ਮਾਂ-ਬੋਲੀ ਗੁਰਮੁਖੀ ਨੂੰ ਸਮਰਪਿਤ ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਮਈ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮਾਂ-ਬੋਲੀ ਗੁਰਮੁਖੀ ਨੂੰ ਸਮਰਪਿਤ ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਜਿਸ ਵਿੱਚ ਬੀਬੀ ਰਾਜਵਿੰਦਰ ਕੌਰ ਖਾਲਸਾ ਅਤੇ ਸ੍ਰੀ ਅਨੰਦਪੁਰ ਸਾਹਿਬ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਵੱਲੋਂ ਉਚਾਰਨ ਗੁਰਮੁਖੀ ਲਿਪੀ ਬਾਰੇ ਸੰਗਤ ਨੂੰ ਢਾਡੀ ਵਾਰਾਂ ਵਿੱਚ ਜਾਣੂ ਕਰਵਾਇਆ। ਭਾਈ ਸਤਨਾਮ ਸਿੰਘ ਕੋਹਾੜਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣਾ ਵਾਲਿਆਂ ਨੇ ਸੰਗਤ ਨੂੰ ਮਾਂ-ਬੋਲੀ ਗੁਰਮੁਖੀ ਨਾਲ ਜੁੜਨ ਲਈ ਪ੍ਰੇਰਿਆ।

ਇਸ ਮੌਕੇ ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਬੀਬੀ ਗੁਰਵਿੰਦਰ ਕੌਰ ਖਾਲਸਾ ਜੰਡਿਆਲੇ ਵਾਲੀਆਂ ਬੀਬੀਆਂ ਦਾ ਇੰਟਰਨੈਸ਼ਨਲ ਢਾਡੀ ਜਥਾ, ਬੀਬੀ ਜਸਵੀਰ ਕੌਰ ਲੁਧਿਆਣੇ ਵਾਲੇ, ਸ਼੍ਰੋਮਣੀ ਪ੍ਰਚਾਰਕ ਭਾਈ ਮਨਿੰਦਰ ਸਿੰਘ ਨਾਭਾ ਵਾਲੇ, ਭਾਈ ਚਰਨਜੀਤ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲੇ, ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ, ਬੀਬੀ ਉੱਤਮਜੀਤ ਕੌਰ, ਭਾਈ ਇੰਦਰਜੀਤ ਸਿੰਘ, ਭਾਈ ਹਰਬਖ਼ਸ਼ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸਤਵਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਪ੍ਰਬੰਧਕਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸੈਂਕੜੇ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਇਸ ਮੌਕੇ ਗੰਨੇ ਦੇ ਰਸ ਦੀ ਛਬੀਲ, ਜਲੇਬੀਆਂ ਅਤੇ ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਿਆ।

Check Also

ਮੁਹਾਲੀ ਨੇ ਜਿੱਤਿਆ ਅੰਡਰ-16 ਅੰਤਰ-ਜ਼ਿਲ੍ਹਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਟੂਰਨਾਮੈਂਟ 2025 ਦਾ ਖਿਤਾਬ

ਮੁਹਾਲੀ ਨੇ ਜਿੱਤਿਆ ਅੰਡਰ-16 ਅੰਤਰ-ਜ਼ਿਲ੍ਹਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਟੂਰਨਾਮੈਂਟ 2025 ਦਾ ਖਿਤਾਬ ਫਾਈਨਲ…