Nabaz-e-punjab.com

ਇਤਿਹਾਸਕ ਗੁਰਦੁਆਰਾ ਸਾਹਿਬ ਸੋਹਾਣਾ ਤੇ ਚੱਪੜਚਿੜੀ ਵਿੱਚ ਦਸਵੀਂ ਮੌਕੇ ਧਾਰਮਿਕ ਸਮਾਗਮ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਕੀਤੀ ਸ਼ਿਰਕਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਫਰਵਰੀ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਅਤੇ ਇਤਿਹਾਸਕ ਗੁਰਦੁਆਰਾ ਫਤਹਿ-ਏ-ਜੰਗ ਸਾਹਿਬ ਚੱਪੜਚਿੜੀ ਕਲਾਂ ਵਿੱਚ ਸ਼ੁੱਕਰਵਾਰ ਨੂੰ ਦਸਵੀਂ ਦੇ ਦਿਹਾੜੇ ਮੌਕੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਏ ਗਏ। ਸਵੇਰੇ ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਧਾਰਮਿਕ ਸਮਾਗਮ ਦੌਰਾਨ ਰਾਗੀ ਸਿੰਘਾਂ ਅਤੇ ਢਾਡੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਚੱਪੜਚਿੜੀ ਗੁਰਦੁਆਰੇ ਵਿੱਚ ਖੇੜੀ ਵਾਲੀ ਬੀਬੀਆਂ ਦੇ ਢਾਡੀ ਜਥੇ ਅਤੇ ਹੋਰ ਰਾਗੀ ਜਥਿਆਂ ਨੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸਰਪੰਚ ਪਿਆਰਾ ਸਿੰਘ, ਸਾਬਕਾ ਸਰਪੰਚ ਸੋਹਨ ਸਿੰਘ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ, ਜਨਰਲ ਸਕੱਤਰ ਗੁਰਮੇਲ ਸਿੰਘ, ਮੀਤ ਪ੍ਰਧਾਨ ਮੋਹਨ ਸਿੰਘ ਅਤੇ ਜਥੇਦਾਰ ਜੱਸਾ ਸਿੰਘ ਕਾਰਸੇਵਾ ਵਾਲੇ ਵੀ ਹਾਜ਼ਰ ਸਨ।
ਉਧਰ, ਗੁਰਦੁਆਰਾ ਸੋਹਾਣਾ ਵਿੱਚ ਭਾਈ ਬਲਬੀਰ ਸਿੰਘ ਪਾਰਸ ਅਤੇ ਅੰਮ੍ਰਿਤਸਰ ਵਾਲਿਆਂ ਬੀਬੀਆਂ ਦੇ ਜਥੇ ਨੇ ਸ਼੍ਰੋਮਣੀ ਭਗਤ ਰਵਿਦਾਸ ਦੇ ਜੀਵਨ ਬ੍ਰਿਤਾਂਤ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਜਾਣੂ ਕਰਵਾਇਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਪ੍ਰਵਚਨਾਂ ਰਾਹੀ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤ ਨੂੰ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਪੇ੍ਰਰਿਆ। ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਦੁਆਰਾ ਦੇਸ਼, ਕੋਮ ਅਤੇ ਧਰਮ ਖਾਤਰ ਆਪਣੇ ਪੁਰੇ ਸਰਬੰਸ ਦੀ ਦਿਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਵਿਸਥਾਰ ਵਿੱਚ ਦੱਸਿਆ।
ਭਾਈ ਅਰਵਿੰਦਰ ਸਿੰਘ, ਭਾਈ ਓਂਕਾਰ ਸਿੰਘ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਗੁਰਵਿੰਦਰ ਸਿੰਘ, ਭਾਈ ਮਹਿੰਦਰ ਪਾਲ ਸਿੰਘ, ਭਾਈ ਧਰਮ ਸਿੰਘ, ਭਾਈ ਬਹਾਦਰ ਸਿੰਘ ਸੇਵਕ, ਭਾਈ ਗੁਰਵਿੰਦਰ ਸਿੰਘ, ਭਾਈ ਹਰਪ੍ਰੀਤ ਸਿੰਘ, ਭਾਈ ਅਮਨਦੀਪ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਗ੍ਰਿਫ਼ਤਾਰ ਬੀਡੀਪੀਓ ਧਨਵੰਤ ਸਿੰਘ ਦੀ ਭਾਲ ਵਿ…