Share on Facebook Share on Twitter Share on Google+ Share on Pinterest Share on Linkedin ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਦਸਵੀਂ ਦੇ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜਨਵਰੀ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਬੁੱਧਵਾਰ ਨੂੰ ਦਸਵੀਂ ਦੇ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਭਾਈ ਹਰਜਿੰਦਰ ਸਿੰਘ ਫਕਰ ਸੁਲਤਾਨਪੁਰ ਲੋਧੀ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਢਾਡੀ ਵਾਰਾਂ ਰਾਹੀਂ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਬ੍ਰਿਤਾਂਤ ਬਾਰੇ ਦੱਸਿਆ। ਗਿਆਨੀ ਰਜਿੰਦਰ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਵਾਲੇ ਨੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਭਾਈ ਜਰਨੈਲ ਸਿੰਘ ਸ਼੍ਰੋਮਣੀ ਪ੍ਰਚਾਰਕ ਲੁਧਿਆਣੇ ਵਾਲਿਆਂ ਨੇ ਦਸਮੇਸ਼ ਪਿਤਾ ਵੱਲੋਂ ਦੇਸ਼, ਕੌਮ ਅਤੇ ਧਰਮ ਖਾਤਰ ਸਰਬੰਸ ਵਾਰਨ ਬਾਰੇ ਵਿਸਥਾਰ ਨਾਲ ਦੱਸਿਆ। ਭਾਈ ਸਵਿੰਦਰ ਸਿੰਘ ਮੁੰਬਈ ਵਾਲੇ ਨੇ ਆਪਣੇ ਰਸਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਮੌਕੇ ਭਾਈ ਓਂਕਾਰ ਸਿੰਘ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਗੁਰਵਿੰਦਰ ਸਿੰਘ, ਭਾਈ ਮਹਿੰਦਰ ਪਾਲ ਸਿੰਘ, ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲੇ, ਭਾਈ ਧਰਮ ਸਿੰਘ, ਭਾਈ ਬਹਾਦਰ ਸਿੰਘ ਸੇਵਕ, ਭਾਈ ਹਰਪ੍ਰੀਤ ਸਿੰਘ, ਭਾਈ ਅਮਨਦੀਪ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਮੰਚ ਸੰਚਾਲਕ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਗੰਨੇ ਦੇ ਰਸ ਦੀ ਛਬੀਲ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ