Share on Facebook Share on Twitter Share on Google+ Share on Pinterest Share on Linkedin ਲਾਈਵ ਸਟਾਕ ਕੰਪਲੈਕਸ ਵਿੱਚ ਧਾਰਮਿਕ ਸਮਾਗਮ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਜਨਵਰੀ: ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਕਰਮਚਾਰੀਆਂ ਵੱਲੋਂ ਸਾਂਝੇ ਤੌਰ ’ਤੇ ਨਵੇਂ ਸਾਲ ਨੂੰ ਖੁਸ਼ਆਮਦੀਦ ਕਹਿਣ ਲਈ ਇੱਥੋਂ ਦੇ ਲਾਈਵ ਸਟਾਕ ਕੰਪਲੈਕਸ ਸੈਕਟਰ-68 ਵਿੱਚ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਭਾਈ ਜੁਝਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ ਇੰਦਰਜੀਤ ਸਿੰਘ, ਪਸ਼ੂ ਪਾਲਣ ਮੰਤਰੀ ਵਿਭਾਗ ਦੇ ਡਾਇਰੈਕਟਰ ਡਾ. ਇੰਦਰਜੀਤ ਸਿੰਘ ਅਤੇ ਮੱਛੀ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਮਦਨ ਮੋਹਨ ਅਤੇ ਬਲਜੀਤ ਸਿੰਘ ਸਮੇਤ ਹੋਰ ਕਰਮਚਾਰੀ ਹਾਜ਼ਰ ਸਨ। ਇਸ ਸਮਾਰੋਹ ਵਿੱਚ ਇਨ੍ਹਾਂ ਅਦਾਰਿਆਂ ਦੇ ਸੇਵਾਮੁਕਤ ਕਰਮਚਾਰੀਆਂ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਨਵੇਂ ਡਾਇਰੈਕਟਰ ਡਾ. ਇੰਦਰਜੀਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ ਜਦੋਂਕਿ ਦੋ ਦਫ਼ਤਰੀ ਮੁਲਾਜ਼ਮਾਂ ਨੂੰ ਸੇਵਾਮੁਕਤੀ ’ਤੇ ਨਿੱਘੀ ਵਿਦਾਇਗੀ ਵੀ ਦਿੱਤੀ ਗਈ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਿਆ। ਇਸੇ ਤਰ੍ਹਾਂ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿੱਚ ਨਵੇਂ ਸਾਲ ਦੀ ਖੁਸ਼ੀ ਵਿੱਚ ਸਵੇਰੇ ਸੁਖਮਣੀ ਸਾਹਿਬ ਦਾ ਪਾਠ ਕਰਵਾਇਆ ਗਿਆ ਅਤੇ ਭੋਗ ਉਪਰੰਤ ਪ੍ਰਸ਼ਾਦ ਵੰਡਿਆਂ ਗਿਆ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਵਿਵੇਕ ਪੁਰੀ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਨਿਕਾ ਗੋਇਲ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ-ਕਮ-ਚੀਫ਼ ਜੁਡੀਸ਼ਲ ਮੈਜਿਸਟਰੇਟ ਸ੍ਰੀਮਤੀ ਮੋਨਿਕਾ ਲਾਂਬਾ ਸਮੇਤ ਹੋਰ ਵੱਖ ਵੱਖ ਅਦਾਲਤਾਂ ਦੇ ਜੱਜ ਅਤੇ ਨਾਇਬ ਕੋਰਟ ਜਸਪਾਲ ਸਿੰਘ ਅਤੇ ਅਦਾਲਤ ਦਾ ਸਟਾਫ਼ ਅਤੇ ਵਕੀਲ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ