ਕੇਂਦਰੀ ਪਟਵਾਰ ਭਵਨ ਖਰੜ ਵਿੱਚ ਧਾਰਮਿਕ ਸਮਾਗਮ ਕਰਵਾਇਆ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 12 ਫਰਵਰੀ:
ਧੰਨ ਧੰਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੇਂਦਰੀ ਪਟਵਾਰ ਭਵਨ ਖਰੜ ਵਿਖੇ ਦੀ ਰੈਵੀਨਿਊ ਪਟਵਾਰ ਯੂਨੀਅਨ ਅਤੇ ਕਾਨੂੰਗੋਈ ਐਸੋਸੀਏਸ਼ਨ ਖਰੜ ਵੱਲੋਂ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਬਾਬਾ ਭੁਪਿੰਦਰ ਸਿੰਘ ਜੀ ਮਾਜਰੇ ਵਾਲਿਆਂ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਐਸ.ਡੀ.ਐਮ.ਖਰੜ ਅਮਨਿੰਦਰ ਕੌਰ ਬਰਾੜ, ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ ਏਕਤਾ ਉਪਲ, ਆਸ਼ਿਮਾ ਸ਼ਰਮਾ, ਅੰਬਿਕਾ ਸ਼ਰਮਾ ਦੋਵੇ ਜੱਜ, ਨਾਇਬ ਤਹਿਸੀਲਦਾਰ ਖਰੜ ਹਰਿੰਦਰਜੀਤ ਸਿੰਘ, ਖਜਾਨਾ ਅਫਸਰ ਇੰਦਰਜੀਤ ਸਿੰਘ, ਪਟਵਾਰ ਯੂਨੀਅਨ ਖਰੜ ਦੇ ਪ੍ਰਧਾਨ ਹਰਵਿੰਦਰ ਸਿੰਘ ਪੋਹਲੀ, ਜਸਬੀਰ ਸਿੰਘ ਖੇੜਾ, ਬਲਵਿੰਦਰ ਸਿੰਘ, ਸੋਹਨ ਸਿੰਘ ਢੰਗਰਾਲੀ, ਗੁਰਚਰਨ ਸਿੰਘ, ਕਾਨੂੰਗੋ ਨਿਰਭੈ ਸਿੰਘ ਤੇ ਭੁਪਿੰਦਰ ਸਿੰਘ, ਕੁਲਦੀਪ ਸਿੰਘ, ਬਲਜੀਤ ਸਿੰਘ, ਸੰਦੀਪ ਕੁਮਾਰ, ਅਦਿੱਤਿਆ ਕੌਸ਼ਲ, ਮਨੋਹਰ ਸਿੰਘ ਸਮੇਤ ਸਮੂਹ ਪਟਵਾਰੀ, ਐਸ.ਡੀ.ਐਮ, ਤਹਿਸੀਲ ਦਫ਼ਤਰ ਖਰੜ ਦੇ ਸਮੂਹ ਕਰਮਚਾਰੀ, ਸ਼ਹਿਰ ਨਿਵਾਸੀ, ਟਾਈਪਿਸਟ, ਵਕੀਲ ਆਦਿ ਹਾਜ਼ਰ ਸਨ। ਸਮਾਪਤੀ ਤੇ ਗੁਰੂ ਦੇ ਲੰਗਰ ਵੀ ਅਤੁੱਟ ਵਰਤਾਏ ਗਏ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…