ਮੁਹਾਲੀ ਹਲਕੇ ਵਿੱਚ ਪੰਥਕ ਕਦਰਾਂ-ਕੀਮਤਾਂ ਕਾਇਮ ਕਰਨ ਲਈ ਧਾਰਮਿਕ ਦੀਵਾਨ ਕਰਵਾਏ ਜਾਣਗੇ: ਬੱਬੀ ਬਾਦਲ

ਐਲਆਈਜੀ ਫਲੈਟਸ ਬਲਾਕ ਵਿੱਚ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਫਰਵਰੀ:
ਇੱਥੋਂ ਦੇ ਫੇਜ਼-11ਵਿੱਚ ਸਥਿਤ ਐਲਆਈਜੀ ਫਲੈਟਸ ਬਲਾਕ ਵਿੱਚ ਰਹਿੰਦੇ ਦੰਗਾ ਪੀੜਤ ਪਰਿਵਾਰਾਂ ਅਤੇ ਸਮੂਹ ਨਾਗਰਿਕਾਂ ਵੱਲੋਂ ਸਾਂਝੇ ਤੌਰ ’ਤੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਸਵੇਰੇ ਸੁਖਮਣੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਇਸਤਰੀ ਸਤਿਸੰਗ ਦੀਆਂ ਬੀਬੀਆਂ ਦੇ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਜਦੋਂ ਕਿ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੇ ਹੈੱਡ ਗਰੰਥੀ ਨੇ ਕਥਾ ਕੀਤੀ ਗੁਰਮਤਿ ਵਿਚਾਰਾਂ ਦਾ ਸਾਂਝ ਪਾਈ। ਇਸ ਮੌਕੇ ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਬੁਲਾਰੇ ਹਰਸੁਖਇੰਦਰ ਸਿੰਘ ਬੱਬੀ ਬਾਦਲ, ਅਕਾਲੀ ਦਲ ਦੇ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ, ਮੁਹਾਲੀ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਯੂਥ ਆਗੂ ਜਸਰਾਜ ਸਿੰਘ ਸੋਨੂੰ, ਰਣਜੀਤ ਸਿੰਘ ਬਰਾੜ ਤੇ ਜਗਤਾਰ ਸਿੰਘ ਘੜੂੰਆਂ ਨੇ ਵੀ ਹਾਜ਼ਰੀ ਭਰੀ।
ਇਸ ਮੌਕੇ ਬੋਲਦਿਆਂ ਸ੍ਰੀ ਬੱਬੀ ਬਾਦਲ ਨੇ ਨੌਜਵਾਨ ਪੀੜ੍ਹੀ ਨੂੰ ਯੋਗ ਅਗਵਾਈ ਦੇਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਅੱਜ ਕੌਮ ਦਾ ਸਾਰਾ ਜ਼ੋਰ ਨੌਜਵਾਨਾਂ ਨੂੰ ਪਤਿਤਪੁਣੇ ਤੋਂ ਬਚਾਉਣ ਅਤੇ ਸਮਾਜਿਕ ਕੁਰੀਤੀਆਂ ਦੇ ਖ਼ਿਲਾਫ਼ ਲਾਮਬੰਦ ਕਰਨ ਲਈ ਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਪੱਛਮੀ ਸੱਭਿਅਤਾ ਦੀਆਂ ਤੇਜ ਹਵਾਵਾਂ ਤੋਂ ਬਚਾਉਣ ਲਈ ਆਉਣ ਵਾਲੇ ਸਮੇਂ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਇਲਾਕੇ ਵਿੱਚ ਪੰਥਕ ਕਦਰਾਂ ਕੀਮਤਾਂ ਕਾਇਮ ਕਰਨ ਲਈ ਧਾਰਮਿਕ ਦੀਵਾਨ ਲਗਾਏ ਜਾਣਗੇ ਅਤੇ ਲੰਗਰ ਲਗਾਉਣ ਲਈ ਹਮ ਖਿਆਲੀ ਸ਼ਖਸੀਅਤਾਂ ਨਾਲ ਤਾਲਮੇਲ ਕੀਤਾ ਜਾਵੇਗਾ।
ਇਸ ਮੌਕੇ ਸਰਕਲ ਫੇਜ਼-11 ਦੇ ਪ੍ਰਧਾਨ ਜਸਰਾਜ ਸਿੰਘ ਸੋਨੂੰ, ਸਾਬਕਾ ਕੌਂਸਲਰ ਇੰਦਰਜੀਤ ਕੌਰ, ਦਲਜੀਤ ਸਿੰਘ, ਬਾਬਾ ਪਾਲ ਸਿੰਘ, ਹਰਚੇਤ ਸਿੰਘ, ਲਖਵੀਰ ਸਿੰਘ, ਅੰਮ੍ਰਿਤ ਕੌਰ, ਬੀਬੀ ਬਾਲਾ ਠਾਕੁਰ, ਬੀਬੀ ਪਿੰਕੀ ਸੋਨੀ, ਹਰਪਾਲ ਸਿੰਘ, ਗੁਰਜੰਟ ਸਿੰਘ, ਸਤਨਾਮ ਸਿੰਘ, ਸੁਰਮੁੱਖ ਸਿੰਘ, ਕੁਲਵਿੰਦਰ ਸਿੰਘ, ਪਰਮਿੰਦਰ ਸਿੰਘ, ਪ੍ਰੀਤਮ ਸਿੰਘ, ਗਗਨਦੀਪ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…