ਦਸਵੀਂ ਤੇ ਬੀਬੀ ਭਾਨੀ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਮਾਰਚ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਅਤੇ ਬੀਬੀ ਭਾਨੀ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਿਆ। ਭਾਈ ਪਰਉਪਕਾਰ ਸਿੰਘ ਨਕੋਦਰ ਵਾਲੇ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਗੁਰੂ ਸਪੁੱਤਰੀ, ਗੁਰੂ ਮਹਿਲ, ਗੁਰੂ ਮਾਤਾ, ਗੁਰੂ ਦਾਦੀ ਬੀਬੀ ਭਾਨੀ ਜੀ ਦਾ ਪੂਰਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਸੁਣਾਇਆ। ਭਾਈ ਇੰਦਰਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਇਸ ਮੌਕੇ ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਤੇ ਗਿਆਨੀ ਹਰਜੀਤ ਸਿੰਘ ਹਰਮਨ ਸ਼ਾਹਬਾਦ ਮਾਰਕੰਡਾ, ਭਾਈ ਧਰਮ ਸਿੰਘ ਮਾਹੀ, ਭਾਈ ਨਿਸ਼ਾਨ ਸਿੰਘ, ਭਾਈ ਬਹਾਦਰ ਸਿੰਘ ਸੇਵਕ, ਭਾਈ ਕਰਮਜੋਤ ਸਿੰਘ ਆਲਮਪੁਰੀ, ਭਾਈ ਬਲਜੀਤ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਸੁਰਿੰਦਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜਥੇ ਸਮੇਤ ਭਾਈ ਜਸਵੰਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਹਰਬਖ਼ਸ਼ ਸਿੰਘ, ਭਾਈ ਗੁਰਮੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸੇਵਾਦਾਰਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਵੱਡੀ ਗਿਣਤੀ ਵਿੱਚ ਪ੍ਰਾਣੀ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਗੰਨੇ ਦੇ ਰਸ ਦੀ ਛਬੀਲ, ਜਲੇਬੀਆਂ ਅਤੇ ਗੁਰੂ ਦਾ ਲੰਗਰ ਸਾਰਾ ਦਿਨ ਅਤੁੱਟ ਵਰਤਿਆ।
ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬੁਲਾਰੇ ਨੇ ਦੱਸਿਆ ਕਿ 28 ਮਾਰਚ ਨੂੰ ਖਾਲਸਾ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹੋਲੇ ਮਹੱਲੇ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਦਿਨ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਅਤੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਅਤੁੱਟ ਵਰਤੇਗਾ।

  • ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ

    ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ ਨਵਯੁੱਗ ਕਾਲੋਨੀ ਵੈਲਫੇਅਰ ਫੋਰਮ ਵੱਲੋਂ ਕੀਤੀਆਂ ਗਈਆਂ ਪਹਿਲਕਦਮੀਆ…

Check Also

ਯੋਗ ਅਭਿਆਸ ਨਾਲ ਘੱਟ ਹੋ ਰਿਹਾ ਹੈ ਲੋਕਾਂ ਦਾ ਮਾਨਸਿਕ ਤਣਾਅ: ਪ੍ਰਤਿਮਾ ਡਾਵਰ

ਯੋਗ ਅਭਿਆਸ ਨਾਲ ਘੱਟ ਹੋ ਰਿਹਾ ਹੈ ਲੋਕਾਂ ਦਾ ਮਾਨਸਿਕ ਤਣਾਅ: ਪ੍ਰਤਿਮਾ ਡਾਵਰ ਮੁਹਾਲੀ ਵਿੱਚ ਰੋਜ਼ਾਨਾ ਵੱਖ-ਵੱਖ…