ਕਰਵਾਇਆ ਧਾਰਮਿਕ ਸਮਾਗਮ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 19 ਜੂਨ: ਇੱਥੋਂ ਦੇ ਨੇੜਲੇ ਪਿੰਡ ਮੁਗਲ ਮਾਜ਼ਰੀ ਵਿਖੇ ਸਥਿਤ ਡੇਰਾ ਬਾਬਾ ਸ਼੍ਰੀ ਚੰਦ ਜੀ ਵਿਖੇ ਬਾਬਾ ਬਲਦੇਵ ਦਾਸ ਜੀ ਦੀ 30 ਵੀਂ ਬਰਸ਼ੀ ਮੌਕੇ ਧਾਰਮਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਉਪਰੰਤ ਰਾਗੀ ਤੇ ਢਾਡੀ ਜਥਿਆਂ ਵਲੋਂ ਸੰਗਤਾਂ ਨੂੰ ਕਥਾ ਕੀਰਤਨ ਨਾਲ ਨਿਹਾਲ ਕੀਤਾ ਗਿਆ । ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਰਧਾ ਭਾਵਨਾ ਨਾਲ ਸਮਾਗਮ ਵਿਚ ਹਾਜ਼ਰੀ ਭਰਦਿਆਂ ਕਥਾ ਕੀਰਤਨ ਸਰਵਣ ਕੀਤਾ। ਇਸ ਮੌਕੇ ਤੇ ਜਾਣਕਾਰੀ ਦਿੰਦੇ ਡੇਰੇ ਦੇ ਮੁੱਖ ਪ੍ਰਬੰਧਕ ਬਾਬਾ ਮੇਵਾ ਦਾਸ ਤੇ ਬਾਬਾ ਸੁੱਖ ਦਾਸ ਨੇ ਦੱਸਿਆ ਕਿ ਅੱਜ ਦੇ ਦਿਨ ਇਸ ਅਸਥਾਨ ਤੇ ਦੂਰੋਂ ਦੁਰਾਡਿਓ ਸ਼ਰਧਾਲੂ ਨਤਮਸਤਕ ਹੋ ਕੇ ਗੁਰੂ ਚਰਨਾਂ ਵਿਚ ਆਪਣੀ ਹਾਜ਼ਰੀ ਭਰਦੇ ਹਨ। ਇਸ ਮੌਕੇ ਕੋਲਡ ਡਰਿੰਕ ਅਤੇ ਗੁਰੂ ਕਾ ਅਤੁੱਟ ਲੰਗਰ ਵੀ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ