ਗੁਰਪੁਰਬ ਨੂੰ ਸਮਰਪਿਤ ਸਾਲਾਨਾ ਗੁਰਸ਼ਬਦ ਸਮਾਗਮ 25 ਫਰਵਰੀ ਨੂੰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਫਰਵਰੀ:
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਲਗੀਧਰ ਸੇਵਕ ਜਥਾ ਪੰਜਾਬ ਅਤੇ ਧਰਮ ਪ੍ਰਚਾਰ ਕਮੇਟੀ ਹਲਕਾ ਮੁਹਾਲੀ ਵੱਲੋਂ ਗੁਰਸ਼ਬਦ ਸਮਾਗਮ 25 ਫਰਵਰੀ ਨੂੰ ਦੁਪਹਿਰ 2 ਤੋਂ ਰਾਤੀਂ 12 ਵਜੇ ਤੱਕ ਦੁਸ਼ਹਿਰਾ ਗਰਾਉਂਡ ਫੇਜ਼-8 ਨੇੜੇ ਗੁਰਦੁਆਰਾ ਅੰਬ ਸਾਹਿਬ ਮੁਹਾਲੀ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲਗੀਧਰ ਸੇਵਕ ਜਥੇ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਦੱਸਿਆ ਕਿ ਇਸ ਦਿਨ ਦੁਪਹਿਰ 2 ਵਜੇ ਤੋਂ 4 ਵਜੇ ਤੱਕ ਇਸਤਰੀ ਸਤਿਸੰਗ ਸੰਮੇਲਨ ਹੋਵੇਗਾ। ਜਿਸ ਵਿਚ ਮੁਹਾਲੀ ਦੇ ਵੱਖ ਵੱਖ ਇਸਤਰੀ ਕੀਰਤਨੀ ਜਥੇ ਗੁਰਬਾਣੀ ਕੀਰਤਨ ਕਰਨਗੇ।
ਇਸ ਉਪਰੰਤ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਵਾਲੇ, ਭਾਈ ਗੁਰਇਕਬਾਲ ਸਿੰਘ ਅੰਮ੍ਰਿਤਸਰ, ਭਾਈ ਚਮਨਜੀਤ ਸਿੰਘ ਲਾਲ ਦਿਲੀ,ਭਾਈ ਜੋਗਿੰਦਰ ਸਿੰਘ ਰਿਆੜ ਲੁਧਿਆਣਾ, ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ, ਭਾਈ ਇੰਦਰਜੀਤ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਅਰਵਿੰਦਰਜੀਤ ਸਿੰਘ ਚੰਡੀਗੜ੍ਹ, ਭਾਈ ਧਰਮਿੰਦਰ ਸਿੰਘ ਨਾਨਕਸਰ, ਗਿਆਨੀ ਅਮਰਜੀਤ ਸਿੰਘ ਗੁਲਸ਼ਨ, ਗਿਆਨੀ ਵਿਲੰਬਰ ਸਿੰਘ, ਭਾਈ ਜਤਿੰਦਰ ਸਿੰਘ ਪ੍ਰਚਾਰਕ ਸ਼੍ਰੋਮਣੀ ਕਮੇਟੀ, ਭਾਈ ਹਰਨਾਮ ਸਿੰਘ ਹਜੂਰੀ ਰਾਗੀ ਦਰਬਾਰ ਸਾਹਿਬ, ਭਾਈ ਮਨਜਿੰਦਰ ਸਿੰਘ ਸ੍ਰੀਨਗਰ ਵਾਲੇ ਕਥਾ ਕੀਰਤਨ ਰਾਹੀਂ ਸੰਗਤਾਂ ਨੁੰ ਨਿਹਾਲ ਕਰਨਗੇ। ਇਸ ਮੌਕੇ ਅੰਮ੍ਰਿਤ ਸੰਚਾਰ ਵੀ ਹੋਵੇਗਾ। ਉਨ੍ਹਾਂ ਦਸਿਆ ਕਿ ਸਮਾਗਮ ਦੌਰਾਨ ਲੰਗਰ ਲਈ ਪ੍ਰਸ਼ਾਦੇ ਸੰਗਤ ਘਰਾਂ ਤੋਂ ਤਿਆਰ ਕਰਕੇ ਲਿਆਵੇਗੀ। ਉਨ੍ਹਾਂ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਸਲ ਵਿਚ ਗੁਰੂ ਜੀ ਦੇ ਵੱਡੇ ਸਾਹਿਬਜਾਦੇ ਬਾਬਾ ਅਜੀਤ ਸਿੰਘ ਜੀ ਦੇ ਨਾਮ ਉਪਰ ਵਸਿਆ ਹੋਇਆ ਹੈ। ਇਸ ਲਈ ਸਾਰੇ ਸ਼ਹਿਰ ਵਾਸੀਆਂ ਨੂੰ ਉਨ੍ਹਾਂ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਉਣਾ ਚਾਹੀਦਾ ਹੈ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …