Share on Facebook Share on Twitter Share on Google+ Share on Pinterest Share on Linkedin ਮੁਹਾਲੀ ਜੁਡੀਸ਼ਲ ਕੰਪਲੈਕਸ ਵਿੱਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਜ਼ਿਲ੍ਹਾ ਤੇ ਸੈਸ਼ਨ ਜੱਜ ਸਮੇਤ ਸੀਬੀਆਈ, ਐਨਆਈਏ ਅਤੇ ਸਿਵਲ ਅਦਾਲਤਾਂ ਦੇ ਜੱਜਾਂ ਅਤੇ ਵਕੀਲਾਂ ਨੇ ਹਾਜ਼ਰੀ ਭਰੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਨਵੰਬਰ: ਵਕੀਲਾਂ ਦੀ ਜਥੇਬੰਦੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ ਪ੍ਰਧਾਨ ਮਨਪ੍ਰੀਤ ਸਿੰਘ ਚਾਹਲ ਦੀ ਦੇਖਰੇਖ ਵਿੱਚ ਮੁਹਾਲੀ ਜੁਡੀਸ਼ਲ ਕੰਪਲੈਕਸ ਵਿੱਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਬਾਰ ਰੂਮ ਵਿੱਚ ਸਵੇਰੇ ਸੁਖਮਣੀ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਕੀਰਤਨ ਦਰਬਾਰ ਵਿੱਚ ਵੱਖ ਵੱਖ ਰਾਗੀ ਜਥਿਆਂ ਨੇ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ ਵਿਵੇਕ ਪੁਰੀ ਨੇ ਸਮਾਗਮ ਵਿੱਚ ਹਾਜ਼ਰ ਸਮੂਹ ਜੱਜ ਸਾਹਿਬਾਨ, ਵਕੀਲ ਭਾਈਚਾਰੇ ਨੂੰ ਗੁਰਪੁਰਬ ਦੀ ਵਧਾਈ ਦਿੰਦਿਆਂ ਸਮੁੱਚੀ ਲੋਕਾਈ ਨੂੰ ਗੁਰੂ ਨਾਨਕ ਦੇਵ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਢਾਲਣ ’ਤੇ ਜ਼ੋਰ ਦਿੱਤਾ। ਇਸ ਤੋਂ ਪਹਿਲਾਂ ਸਹਾਇਕ ਕਮਿਸ਼ਨ (ਜਨਰਲ) ਯਸ਼ਪਾਲ ਸ਼ਰਮਾ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਸਾਂਝੀਵਾਲਤਾ ਸੁਨੇਹਾ ਦਿੱਤਾ ਅਤੇ ਭੁੱਖੇ ਸਾਧੂਆਂ ਨੂੰ ਲੰਗਰ ਛਕਾ ਕੇ ਲੰਗਰ ਪ੍ਰਥਾ ਚਲਾਈ ਗਈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਸਮਾਗਮ ਵਿੱਚ ਸੀਬੀਆਈ ਅਤੇ ਐਨਆਈਏ ਅਦਾਲਤਾਂ ਦੇ ਜੱਜ ਸਾਹਿਬਨਾਂ ਸਮੇਤ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ, ਸਿਵਲ ਜੱਜਾਂ ਸਮੇਤ ਵਕੀਲ ਭਾਈਚਾਰੇ ਨੇ ਹਾਜ਼ਰੀ ਭਰੀ। ਇਸ ਮੌਕੇ ਜ਼ਿਲ੍ਹਾ ਅਟਾਰਨੀ ਸੰਜੀਵ ਬੱਤਰਾ, ਸੰਯੁਕਤ ਸਕੱਤਰ ਗੀਤਾਂਜਲੀ ਬਾਲੀ, ਅਨਿਲ ਕੌਸ਼ਿਕ, ਹਰਜਿੰਦਰ ਸਿੰਘ ਬੈਦਵਾਨ, ਨਰਪਿੰਦਰ ਸਿੰਘ ਰੰਗੀ, ਤਾਰਾ ਚੰਦ ਗੁਪਤਾ, ਹਰਬੰਤ ਸਿੰਘ, ਮੋਹਨ ਲਾਲ ਸੇਤੀਆ, ਨਰਿੰਦਰ ਸਿੰਘ ਚਤਾਮਲੀ, ਗੁਰਪ੍ਰੀਤ ਸਿੰਘ ਖੱਟੜਾ, ਨਵਦੀਪ ਸਿੰਘ ਬਿੱਟਾ, ਸਨੇਹਪ੍ਰੀਤ ਸਿੰਘ, ਸੰਦੀਪ ਲੱਖਾ, ਹਰਕਿਸ਼ਨ ਸਿੰਘ, ਬਲਜਿੰਦਰ ਸਿੰਘ ਸੈਣੀ, ਗੁਰਵਿੰਦਰ ਸਿੰਘ ਸੋਹੀ, ਸੁਨੀਲ ਪਰਾਸ਼ਰ, ਰੋਮੇਸ਼ ਅਰੋੜਾ, ਗੁਰਦੇਵ ਸਿੰਘ ਸੈਣੀ, ਦਵਿੰਦਰ ਵਤਸ, ਨਟਰਾਜਨ ਕੌਸ਼ਲ, ਗੁਰਵਿੰਦਰ ਸਿੰਘ ਅੌਲਖ, ਰਣਜੀਤ ਰਾਏ, ਗਗਨਦੀਪ ਸਿੰਘ ਸੋਹਾਣਾ, ਅਮਰਜੀਤ ਸਿੰਘ ਰੁਪਾਲ, ਸਿਮਰਨਦੀਪ ਸਿੰਘ, ਅਕਸ਼ ਚੇਤਲ, ਸੰਜੀਵ ਮੈਣੀ, ਰਸ਼ਪਾਲ ਸਿੰਘ, ਇਕਬਾਲ ਸਿੰਘ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ