ਵਿਸਾਖੀ ਮੌਕੇ ਸਕੂਲੀ ਬੱਚਿਆਂ ਦੇ ਕਰਵਾਏ ਧਾਰਮਿਕ ਮੁਕਾਬਲੇ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 14 ਅਪਰੈਲ:
ਸਥਾਨਕ ਸ਼ਹਿਰ ਦੀ ਸਬਜ਼ੀ ਮੰਡੀ ਸਥਿਤ ਗੁਰਦਵਾਰਾ ਸ਼੍ਰੀ ਗੁਰੂ ਅਰਜਨ ਦੇਵ ਕੀਰਤਨ ਅਸਥਾਨ ਵਿਖੇ ਪ੍ਰਧਾਨ ਇੰਦਰਬੀਰ ਸਿੰਘ ਦੀ ਅਗਵਾਈ ਵਿਚ ਖਾਲਸੇ ਦੇ ਜਨਮ ਦਿਹਾੜੇ ‘ਵਿਸਾਖੀ’ ਮੌਕੇ ਬੱਚਿਆਂ ਵਿਚ ਧਾਰਮਿਕ ਸ਼ਬਦ ਗਾਇਨ ਮੁਕਾਬਲੇ ਕਰਵਾਏ ਗਏ ਜਿਸ ਵਿਚ ਦਰਜਨਾਂ ਬੱਚਿਆਂ ਨੇ ਭਾਗ ਲਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦਵਾਰਾ ਪ੍ਰ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਦਰਬੀਰ ਸਿੰਘ ਅਤੇ ਇੰਦਰਜੀਤ ਸਿੰਘ ਅਰੋੜਾ ਨੇ ਦੱਸਿਆ ਕਿ ਬੱਚਿਆਂ ਦੇ ਦੋ ਵਰਗਾਂ ਵਿਚ ਮੁਕਾਬਲੇ ਕਰਵਾਏ ਜਿਨ੍ਹਾਂ ਵਿਚ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵਿਚੋਂ ਕਮਲਪ੍ਰੀਤ ਕੌਰ ਨੇ ਪਹਿਲਾ, ਅਜੀਤ ਕੌਰ ਨੇ ਦੂਸਰਾ ਤੇ ਅਮਨਜੋਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ ਜਦਕਿ ਅੱਠਵੀਂ ਜਮਾਤ ਤੱਕ ਦੇ ਬੱਚਿਆਂ ਦੇ ਮੁਕਾਬਲਿਆਂ ਵਿਚ ਗੁਰਲੀਨ ਕੌਰ ਨੇ ਪਹਿਲਾ, ਮਹਿਤਾਬ ਸਿੰਘ ਨੇ ਦੂਸਰਾ ਤੇ ਜਗਦੀਪ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਪ੍ਰਬੰਧਕਾਂ ਵੱਲੋਂ ਜੇਤੂ ਬੱਚਿਆਂ ਨੂੰ ਨਗਦ ਇਨਾਮ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਾਸਟਰ ਅਜੀਤ ਸਿੰਘ, ਹੈਡ ਗ੍ਰੰਥੀ ਰਾਜਵਿੰਦਰ ਸਿੰਘ, ਹਰਵਿੰਦਰ ਸਿੰਘ ਕਲਾ, ਜਗਦੀਪ ਸਿੰਘ ਗ੍ਰੰਥੀ, ਹਰਿਦਰਪਾਲ ਸਿੰਘ, ਜਸਵੀਰ ਸਿੰਘ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …