Share on Facebook Share on Twitter Share on Google+ Share on Pinterest Share on Linkedin ਸੋਹਾਣਾ ਗੁਰਦੁਆਰੇ ਵਿੱਚ ਦਸਵੀਂ ਦੇ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਜਨਵਰੀ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਵਿੱਚ ਭਾਈ ਬਲਵਿੰਦਰ ਸਿੰਘ ਭਾਈਰੂਪਾ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਭਾਈ ਬਚਿੱਤਰ ਸਿੰਘ ਵੱਲੋਂ ਦੇਸ਼ ਕੌਮ ਅਤੇ ਧਰਮ ਬਚਾਉਣ ਖ਼ਾਤਰ ਮੁਗਲ ਹਕੂਮਤ ਨਾਲ ਜੰਗ ਕਰਦੇ ਸਮੇਂ ਖੂੰਨੀ ਹਾਥੀ ਨਾਲ ਮੁਕਾਬਲਾ ਕਰਨ ਦੇ ਪ੍ਰਸੰਗ ਬਾਰੇ ਢਾਡੀ ਵਾਰਾਂ ਵਿੱਚ ਜਾਣੂ ਕਰਵਾਇਆ। ਭਾਈ ਸਰਬਜੀਤ ਸਿੰਘ ਸ੍ਰੀ ਪਟਨਾ ਸਾਹਿਬ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਮਨਪ੍ਰੀਤ ਸਿੰਘ ਦਮਦਮੀ ਟਕਸਾਲ ਨੇ ਆਪਣੇ ਪ੍ਰਵਚਨਾਂ ਰਾਹੀਂ ਤਿਲਕ ਜੰਝੂ ਦੀ ਰਾਖੀ ਖ਼ਾਤਰ ਸ੍ਰੀ ਗੁਰੂ ਤੇਗ ਬਹਾਦਰ ਵੱਲੋਂ ਦਿੱਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਜਾਣੂ ਕਰਵਾਇਆ। ਇਸ ਮੌਕੇ ਸ਼੍ਰੋਮਣੀ ਪ੍ਰਚਾਰਕ ਭਾਈ ਗੁਰਪ੍ਰੀਤ ਸਿੰਘ ਨਿਆਮੀਆਂ, ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ, ਭਾਈ ਹਰਦੀਪ ਸਿੰਘ ਫਗਵਾੜਾ ਵਾਲਿਆਂ ਦਾ ਇੰਟਰਨੈਸ਼ਨਲ ਢਾਡੀ ਜਥਾ, ਭਾਈ ਨਿਰਵੈਰ ਸਿੰਘ ਖਾਲਸਾ, ਭਾਈ ਜਸਵਿੰਦਰ ਸਿੰਘ, ਭਾਈ ਸੁਰਿੰਦਰ ਸਿੰਘ ਜੀ ਦੇ ਜਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਰਾਗੀ ਜਥੇ ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਹਰਬਖ਼ਸ਼ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪ੍ਰਾਣੀ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਗੰਨੇ ਦੇ ਰਸ ਦੀ ਛਬੀਲ, ਖੀਰ, ਜਲੇਬੀਆਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ। ਗੁਰਦੁਆਰਾ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ 14 ਜਨਵਰੀ ਨੂੰ ਮਾਈ ਭਾਗੋ ਅਤੇ 40 ਮੁਕਤਿਆਂ ਦੀ ਯਾਦ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਹੋਵੇਗਾ। ਇਸ ਦਿਨ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਉੱਚ ਕੋਟੀ ਦੇ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ, ਸੰਤ ਵਿਦਵਾਨ ਸੰਗਤਾਂ ਨੂੰ ਸਾਰਾ ਦਿਨ ਗੁਰੂ ਜਸ ਸੁਣਾ ਕੇ ਨਿਹਾਲ ਕਰਨਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ