Nabaz-e-punjab.com

ਗੁਰਦੁਆਰਾ ਚੱਪੜਚਿੜੀ ਅਤੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਧਾਰਮਿਕ ਸਮਾਗਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਨਵੰਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਅਤੇ ਇਤਿਹਾਸਕ ਗੁਰਦੁਆਰਾ ਫਤਿਹ-ਏ-ਜੰਗ ਸਾਹਿਬ ਚੱਪੜਚਿੜੀ ਕਲਾਂ ਵਿਖੇ ਦਸਵੀਂ ਦੇ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਕਰਵਾਏ ਗਏ। ਗੁਰਦੁਆਰਾ ਚੱਪੜਚਿੜੀ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਵੱਖ ਵੱਖ ਰਾਗੀ ਤੇ ਢਾਡੀ ਜਥਿਆਂ ਨੇ ਢਾਡੀ ਵਾਰਾਂ ਅਤੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਫਤਿਹ-ਏ-ਜੰਗ ਸਾਹਿਬ ਚੱਪੜਚਿੜੀ ਦੇ ਪ੍ਰਧਾਨ ਜਗਤਾਰ ਸਿੰਘ, ਜਨਰਲ ਸਕੱਤਰ ਗੁਰਮੇਲ ਸਿੰਘ, ਮੀਤ ਪ੍ਰਧਾਨ ਮੋਹਨ ਸਿੰਘ, ਸਾਬਕਾ ਸਰਪੰਚ ਸੋਹਨ ਸਿੰਘ, ਸੁਖਵਿੰਦਰ ਸਿੰਘ ਅਤੇ ਐਸਜੀਪੀਸੀ ਅਤੇ ਗੁਰਦੁਆਰਾ ਅੰਬ ਸਾਹਿਬ ਦਾ ਸਟਾਫ਼ ਹਾਜ਼ਰ ਸਨ।
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਿਆ। ਬੀਬੀ ਜਸਵੀਰ ਕੌਰ ਜੱਸ (ਸੁਲਤਾਨਪੁਰ ਲੋਧੀ ਵਾਲੀਆਂ ਬੀਬੀਆਂ) ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਬ੍ਰਿਤਾਂਤ ਅਤੇ ਮਾਨਵਤਾ ਦੀ ਭਲਾਈ ਲਈ ਕੀਤੀਆਂ ਚਾਰ ਉਦਾਸੀਆਂ ਬਾਰੇ ਢਾਡੀ ਵਾਰਾਂ ਰਾਹੀਂ ਜਾਣਕਾਰੀ ਦਿੱਤੀ। ਭਾਈ ਸਰਬਜੀਤ ਸਿੰਘ ਲੁਧਿਆਣਾ ਵਾਲੇ ਨੇ ਕਥਾ ਵਿਚਾਰ ਰਾਹੀਂ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ ਦੱਸਿਆ। ਭਾਈ ਨਿਰਵੈਰ ਸਿੰਘ ਖਾਲਸਾ ਤੇ ਸਾਥੀਆਂ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਿਆ।
ਇਸ ਮੌਕੇ ਭਾਈ ਮਲਕੀਤ ਸਿੰਘ ਪਪਰਾਲੀ ਦਾ ਇੰਟਰਨੈਸ਼ਨਲ ਪੰਥਕ ਢਾਡੀ ਜਥਾ, ਭਾਈ ਕੁਲਦੀਪ ਸਿੰਘ, ਭਾਈ ਬਹਾਦਰ ਸਿੰਘ, ਭਾਈ ਜਗਦੀਪ ਸਿੰਘ, ਭਾਈ ਸੰਦੀਪ ਸਿੰਘ, ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ, ਭਾਈ ਤੇਜਿੰਦਰਪਾਲ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਸੁਖਦੇਵ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੰਨੇ ਦੇ ਰਸ ਦੀ ਛਬੀਲ, ਖੀਰ, ਜਲੇਬੀਆਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

Jasvir Singh Garhi Assumes Charge as Chairperson of Punjab SC Commission

Jasvir Singh Garhi Assumes Charge as Chairperson of Punjab SC Commission Chandigarh, March…