ਸੋਲਖੀਆਂ ਸਾਹਿਬ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਨਾਲ ਸਮਾਗਮ ਸ਼ੁਰੂ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 8 ਫਰਵਰੀ:
ਇੱਥੋਂ ਦੇ ਨੇੜਲੇ ਪਿੰਡ ਸੋਲਖੀਆਂ ਸਥਿਤ ਗੁਰਦਵਾਰਾ ਬਾਬਾ ਧੰਨ-ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਵਿਖੇ ਸੰਤ ਬਾਬਾ ਸਰੂਪ ਸਿੰਘ ਜੀ ਸੋਲਖੀਆਂ ਦੀ ਅਗਵਾਈ ਹੇਠ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਲਾਨਾ ਸਮਾਗਮ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦਵਾਰਾ ਸਾਹਿਬ ਦੇ ਮੁਖ ਪ੍ਰਬੰਧਕ ਸੰਤ ਬਾਬਾ ਸਰੂਪ ਸਿੰਘ ਨੇ ਦੱਸਿਆ ਕਿ 10 ਫਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਸਵੇਰੇ 9 ਵਜੇ ਭੋਗ ਪਾਏ ਜਾਣਗੇ ਉਪਰੰਤ ਧਾਰਮਿਕ ਦੀਵਾਨ ਸਜਣਗੇ ਜਿਸ ਵਿਚ ਸੰਤ ਮਹਾਂਪੁਰਸ਼, ਪੰਥ ਪ੍ਰਸਿੱਧ ਰਾਗੀ ਢਾਡੀ ਅਤੇ ਪੰਥ ਬੁਲਾਰੇ ਸੰਗਤਾਂ ਨੂੰ ਕਥਾ ਕੀਰਤਨ ਤੇ ਢਾਡੀ ਵਾਰਾਂ ਨਾਲ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਗੁਰਦਵਾਰਾ ਸਾਹਿਬ ਵੱਲੋਂ ਚਲਾਏ ਜਾ ਰਹੇ ਹਸਪਤਾਲ ਵੱਲੋਂ 10 ਫਰਵਰੀ ਨੂੰ ਮੁਫ਼ਤ ਮੈਡੀਕਲ ਅਤੇ ਅੱਖਾਂ ਦਾ ਚੈਕਅਪ ਕੈਂਪ ਵੀ ਲਗਾਇਆ ਜਾਵੇਗਾ, ਬੱਲਡ ਬੈਂਕ ਪੀ.ਜੀ.ਆਈ ਚੰਡੀਗੜ੍ਹ ਦੀ ਟੀਮ ਵੱਲੋਂ ਖੂਨਦਾਨ ਕੈਂਪ ਲਗਾਇਆ ਜਾਵੇਗਾ ਅਤੇ 10 ਫਰਵਰੀ ਨੂੰ ਅੰਮ੍ਰਿਤ ਸੰਚਾਰ ਵੀ ਹੋਵੇਗਾ ਤੇ ਅੰਮ੍ਰਿਤ ਛਕਣ ਵਾਲੀਆਂ ਸੰਗਤਾਂ ਸਮੇਂ ਸਰ ਪੁੱਜਕੇ ਲਾਹਾ ਲੈਣ। ਕਕਾਰਾਂ ਦੀ ਸੇਵਾ ਗੁਰਦਵਾਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਕੀਤੀ ਜਾਵੇਗੀ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਮੈਨੇਜਰ ਧਰਮਵੀਰ ਸਿੰਘ ਤੇ ਮੈਨੇਜਰ ਸੁਖਵਿੰਦਰ ਸਿੰਘ, ਭਾਈ ਅਵਤਾਰ ਸਿੰਘ ਹੈਡ ਗ੍ਰੰਥੀ ਸੋਲਖੀਆਂ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੌਰਾਨ ਪ੍ਰੋ. ਕਿਰਪਾਲ ਸਿੰਘ ਬੰਡੂਗਰ ਪ੍ਰਧਾਨ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੌਰਾਨ ਸੰਤ ਬਾਬਾ ਰਣਜੀਤ ਸਿੰਘ ਤਪਾਦਰਾਜ ਵਾਲੇ, ਸੰਤ ਬਾਬਾ ਅਵਤਾਰ ਸਿੰਘ ਹੈਡ ਦਰਬਾਰ ਰੋਪੜ, ਸੰਤ ਬਾਬਾ ਕੁਲਜੀਤ ਸਿੰਘ ਸ਼ੀਸਮਹਿਲ ਵਾਲੇ, ਸੰਤ ਬਾਬਾ ਬਲਵੀਰ ਸਿੰਘ ਧਿਆਨੂੰ ਮਾਜਰਾ ਵਾਲੇ, ਬਾਬਾ ਪਰਮਜੀਤ ਸਿੰਘ ਢਿੱਡਾ ਸਾਹਿਬ ਵਾਲੇ, ਬਾਬਾ ਭਰਪੂਰ ਸਿੰਘ ਸਿਖਾ ਝਲੂਰ ਵਾਲੇ, ਭਾਈ ਰਜਿੰਦਰਪਾਲ ਰਾਜੂ ਵੀਰ ਜੀ ਲੁਧਿਆਣਾ ਵਾਲੇ, ਭਾਈ ਅਵਤਾਰ ਸਿੰਘ ਹੈਡ ਗ੍ਰੰਥੀ ਗੁਰਦਵਾਰਾ ਸਾਹਿਬ ਸੋਲਖੀਆਂ, ਭਾਈ ਗੁਰਕੀਰਤ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਸੁਖਪ੍ਰੀਤ ਸਿੰਘ ਫਤਿਹਗੜ੍ਹ ਸਭਰਾਵਾਂਵਾਲੇ, ਭਾਈ ਰਜਿੰਦਰ ਸਿੰਘ ਹਜ਼ੂਰੀ ਰਾਗੀ ਗੁਰਦਵਾਰਾ ਸਾਹਿਬ ਸੋਲਖੀਆਂ, ਗਿਆਨੀ ਮਨਦੀਪ ਸਿੰਘ ਦੇ ਜਥੇ ਸਮੇਤ ਹੋਰ ਅਨੇਕਾਂ ਪੰਥ ਪ੍ਰਸ਼ਿੱਧ ਜਥੇ ਸੰਗਤਾਂ ਨੂੰ ਕਥਾ ਕੀਰਤਨ ਦੁਆਰਾ ਨਿਹਾਲ ਕਰਨਗੇ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …