ਸੈਕਟਰ-78 ਵਿੱਚ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਵਿੱਚ ਧਾਰਮਿਕ ਸਮਾਗਮ ਕਰਵਾਇਆ

ਗੁਰਦੁਆਰਾ ਸਾਹਿਬ ਦੀ ਉਸਾਰੀ ਲਈ ਸ਼ਲਾਘਾਯੋਗ ਸੇਵਾਵਾਂ ਬਦਲੇ ਭੁਪਿੰਦਰ ਸਿੰਘ ਸੋਮਲ ਨੂੰ ਗੁਰਦੁਆਰਾ ਕਮੇਟੀ ਦਾ ਚੇਅਰਮੈਨ ਥਾਪਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਨਵੰਬਰ:
ਇੱਥੋਂ ਦੇ ਨਵ ਨਿਰਮਾਣ ਅਧੀਨ ਸੈਕਟਰ-78 ਵਿੱਚ ਸਥਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਦੀ ਨਵੀਂ ਬਣੀ ਇਮਾਰਤ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਰਬਜੀਤ ਸਿੰਘ ਅਤੇ ਜਨਰਲ ਸਕੱਤਰ ਚਰਨਜੀਤ ਸਿੰਘ ਦੀ ਦੇਖਰੇਖ ਵਿੱਚ ਹੋਏ ਇਸ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਸੈਕਟਰ ਵਾਸੀਆਂ ਨੇ ਸ਼ਿਰਕਤ ਕੀਤੀ ਅਤੇ ਸਮੁੱਚੀ ਸੰਗਤ ਵੱਲੋਂ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਤੋਂ ਬੜੀ ਸ਼ਰਧਾ ਭਾਵਨਾ ਨਾਲ ਗੱਡੀਆਂ ਦੇ ਕਾਫਲੇ ਅੱਗੇ ਬੈਂਡ ਬਾਜੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਸਰੂਪ ਲਿਆ ਕੇ ਬਿਰਾਜਮਾਨ ਕੀਤੇ ਗਏ। ਸਮਾਗਮ ਵਿੱਚ ਢਾਡੀ ਜਥਾ ਬਲਦੇਵ ਸਿੰਘ ਦਰਦੀ ਸੁੰਡਰਾ ਵਾਲੇ, ਕਥਾ ਵਾਚਕ ਬਾਬਾ ਬਲਵਿੰਦਰ ਸਿੰਘ ਚੰਡੀਗੜ੍ਹ, ਮਨਦੀਪ ਸਿੰਘ ਦੇ ਸਾਥੀਆਂ ਨੇ ਕਥਾ, ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਬੀਬੀ ਕਮਲਪ੍ਰੀਤ ਦੁਆਰਾ ਸਿੱਖੀ ਤੋਂ ਪਤਿਤ ਹੋਏ ਸਿੰਘਾਂ ਨੂੰ ਸੰਬੋਧਨ ਹੁੰਦਿਆਂ ਸਿੱਖਿਆ ਦੀ ਕਵਿਤਾ ਪੜੀ। ਅਖੀਰ ਵਿੱਚ ਭੁਪਿੰਦਰ ਸਿੰਘ ਸੋਮਲ ਅਤੇ ਮਲਕੀਤ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।
ਇਸ ਸਮਾਗਮ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਭਾਈ ਹਰਦੀਪ ਸਿੰਘ, ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ, ਟਕਸਾਲੀ ਅਕਾਲੀ ਆਗੂ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਲੇਬਰਫੈੱਡ ਪੰਜਾਬ ਦੇ ਐਮ.ਡੀ. ਪਰਮਿੰਦਰ ਸਿੰਘ ਸੋਹਾਣਾ, ਭੁਪਿੰਦਰ ਸਿੰਘ ਸੋਮਲ, ਅਕਾਲੀ ਕੌਂਸਲਰ ਸੁਰਿੰਦਰ ਸਿੰਘ ਰੋਡਾ ਤੇ ਪਰਵਿੰਦਰ ਸਿੰਘ ਤਸਿੰਬਲੀ, ਨੰਬਰਦਾਰ ਹਰਸੰਗਤ ਸਿੰਘ, ਸੁੱਚਾ ਸਿੰਘ ਸੋਮਲ, ਸੀਨੀਅਰ ਆਗੂ ਅਮਨਦੀਪ ਸਿੰਘ ਅਬਿਆਣਾ, ਹਰਦੇਵ ਸਿੰਘ ਬਾਜਵਾ, ਗੁਰਨਾਮ ਸਿੰਘ ਅਤੇ ਲਾਭ ਸਿੰਘ ਵੀ ਹਾਜ਼ਰ ਸਨ। ਇਸ ਮੌਕੇ ਭੁਪਿੰਦਰ ਸਿੰਘ ਸੋਮਲ ਦੀਆਂ ਗੁਰਦੁਆਰਾ ਸਾਹਿਬ ਬਣਾਉਣ ਸਬੰਧੀ ਨਿਭਾਈਆਂ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਇਹ ਇਹ ਦੱਸਣਯੋਗ ਹੈ ਕਿ ਸ੍ਰੀ ਸੋਮਲ ਨੇ ਅਕਾਲੀ ਐਮਪੀ ਸ੍ਰ. ਪ੍ਰੇਮ ਸਿੰਘ ਚੰਦੂਮਾਜਰਾ ਦੀ ਸਹਾਇਤਾ ਨਾਲ ਗੁਰਦੁਆਰਾ ਸਾਹਿਬ ਨੂੰ ਜ਼ਮੀਨ ਅਲਾਟ ਕਰਵਾਉਣ ਸਬੰਧੀ ਵਡਮੁੱਲਾ ਯੋਗਦਾਨ ਪਾਇਆ ਹੈ। ਉਂਜ ਵੀ ਸ੍ਰੀ ਸੋਮਲ ਸਮਾਜ ਸੇਵੀ ਕਾਰਜਾਂ ਵਿੱਚ ਮੋਹਰੀ ਰਹਿੰਦੇ ਹਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ ਵੈਟਰਨਰੀ ਇੰਸਪੈਕਟਰਜ਼…