ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ ਜਾਣਗੇ: ਬੱਬੀ ਬਾਦਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਜਨਵਰੀ:
ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁਹਾਲੀ ਹਲਕੇ ਦੀਆਂ ਸਮੂਹ ਧਾਰਮਿਕ ਸੰਸਥਾਵਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ ਵੱਖ ਥਾਵਾਂ ’ਤੇ ਧਾਰਮਿਕ ਪ੍ਰੋਗਰਾਮ ਕਰਵਾਏ ਜਾਣਗੇ ਤਾਂ ਜੋ ਨੌਜਵਾਨ ਪੀੜ੍ਹੀ ਅਤੇ ਸਿੱਖ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਫ਼ਲਸਫ਼ੇ ਅਤੇ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਬੁਲਾਰੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਇੱਕ ਧਾਰਮਿਕ ਸਮਾਗਮ ਵਿੱਚ ਹਾਜ਼ਰੀ ਭਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਕੀਰਤਨ ਹੋਇਆ।
ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਪੂਰੀ ਜ਼ਿੰਦਗੀ ਸਰਬੱਤ ਦੇ ਭਲੇ ਲਈ ਸਮਰਪਿਤ ਕੀਤੀ ਅਤੇ ਦੁਨੀਆ ਵਿੱਚ ਵਸਦੇ ਲੋਕਾਂ ਨੂੰ ਰੂਹ ਤੋਂ ਪ੍ਰਮਾਤਮਾ ਨਾਲ ਜੁੜਨ ਦਾ ਸੰਦੇਸ਼ ਦਿੱਤਾ ਅਤੇ ਵਹਿਮਾਂ ਭਰਮਾਂ ਵਿੱਚ ਤੋਂ ਦੂਰ ਰਹਿ ਕੇ ਗੁਰਬਾਣੀ ਅਤੇ ਸਿਮਰਨ ਲਈ ਪ੍ਰੇਰਿਆ ਸੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਮਾਨਵਤਾ ਭਲਾਈ ਅਤੇ ਸਰਬੱਤ ਦੇ ਭਲੇ ਦੀ ਵਿਚਾਰਧਾਰਾ ਦੇ ਧਾਰਨੀ ਸਨ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਗੁਰੂਆਂ ਦੇ ਦਰਸਾਏ ਮਾਰਗ ’ਤੇ ਚੱਲਣ ਅਤੇ ਗੁਰਬਾਣੀ ਅਤੇ ਸਿੱਖੀ ਸਰੂਪ ਨਾਲ ਜੋੜਨ ਦੀ ਸਖ਼ਤ ਲੋੜ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਹਰ ਛੋਟੀ ਤੋਂ ਛੋਟੀ ਗਤੀਵਿਧੀਆਂ ’ਤੇ ਨਜ਼ਰ ਰੱਖਣ।
ਇਸ ਮੌਕੇ ਯੂਥ ਵਿੰਗ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਜਸਰਾਜ ਸਿੰਘ ਸੋਨੂ, ਬਲਬੀਰ ਸਿੰਘ, ਬਲਦੇਵ ਸਿੰਘ ਢਿੱਲੋਂ, ਸੁਰਜੀਤ ਸਿੰਘ ਰਾਜਾ, ਬੀਬੀ ਸੇਖੋ, ਬੀਬੀ ਕੁਲਦੀਪ ਕੌਰ, ਮਨਜੀਤ ਕੌਰ, ਇਕਬਾਲ ਸਿੰਘ, ਜਗਤਾਰ ਸਿੰਘ ਘੜੂੰਆਂ, ਨਵਤੇਜ ਸਿੰਘ, ਸੁਖਵਿੰਦਰ ਸਿੰਘ, ਹਰਜੀਤ ਸਿੰਘ, ਜਸਵਿੰਦਰ ਸਿੰਘ, ਮਨਪ੍ਰੀਤ ਸਿੰਘ, ਹਰਭਾਗ ਸਿੰਘ, ਗਗਨਦੀਪ ਸਿੰਘ, ਜਸਵੰਤ ਸਿੰਘ, ਕਰਮਜੀਤ ਸਿੰਘ ਹਾਜ਼ਰ ਸਨ।

Load More Related Articles

Check Also

AAP government has done nothing but fooled the people in the last three years: Sidhu

AAP government has done nothing but fooled the people in the last three years: Sidhu Congr…