Share on Facebook Share on Twitter Share on Google+ Share on Pinterest Share on Linkedin ਕਲਗੀਧਰ ਸੇਵਕ ਜਥਾ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਧਾਰਮਿਕ ਸਮਾਗਮਾਂ ਦਾ ਆਯੋਜਨ ਸਕੂਲੀ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਦੇ ਉਪਰਾਲੇ ਜਾਰੀ: ਭਾਈ ਜਤਿੰਦਰਪਾਲ ਸਿੰਘ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਅਕਤੂਬਰ: ਕਲਗੀਧਰ ਸੇਵਕ ਜਥਾ ਅਤੇ ਧਰਮ ਪ੍ਰਚਾਰ ਕਮੇਟੀ ਮੁਹਾਲੀ ਵਲੋਂ ਮੁਹਾਲੀ ਹਲਕੇ ਦੇ ਵੱਖ ਵੱਖ ਪਿੰਡਾਂ ਵਿੱਚ ਬੱਚਿਆਂ ਨੂੰ ਸਿੱਖੀ ਨਾਲ ਜੋੜਣ ਦੇ ਉਪਰਾਲੇ ਤਹਿਤ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲਗੀਧਰ ਸੇਵਕ ਜਥੇ ਦੇ ਪ੍ਰਧਾਨ ਅਤੇ ਧਰਮ ਪ੍ਰਚਾਰ ਕਮੇਟੀ ਮੁਹਾਲੀ ਦੇ ਮੁਖੀ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਦੱਸਿਆ ਕਿ ਇਹਨਾਂ ਸਮਾਗਮਾਂ ਦੌਰਾਨ ਬੱਚਿਆਂ ਨੂੰ ਸਿੱਖ ਧਰਮ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਇਹਨਾਂ ਸਮਾਗਮਾਂ ਵਿੱਚ ਵੱਖ ਵੱਖ ਸਕੂਲਾਂ ਦੇ ਬੱਚੇ ਵੀ ਹਿੱਸਾ ਲੈ ਰਹੇ ਹਨ। ਜਿਹਨਾਂ ਨੂੰ ਪੜਾਈ ਦੇ ਨਾਲ ਨਾਲ ਧਰਮ ਦੀ ਸਿੱਖਿਆ ਵੀ ਦਿੱਤੀ ਜਾ ਰਹੀ ਹੈ ਤਾਂ ਕਿ ਇਹਨਾਂ ਬੱਚਿਆਂ ਦਾ ਨੈਤਿਕ ਤੌਰ ’ਤੇ ਵਿਕਾਸ ਹੋ ਸਕੇ। ਉਹਨਾਂ ਦੱਸਿਆ ਕਿ ਇਹਨਾਂ ਸਮਾਗਮਾਂ ਦੌਰਾਨ ਸਕੂਲੀ ਬੱਚਿਆਂ ਨੂੰ ਸਿੱਖੀ ਬਾਣੇ, ਬਾਣੀ ਦੀ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਉਹਨਾਂ ਨੂੰ ਬਾਣੀ ਕੰਠ ਕਰਨ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਨਾਲ ਇਹਨਾਂ ਸਮਾਗਮਾਂ ਵਿੱਚ ਗੁਰਮੁਖੀ ਦੀਆਂ ਕਿਤਾਬਾਂ ਵੀ ਵੰਡੀਆਂ ਜਾ ਰਹੀਆਂ ਹਨ ਤਾਂ ਕਿ ਛੋਟੇ ਬੱਚੇ ਆਪਣੀ ਮਾਂ ਬੋਲੀ ਪੰਜਾਬੀ ਦੀ ਪੂਰੀ ਜਾਣਕਾਰੀ ਪ੍ਰਾਪਤ ਕਰ ਸਕਣ। ਉਹਨਾਂ ਕਿਹਾ ਕਿ ਜਿਹੜੇ ਬੱਚੇ ਦਸਤਾਰਾਂ ਨਹੀਂ ਖਰੀਦ ਸਕਦੇ ਹਨ। ਉਹਨਾਂ ਮੁਫ਼ਤ ਦਸਤਾਰਾਂ ਦਿੱਤੀਆਂ ਜਾ ਰਹੀਆਂ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ