Share on Facebook Share on Twitter Share on Google+ Share on Pinterest Share on Linkedin ਭਾਈਚਾਰਕ ਸਾਂਝ ਵਧਾਉਣ ਲਈ ਧਾਰਮਿਕ ਸਮਾਗਮ ਕਰਵਾਉਣੇ ਜ਼ਰੂਰੀ: ਗਰਚਾ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 26 ਸਤੰਬਰ: ਕੁਰਾਲੀ ਨੇੜੇ ਚਨਾਲੋਂ ਵਿੱਚ ਸਾਂਝਾ ਕਲੱਬ ਸ਼ਿਵ ਮੰਦਰ ਕਮੇਟੀ ਵੱਲੋਂ ਡੇਰਾ ਬਾਬਾ ਸਵਰਨ ਗਿਰ ਮੰਦਰ ਵਿਖੇ ਵਿਸ਼ਾਲ ਭਗਵਤੀ ਜਾਗਰਨ ਕਰਵਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓਐਸਡੀ ਬੀਬੀ ਲਖਵਿੰਦਰ ਕੌਰ ਗਰਚਾ ਨੇ ਕਿਹਾ ਕਿ ਸਾਨੂੰ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ, ਸਾਰੇ ਧਰਮ ਹੀ ਭਾਈਚਾਰਕ ਸਾਂਝ ਵਧਾਉਣ ਦਾ ਸੰਦੇਸ਼ ਦਿੰਦੇ ਹਨ। ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਸਹੀ ਰਸਤੇ ਵਿੱਚ ਲਿਆਉਣ ਲਈ ਉਹਨਾਂ ਨੂੰ ਧਰਮ ਨਾਲ ਜੋੜਣਾ ਬਹੁਤ ਜਰੂਰੀ ਹੈ। ਨੌਜਵਾਨਾਂ ਨੂੰ ਅਜਿਹੇ ਸਮਾਗਮਾਂ ਵਿੱਚ ਹਿੱਸਾ ਜਰੂਰ ਲੈਣਾ ਚਾਹੀਦਾ ਹੈ ਤਾਂ ਕਿ ਉਹਨਾਂ ਵਿੱਚ ਭਾਈਚਾਰਕ ਸਾਂਝ ਪੈਦਾ ਹੋਵੇ। ਇਸ ਮੌਕੇ ਕਮੇਟੀ ਦੇ ਪ੍ਰਧਾਨ ਕੁਲਦੀਪ ਰਾਣਾ, ਮੁਕੇਸ਼ ਰਾਣਾ, ਸੰਜੀਵ ਕੁਮਾਰ ਵੱਲੋੱ ਬੀਬੀ ਗਰਚਾ ਵੱਲੋਂ ਇਲਾਕੇ ਦੀ ਕੀਤੀ ਜਾ ਰਹੀ ਸੇਵਾ ਨੂੰ ਮੁੱਖ ਰਖਦਿਆਂ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਪ੍ਰਮੋਦ ਜੋਸ਼ੀ, ਵਿਪਨ ਕੁਮਾਰ ਸਾਬਕਾ ਐਮ ਸੀ, ਚਮਨ ਲਾਲ, ਲੱਕੀ ਕਲਸੀ, ਰਾਹੁਲ, ਅਮਿਤ ਗੌਤਮ, ਉਪਿੰਦਰ ਸਿੰਘ ਝੀਂਗੜਾ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ