ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦੇ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ

ਸਾਰਾ ਦਿਨ ਗੰਨੇ ਦੇ ਰਸ ਦੀ ਛਬੀਲ, ਖੀਰ, ਜਲੇਬੀਆਂ ਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਦਸੰਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦੇ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਗੁਰਬਾਣੀ ਕੀਰਤਨ ਚੱਲਿਆ। ਜਿਸ ਵਿੱਚ ਭਾਈ ਅਮਰ ਸਿੰਘ ਨੂਰ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਵੱਲੋਂ ਜਬਰ ਤੇ ਜੁਲਮ ਖ਼ਿਲਾਫ਼ ਦਿੱਤੀ ਅਦੱੁਤੀ ਅਤੇ ਲਾਸਾਨੀ ਸ਼ਹਾਦਤ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਸੁਣਾਇਆ। ਭਾਈ ਗੁਰਕੀਰਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਸ਼੍ਰੋਮਣੀ ਪ੍ਰਚਾਰਕ ਭਾਈ ਜਤਿੰਦਰ ਸਿੰਘ ਦਮਦਮੀ ਟਕਸਾਲ ਵਾਲੇ ਨੇ ਸ੍ਰੀ ਦਰਬਾਰ ਸਾਹਿਬ ਵਿੱਚ ਗੁਰੂ ਗੰ੍ਰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਕਰਵਾਉਣ ਅਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਬਾਰੇ ਦੱਸਿਆ। ਭਾਈ ਸੁਖਵਿੰਦਰ ਸਿੰਘ ਸ੍ਰੀਨਗਰ ਵਾਲੇ, ਬੀਬੀ ਕੰਵਲਜੀਤ ਕੌਰ ਮਸਕੀਨ ਮਾਰਕੰਡੇ ਵਾਲੇ, ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣਾ ਵਾਲੇ, ਭਾਈ ਅਰਵਿੰਦਰ ਸਿੰਘ, ਭਾਈ ਜਸਪ੍ਰੀਤ ਸਿੰਘ, ਭਾਈ ਨਿਰਵੈਰ ਸਿੰਘ ਖਾਲਸਾ, ਭਾਈ ਮਹਿੰਦਰ ਸਿੰਘ, ਭਾਈ ਬਹਾਦਰ ਸਿੰਘ, ਭਾਈ ਗੁਰਦੀਪ ਸਿੰਘ, ਭਾਈ ਗੁਰਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਹਰਬਖ਼ਸ਼ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਪ੍ਰਬੰਧਕਾਂ ਵੱਲੋਂ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਸੈਂਕੜੇ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਸਾਰਾ ਦਿਨ ਗੰਨੇ ਦੇ ਰਸ ਦੀ ਛਬੀਲ, ਖੀਰ, ਜਲੇਬੀਆਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਮੁਹਾਲੀ ਪੁਲੀਸ ਨੇ ਪਬਲਿਕ ਮੀਟਿ…