nabaz-e-punjab.com

ਧਾਰਮਿਕ ਸਮਾਰੋਹ ਆਪਸੀਂ ਸਾਂਝ ਤੇ ਏਕਤਾ ਦਾ ਪ੍ਰਤੀਕ: ਸ਼ੇਰਗਿੱਲ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 23 ਜੁਲਾਈ:
ਸ਼ਹਿਰ ਦੇ ਵਾਰਡ ਨੰਬਰ 12 ਦੇ ਸਿੰਘਪੁਰਾ ਰੋਡ ਵਿਖੇ ਜੈ ਮਾਤਾ ਨੈਣਾ ਦੇਵੀ ਕਲੱਬ ਵੱਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਅੱਠਵਾਂ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਗਿਆ। ਇਸ ਭਗਵਤੀ ਜਾਗਰਣ ਦੌਰਾਨ ਜੋਤੀ ਪ੍ਰਚੰਡ ਦੀ ਰਸਮ ਰਵਿੰਦਰ ਸਿੰਘ ਬਿੱਲਾ ਸੀਨੀਅਰ ਕਾਂਗਰਸੀ ਆਗੂ ਅਤੇ ਸੁਖਜਿੰਦਰ ਸਿੰਘ ਸੋਢੀ ਯੂਥ ਆਗੂ ਵੱਲੋਂ ਸਾਂਝੇ ਤੌਰ ਤੇ ਅਦਾ ਕੀਤੀ ਗਈ ਅਤੇ ਮੁਖ ਮਹਿਮਾਨ ਵੱਜੋਂ ‘ਆਪ’ ਦੇ ਸੀਨੀਅਰ ਆਗੂ ਨਰਿੰਦਰ ਸਿੰਘ ਸ਼ੇਰਗਿੱਲ ਅਤੇ ਜੈਲਦਾਰ ਸਤਵਿੰਦਰ ਸਿੰਘ ਚੈੜੀਆਂ ਕਾਂਗਰਸੀ ਆਗੂ ਨੇ ਹਾਜ਼ਰੀ ਭਰਦਿਆਂ ਕਿਹਾ ਕਿ ਧਾਰਮਿਕ ਸਮਾਰੋਹ ਆਪਸੀ ਏਕਤਾ ਅਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਹਨ। ਉਨ੍ਹਾਂ ਪ੍ਰਬੰਧਕਾਂ ਦੇ ਉਪਰਾਲੇ ਦੀ ਸਲਾਘਾ ਕਰਦਿਆਂ ਪ੍ਰਬੰਧਕਾਂ ਦੀ ਮਾਲੀ ਮੱਦਦ ਵੀ ਕੀਤੀ।
ਇਸ ਜਾਗਰਣ ਦਾ ਆਗਾਜ਼ ਅਵੀ ਅੌਜਲਾ ਨੇ ਗਣੇਸ਼ ਬੰਦਨਾ ਨਾਲ ਕੀਤਾ। ਇਸ ਮੌਕੇ ਪ੍ਰਸਿੱਧ ਪੰਜਾਬੀ ਗਾਇਕ ਪੰਮਾ ਡੂਮੇਵਾਲ ਨੇ ਆਪਣੀਆਂ ਭੇਟਾਂ ਨਾਲ ਦੇਰ ਰਾਤ ਤੱਕ ਭਗਤਾਂ ਨੂੰ ਝੂਮਣ ਲਾ ਦਿੱਤਾ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਜਗਮੋਹਨ ਸਿੰਘ ਕੰਗ ਦੇ ਸਪੱੁਤਰ ਆਮਰਿੰਦਰ ਸਿੰਘ ਰੋਮੀ ਕੰਗ ਨੇ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਕਲੱਬ ਦੇ ਪ੍ਰਧਾਨ ਕਮਲ ਗਰੇਵਾਲ ਨੇ ਆਏ ਪਤਵੰਤਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਕੌਂਸਲਰ ਬੀਬੀ ਸੁਖਜੀਤ ਕੌਰ ਸੋਢੀ, ਕੌਂਸਲਰ ਬਹਾਦਰ ਸਿੰਘ ਓ.ਕੇ, ਕੌਂਸਲਰ ਗੁਰਚਰਨ ਸਿੰਘ ਰਾਣਾ, ਅਮਰੀਕ ਸਿੰਘ ਬੰਗੜ, ਜਸਪਾਲ ਸਿੰਘ, ਮੇਜਰ ਸਿੰਘ ਸ਼ੇਰਗਿੱਲ, ਦਿਲਪ੍ਰੀਤ ਸਿੰਘ ਹੂੰਝਣ, ਡਾ. ਸੋਢੀ ਸਿੰਘ, ਧਰਮਿੰਦਰ ਸਿੰਘ, ਜਸਵਿੰਦਰ ਸਿੰਘ, ਦੀਦਾਰ ਸਿੰਘ, ਜਗਜੀਤ ਸਿੰਘ, ਬੰਟੀ ਧੀਮਾਨ ਅਤੇ ਕਲੱਬ ਦੇ ਅਹੁਦੇਦਾਰਾਂ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜਰੀ ਭਰੀ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਸਰਬੰ…