ਸ਼ਹੀਦੀ ਜੋੜ ਮੇਲੇ ਸਬੰਧੀ ਵਣ ਰੇਜ਼ ਦਫ਼ਤਰ ਵਿੱਚ ਧਾਰਮਿਕ ਸਮਾਗਮ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 26 ਦਸੰਬਰ:
ਸ੍ਰੀ ਫਤਹਿਗੜ੍ਹ ਸਾਹਿਬ ਦੇ ਸ਼ਹੀਦੀ ਜੋੜ ਮੇਲੇ, ਸਰਬੱਤ ਦੇ ਭਲੇ ਲਈ ਵਣ ਰੇਜ਼ ਦਫ਼ਤਰ ਖਰੜ ਵੱਲੋਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਹਿਯੋਗ ਸਦਕਾ ਦਫ਼ਤਰ ਵਿੱਚ ਸ੍ਰੀ ਗੁਰੂ ਗਰੰਥ ਸਾਹਿਬ ਦਾ ਪ੍ਰਕਾਸ਼ ਕਰਵਾ ਕੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ। ਅਰਦਾਸ ਕਰਨ ਉਪਰੰਤ ਭਾਈ ਮਨਪ੍ਰੀਤ ਸਿੰਘ, ਭਾਈ ਗੁਲਾਬ ਸਿੰਘ, ਭਾਈ ਸਿਮਰਨਜੀਤ ਸਿੰਘ ਦੇ ਰਾਗੀ ਜਥੇ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਦ ਕਿ ਭਾਈ ਹਰਵਿੰਦਰ ਸਿੰਘ ਕਥਾਵਾਚਕ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਇਸ ਮੌਕੇ ਸ੍ਰੀ ਚੰਚਲ ਕੁਮਾਰ ਕੰਜ਼ਰਵੇਟਰ ਸ਼ਿਵਾਲਿਕ ਸਰਕਲ, ਗੁਰਅਮਨਪ੍ਰੀਤ ਸਿੰਘ ਬੈਂਸ ਜਿਲ੍ਹਾ ਵਣ ਮੰਡਲ ਅਫਸਰ ਐਸ.ਏ.ਐਸ.ਨਗਰ, ਮਨਜੀਤ ਸਿੰਘ ਰੇਜ਼ ਅਫਸਰ ਖਰੜ, ਤੇਜਵੰਤ ਸਿੰਘ ਤੇ ਸੁਖਵਿੰਦਰ ਸਿੰਘ ਬਲਾਕ ਅਫਸਰ ਸਮੇਤ ਵਣ ਮੰਡਲ ਖਰੜ ਦੇ ਸਮੂਹ ਅਧਿਕਾਰੀ, ਕਰਮਚਾਰੀ ਹਾਜ਼ਰ ਸਨ। ਵਣ ਰੇਜ਼ ਦੇ ਸਮੂਹ ਕਰਮਚਾਰੀਆਂ ਵਲੋਂ ਚਾਹ ਤੇ ਬਰੈਡ ਪਕੌੜਿਆਂ ਦਾ ਲੰਗਰ ਵੀ ਵਰਤਾਇਆ ਗਿਆ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ, ਮੁਹਾਲੀ ਵਿੱਚ ਬਣਾਏਗੀ ਅਤਿ-ਆਧੁਨਿਕ ਵਰਕਿੰਗ ਵਿਮੈਨ ਹੋਸਟਲ, ਮਨਜ਼ੂਰੀ ਤੇ ਫ਼ੰਡ ਵੀ ਮਿਲੇ

ਪੰਜਾਬ ਸਰਕਾਰ, ਮੁਹਾਲੀ ਵਿੱਚ ਬਣਾਏਗੀ ਅਤਿ-ਆਧੁਨਿਕ ਵਰਕਿੰਗ ਵਿਮੈਨ ਹੋਸਟਲ, ਮਨਜ਼ੂਰੀ ਤੇ ਫ਼ੰਡ ਵੀ ਮਿਲੇ ਮੁੱਖ …