Nabaz-e-punjab.com

ਅਕਾਲੀ ਦਲ ਦੇ ਸਥਾਪਨਾ ਦਿਵਸ ਸਬੰਧੀ ਗੁਰਦੁਆਰਾ ਅੰਬ ਸਾਹਿਬ ਵਿੱਚ ਧਾਰਮਿਕ ਸਮਾਗਮ 14 ਦਸੰਬਰ ਨੂੰ

12 ਦਸੰਬਰ ਨੂੰ ਆਰੰਭ ਕਰਵਾਏ ਜਾਣਗੇ ਸ੍ਰੀ ਅਖੰਡ ਪਾਠ ਸਾਹਿਬ, ਪਾਰਟੀ ਵਰਕਰਾਂ ਨੂੰ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਦਸੰਬਰ:
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵੱਲੋਂ ਪਾਰਟੀ ਦੇ ਸਥਾਪਨਾ ਦਿਵਸ ਮਨਾਏ ਜਾਣ ਸਬੰਧੀ ਵਿਸ਼ਾਲ ਧਾਰਮਿਕ ਸਮਾਗਮ ਕਰਵਾਉਣ ਦੇ ਲਏ ਫੈਸਲੇ ਪ੍ਰਤੀ ਸੀਨੀਅਰ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੁਹਾਲੀ (ਸ਼ਹਿਰੀ) ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਦੱਸਿਆ ਕਿ ਹਾਈ ਕਮਾਂਡ ਦੇ ਫੈਸਲੇ ਅਨੁਸਾਰ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਵਿੱਚ 14 ਦਸੰਬਰ ਨੂੰ ਅਕਾਲੀ ਦਲ ਦੇ ਸਥਾਪਨਾ ਦਿਵਸ ਸਬੰਧੀ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਧਾਰਮਿਕ ਸਮਾਗਮ ਵਿੱਚ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਦੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਮੁਹਾਲੀ ਦੇ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਸਮੇਤ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਸ਼ਿਰਕਤ ਕਰੇਗੀ।
ਜਥੇਦਾਰ ਕੁੰਭੜਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਸਬੰਧੀ 12 ਦਸੰਬਰ ਨੂੰ ਗੁਰਦੁਆਰਾ ਅੰਬ ਸਾਹਿਬ ਫੇਜ਼-8 ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਪ੍ਰਕਾਸ਼ ਕਰਵਾਏ ਜਾਣਗੇ ਅਤੇ 14 ਦਸੰਬਰ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਮੌਕੇ ਸੀਨੀਅਰ ਆਗੂਆਂ ਵੱਲੋਂ ਪਾਰਟੀ ਦੇ ਹੋਂਦ ਵਿੱਚ ਆਉਣ ਤੋਂ ਲੈ ਕੇ ਹੁਣ ਤੱਕ ਦੀਆਂ ਪ੍ਰਾਪਤੀਆਂ ਅਤੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਕੀਤੇ ਉਪਰਾਲਿਆਂ ਬਾਰੇ ਵਿਸਥਾਰ ਨਾਲ ਵਰਕਰਾਂ ਅਤੇ ਆਮ ਲੋਕਾਂ ਨੂੰ ਦੱਸਿਆ ਜਾਵੇਗਾ। ਜਥੇਦਾਰ ਕੁੰਭੜਾ ਨੇ ਇਸ ਮੌਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਉਨ੍ਹਾਂ ਦੇ ਜਨਮ ਦਿਨ ਉੱਤੇ ਵਧਾਈ ਦਿੰਦਿਆਂ ਪਾਰਟੀ ਦੇ ਸਰਪ੍ਰਸਤ ਦੀ ਸਿਹਤਯਾਬੀ ਲਈ ਅਰਦਾਸ ਕੀਤੀ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…